ਮਨੁੱਖੀ ਅਧਿਕਾਰ ਕਮਿਸ਼ਨ ਨੇ ਜੇਲ੍ਹ ’ਚ ਕੈਦੀ ਦੀ ਖ਼ੁਦਕੁਸ਼ੀ ਮਾਮਲੇ ਦਾ ਲਿਆ ਨੋਟਿਸ

03/03/2023 9:30:05 AM

ਚੰਡੀਗੜ੍ਹ (ਸ਼ਰਮਾ) : ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਨੇ ਸੈਂਟਰਲ ਜੇਲ੍ਹ ਹੁਸ਼ਿਆਰਪੁਰ 'ਚ ਕੈਦੀ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਸਬੰਧੀ ਛਪੀਆਂ ਖ਼ਬਰਾਂ ਦਾ ਨੋਟਿਸ ਲੈਂਦਿਆਂ ਮਾਮਲੇ ’ਤੇ ਡੀ. ਜੀ. ਪੀ. (ਜੇਲ੍ਹ), ਜ਼ਿਲ੍ਹਾ ਮਜਿਸਟ੍ਰੇਟ, ਹੁਸ਼ਿਆਰਪੁਰ, ਪ੍ਰਧਾਨ, ਸੈਂਟਰਲ ਜੇਲ੍ਹ, ਹੁਸ਼ਿਆਰਪੁਰ ਤੋਂ ਰਿਪੋਰਟ ਤਲਬ ਕੀਤੀ ਹੈ। ਕਮਿਸ਼ਨ ਦੇ ਹੁਕਮ ਅਨੁਸਾਰ ਪ੍ਰਕਾਸ਼ਿਤ ਖ਼ਬਰ 'ਚ ਖ਼ੁਲਾਸਾ ਹੋਇਆ ਹੈ ਕਿ ਹਾਜੀਪੁਰ ਦਾ ਰਹਿਣ ਵਾਲਾ ਰੋਹਿਤ ਵਸ਼ਿਸ਼ਠ ਸੈਂਟਰਲ ਜੇਲ੍ਹ ਹੁਸ਼ਿਆਰਪੁਰ ਦੀ ਬੈਰਕ ਦੇ ਬਾਥਰੂਮ 'ਚ ਮ੍ਰਿਤਕ ਪਾਇਆ ਗਿਆ ਸੀ।

ਇਹ ਵੀ ਪੜ੍ਹੋ : ਗੋਲਡੀ ਬਰਾੜ ਦੇ ਭਰਾ ਦਾ ਚੰਡੀਗੜ੍ਹ 'ਚ ਹੋਇਆ ਸੀ ਕਤਲ, ਬੰਬੀਹਾ ਗੈਂਗ ਦੇ ਸ਼ਾਰਪ ਸ਼ੂਟਰ ਖ਼ਿਲਾਫ਼ ਚਾਰਜਸ਼ੀਟ

ਉਸ ਨੂੰ ਮੁਕੇਰੀਆਂ ਥਾਣੇ 'ਚ ਆਈ. ਪੀ. ਸੀ. ਦੀ ਧਾਰਾ 302 ਦੇ ਤਹਿਤ ਦਰਜ ਮਾਮਲੇ 'ਚ ਉਮਰਕੈਦ ਦੀ ਸਜ਼ਾ ਸੁਣਾਈ ਗਈ ਸੀ। ਹਾਲਾਂਕਿ ਇਹ ਹਿਰਾਸਤੀ ਮੌਤ ਦਾ ਮਾਮਲਾ ਹੈ, ਇਸ ਦੇ ਤਹਿਤ ਕਮਿਸ਼ਨ ਮਨੁੱਖੀ ਅਧਿਕਾਰ ਐਕਟ, 1993 ਦੇ ਸੁਰੱਖਿਆ ਦੀ ਧਾਰਾ 2 (ਡੀ.) ਦੇ ਅਰਥ ਅਤੇ ਪਰਿਭਾਸ਼ਾ ਦੇ ਤਹਿਤ ਮਾਮਲੇ ਦਾ ਖ਼ੁਦ ਨੋਟਿਸ ਲੈਂਦਾ ਹੈ।

ਇਹ ਵੀ ਪੜ੍ਹੋ : Canada ਬੈਠੀ ਕੁੜੀ ਨੇ ਟੋਟੇ-ਟੋਟੇ ਕੀਤਾ ਪੰਜਾਬੀ ਮੁੰਡੇ ਦਾ ਦਿਲ, ਹੈਰਾਨ ਕਰ ਦੇਵੇਗਾ ਪੂਰਾ ਮਾਮਲਾ

ਇਸ ਦੇ ਨਾਲ ਹੀ ਡੀ. ਜੀ. ਪੀ. (ਜੇਲ੍ਹ), ਜ਼ਿਲ੍ਹਾ ਮਜਿਸਟ੍ਰੇਟ, ਹੁਸ਼ਿਆਰਪੁਰ, ਸੁਪਰੀਡੈਂਟ ਸੈਂਟਰਲ ਜੇਲ੍ਹ, ਹੁਸ਼ਿਆਰਪੁਰ ਤੋਂ ਰਿਪੋਰਟ ਤਲਬ ਕਰ ਕੇ ਕਮਿਸ਼ਨ ਨੂੰ ਅਤੇ ਵਿਸ਼ੇਸ਼ ਰੂਪ ਤੋਂ ਨਿਮਨ ਲਿਖ਼ਤ ਦਸਤਾਵੇਜ਼ ਜਮ੍ਹਾਂ ਕਰਨ ਦਾ ਨਿਰਦੇਸ਼ ਦਿੱਤਾ ਜਾਂਦਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita