ਪੰਜਾਬ ਰਾਜ ਲਾਟਰੀਜ਼ ਵਿਭਾਗ ਨੇ ਐਲਾਨੇ ਦੀਵਾਲੀ ਬੰਪਰ ਦੇ ਨਤੀਜੇ

Monday, Nov 08, 2021 - 10:13 PM (IST)

ਪੰਜਾਬ ਰਾਜ ਲਾਟਰੀਜ਼ ਵਿਭਾਗ ਨੇ ਐਲਾਨੇ ਦੀਵਾਲੀ ਬੰਪਰ ਦੇ ਨਤੀਜੇ

ਚੰਡੀਗੜ੍ਹ- ਪੰਜਾਬ ਰਾਜ ਲਾਟਰੀਜ਼ ਵਿਭਾਗ ਨੇ ਸੋਮਵਾਰ ਨੂੰ ਪੰਜਾਬ ਸਟੇਟ ਡੀਅਰ ਦੀਵਾਲੀ ਬੰਪਰ ਦੇ ਨਤੀਜੇ ਐਲਾਨ ਦਿੱਤੇ ਹਨ। ਨਤੀਜਿਆਂ ਦੇ ਐਲਾਨ ਲਈ ਡਰਾਅ ਲੁਧਿਆਣਾ ਵਿਖੇ ਕੱਢਿਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 4 ਕਰੋੜ ਰੁਪਏ ਦਾ ਪਹਿਲਾ ਇਨਾਮ ਦੋ ਟਿਕਟਾਂ  ਏ-689984 ਅਤੇ ਬੀ-997538 (2 ਕਰੋੜ ਰੁਪਏ ਪ੍ਰਤੀ ਟਿਕਟ) ਨੂੰ ਦਿੱਤਾ ਗਿਆ। ਉਨਾਂ ਅੱਗੇ ਦੱਸਿਆ ਕਿ 1 ਕਰੋੜ ਰੁਪਏ ਦਾ ਦੂਜਾ ਇਨਾਮ ਟਿਕਟ ਨੰ. ਏ-875367 ਨੂੰ ਮਿਲਿਆ ਹੈ।

ਬੁਲਾਰੇ ਨੇ ਦੱਸਿਆ ਕਿ ਡਰਾਅ ਸਬੰਧੀ ਪੂਰੇ ਨਤੀਜੇ ਪੰਜਾਬ ਰਾਜ ਲਾਟਰੀਜ਼ ਵਿਭਾਗ ਦੀ ਅਧਿਕਾਰਤ ਵੈੱਬਸਾਈਟ ‘ਤੇ ਅਪਲੋਡ ਕਰ ਦਿੱਤੇ ਗਏ ਹਨ। ਉਨਾਂ ਅੱਗੇ ਕਿਹਾ ਕਿ ਪਹਿਲਾ ਇਨਾਮ ਜਿੱਤਣ ਵਾਲੀਆਂ ਟਿਕਟਾਂ ਏ-689984 ਅਤੇ ਬੀ-997538 ਕ੍ਰਮਵਾਰ ਲੁਧਿਆਣਾ ਅਤੇ ਪਟਿਆਲਾ ਤੋਂ ਵਿਕੀਆਂ ਹਨ।


author

Bharat Thapa

Content Editor

Related News