ਪੰਜਾਬ ਦੇ ਮੁਲਾਜ਼ਮਾਂ ਤੇ ਜਨਤਾ ਨੂੰ ਨਵੇਂ ਸਾਲ ਦਾ ਤੋਹਫਾ

Thursday, Jan 04, 2018 - 11:27 AM (IST)

ਚੰਡੀਗੜ੍ਹ : ਪੰਜਾਬ ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐੱਸ. ਪੀ. ਸੀ. ਐੱਲ.) ਦੇ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਤੋਹਫਾ ਦਿੰਦੇ ਹੋਏ 3683 ਕਰਮਚਾਰੀਆਂ ਦੀ ਭਰਤੀ ਦਾ ਐਲਾਨ ਕੀਤਾ ਹੈ, ਇਸ ਦੇ ਨਾਲ ਹੀ ਵਿਭਾਗ ਦੇ ਜਿਨ੍ਹਾਂ ਅਫਸਰਾਂ-ਕਰਮਚਾਰੀਆਂ ਦੀ ਮੌਤ ਹੋ ਚੁੱਕੀ ਹੈ, ਉਨ੍ਹਾਂ ਦੇ 384 ਪਰਿਵਾਰਾਂ ਨੂੰ ਵੀ ਨੌਕਰੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ 60 ਹੋਰਾਂ ਨੂੰ ਜਲਦੀ ਹੀ ਨੌਕਰੀ ਦੇ ਦਿੱਤੀ ਜਾਵਗੀ। ਪੰਜਾਬ ਦੇ ਬਿਜਲੀ ਅਤੇ ਸਿੰਚਾਈ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਹੈ ਕਿ ਵਿਭਾਗ ਵਲੋਂ 2800 ਸਹਾਇਕ ਲਾਈਨਮੈਨ, 330 ਐੱਲ. ਡੀ. ਸੀ., 253 ਸਬ ਸਟੇਸ਼ਨ ਅਟੈਂਡੈਂਟ ਅਤੇ 300 ਜੂਨੀਅਰ ਲਾਈਨਮੈਨਾਂ ਦੇ ਅਹੁਦਿਆਂ ਨੂੰ ਭਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।
ਬੁੱਧਵਾਰ ਨੂੰ ਵਿਭਾਗ ਦਾ ਸਾਲ 2018 ਦਾ ਕੈਲੰਡਰ ਜਾਰੀ ਕਰਦੇ ਹੋਏ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ 11 ਜੁਲਾਈ, 2017 ਨੂੰ ਸਭ ਤੋਂ ਜ਼ਿਆਦਾ 11705 ਮੈਗਾਵਾਟ ਊਰਜਾ ਦੀ ਲੋੜ ਪੂਰੀ ਕਰਦੇ ਹੋਏ ਪੰਜਾਬ ਨੇ ਵੱਡੀ ਉਪਲੱਬਧੀ ਹਾਸਲ ਕੀਤੀ ਸੀ। ਇਸ ਦਾ ਸਿਹਰਾ ਵਿਭਾਗ ਦੇ ਇੰਜੀਨਅਰਾਂ ਅਤੇ ਕਰਮਚਾਰੀਆਂ ਨੂੰ ਜਾਂਦਾ ਹੈ। ਉਨ੍ਹਾਂ ਨੇ ਦੱਸਿਆ ਕਿ ਦੀਨਦਿਆਲ ਉਪਾਧਿਆਏ ਜੋਤੀ ਯੋਜਨਾ ਦੇ ਤਹਿਤ 252.06 ਪਿੰਡਾਂ ਲਈ ਸਬ ਟਰਾਂਸਮਿਸ਼ਨ ਅਤੇ ਬਿਜਲੀ ਵੰਡ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ।


Related News