ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵੱਲੋਂ ਐਨ. ਐੱਫ. ਐੱਸ. ਐਕਟ ਅਧੀਨ ਸਕੀਮਾਂ ਨੂੰ ਲਾਗੂ ਕਰਨ ਦੀ ਸਮੀਖਿਆ

Thursday, Mar 03, 2022 - 04:53 PM (IST)

ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵੱਲੋਂ ਐਨ. ਐੱਫ. ਐੱਸ. ਐਕਟ ਅਧੀਨ ਸਕੀਮਾਂ ਨੂੰ ਲਾਗੂ ਕਰਨ ਦੀ ਸਮੀਖਿਆ

ਚੰਡੀਗੜ੍ਹ : ਪੰਜਾਬ ਰਾਜ ਖ਼ੁਰਾਕ ਕਮਿਸ਼ਨ (ਪੀ. ਐੱਸ. ਐੱਫ਼. ਸੀ.) ਨੇ ਰਾਸ਼ਟਰੀ ਖ਼ੁਰਾਕ ਸੁਰੱਖਿਆ ਐਕਟ 2013 ਅਧੀਨ ਸਾਰੀਆਂ ਪ੍ਰਮੁੱਖ ਸਕੀਮਾਂ ਨੂੰ ਲਾਗੂ ਕਰਨ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਇੱਕ ਸਮੀਖਿਆ ਮੀਟਿੰਗ ਕੀਤੀ। ਇਨ੍ਹਾਂ ਸਕੀਮਾਂ ਵਿੱਚ 2 ਰੁਪਏ ਪ੍ਰਤੀ ਕਿੱਲੋ ਕਣਕ ਦੀ ਵੰਡ, ਮਿਡ ਡੇਅ ਮੀਲ ਅਤੇ ਆਂਗਨਵਾੜੀਆਂ ਰਾਹੀਂ ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਦੁੱਧ ਪਿਲਾਉਣ ਵਾਲੀਆਂ ਮਾਵਾਂ ਲਈ ਭੋਜਨ ਦੀ ਵੰਡ ਕਰਨਾ ਸ਼ਾਮਲ ਹੈ। ਇੱਥੇ ਆਪਣੇ ਦਫ਼ਤਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਰਾਜ ਖ਼ੁਰਾਕ ਕਮਿਸ਼ਨ (ਪੀ. ਐੱਸ. ਐੱਫ. ਸੀ.) ਦੇ ਚੇਅਰਮੈਨ ਡੀ. ਪੀ. ਰੈੱਡੀ, ਆਈ. ਏ. ਐੱਸ. (ਸੇਵਾਮੁਕਤ) ਨੇ ਸਾਰੇ ਨਵ-ਨਿਯੁਕਤ ਮੈਂਬਰਾਂ ਦਾ ਸੁਆਗਤ ਕੀਤਾ ਅਤੇ ਉਨ੍ਹਾਂ ਨੂੰ ਕਮਿਸ਼ਨ ਦੇ ਕੰਮਕਾਜ ਬਾਰੇ ਜਾਣੂੰ ਕਰਵਾਇਆ।

ਮੀਟਿੰਗ ਵਿੱਚ ਪੀ. ਐੱਸ. ਐੱਫ. ਸੀ. ਦੇ ਮੈਂਬਰ ਏ. ਕੇ. ਸ਼ਰਮਾ, ਪ੍ਰੀਤੀ ਚਾਵਲਾ, ਇੰਦਰਾ ਗੁਪਤਾ, ਵਿਜੈ ਦੱਤ, ਚੇਤਨ ਪ੍ਰਕਾਸ਼ ਧਾਲੀਵਾਲ ਅਤੇ ਪੀ. ਐੱਸ. ਐੱਫ. ਸੀ. ਦੇ ਮੈਂਬਰ ਸਕੱਤਰ ਇੰਦਰ ਪਾਲ, ਪੀ. ਸੀ. ਐੱਸ. ਸ਼ਾਮਲ ਹੋਏ। ਰੈਡੀ ਨੇ ਕਿਹਾ ਕਿ ਮੈਂਬਰਾਂ ਨੂੰ ਸਾਰੀਆਂ ਸਕੀਮਾਂ ਦੀ ਸਮੀਖਿਆ ਅਤੇ ਲਾਗੂ ਕਰਨ ਦੀ ਨਿਗਰਾਨੀ ਕਰਨ ਲਈ ਜ਼ਿਲ੍ਹੇ ਸੌਂਪੇ ਗਏ ਹਨ ਅਤੇ ਉਹ ਸਕੀਮਾਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਆਪਣੇ ਨਿਰਧਾਰਿਤ ਜ਼ਿਲ੍ਹਿਆਂ ਦਾ ਦੌਰਾ ਕਰਨਗੇ। ਇਸ ਦੌਰਾਨ, ਕਮਿਸ਼ਨ ਵੱਲੋਂ ਕਮਿਸ਼ਨ ਅਤੇ ਡੀ. ਜੀ. ਆਰ. ਓਜ਼./ਏ. ਡੀ. ਸੀਜ਼. (ਡੀ) ਕੋਲ ਲੰਬਿਤ ਸ਼ਿਕਾਇਤਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ ਅਤੇ ਸਾਰੀਆਂ ਲੰਬਿਤ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਦਾ ਫ਼ੈਸਲਾ ਵੀ ਕੀਤਾ ਗਿਆ।


author

Babita

Content Editor

Related News