ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਕਿਸਾਨਾਂ ਨੂੰ ਕੀਤੀ ਅਹਿਮ ਅਪੀਲ, ਜਾਣੋ ਕੀ ਕਿਹਾ

Monday, Apr 03, 2023 - 05:46 AM (IST)

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਕਿਸਾਨਾਂ ਨੂੰ ਕੀਤੀ ਅਹਿਮ ਅਪੀਲ, ਜਾਣੋ ਕੀ ਕਿਹਾ

ਪਟਿਆਲਾ (ਬਿਊਰੋ) : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐੱਸ. ਪੀ. ਸੀ. ਐੱਲ.) ਨੇ ਕਿਸਾਨ ਵੀਰਾਂ ਨੂੰ ਇਕ ਅਹਿਮ ਅਪੀਲ  ਕੀਤੀ ਹੈ ਕਿ ਕਿਸਾਨ ਟ੍ਰਾਂਸਫਾਰਮਰ ਦੇ ਆਲੇ-ਦੁਆਲੇ ਦੀ ਇਕ ਮਰਲਾ ਕਣਕ ਪਹਿਲਾਂ ਹੀ ਕੱਟ ਲੈਣ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਖੇਤ ’ਚ ਲੱਗੇ ਟ੍ਰਾਂਸਫਾਰਮਰ ਦੇ ਆਲੇ-ਦੁਆਲੇ ਦੇ 10 ਮੀਟਰ ਦੇ ਘੇਰੇ ਨੂੰ ਗਿੱਲਾ ਕੀਤਾ ਜਾਵੇ ਤਾਂ ਕਿ ਜੇਕਰ ਕੋਈ ਚੰਗਿਆੜੀ ਵੀ ਡਿੱਗ ਜਾਵੇ ਤਾਂ ਉਸ ਨਾਲ ਅੱਗ ਲੱਗਣ ਤੋਂ ਬਚਾਅ ਹੋ ਸਕੇ । ਇਸ ਦੇ ਨਾਲ ਹੀ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਬੁਲਾਰੇ ਨੇ ਪੰਜਾਬ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਰਾਤ ਨੂੰ ਕੰਬਾਈਨ ਦੀ ਵਰਤੋਂ ਨਾ ਕਰਨ।

ਇਹ ਖ਼ਬਰ ਵੀ ਪੜ੍ਹੋ : ਦਿੱਲੀ ਦੇ ਡਗਆਊਟ ’ਚ ਰਿਸ਼ਭ ਪੰਤ ਦੀ ‘ਮੌਜੂਦਗੀ’!, ਫ਼ੈਨਜ਼ ਦ੍ਰਿਸ਼ ਦੇਖ ਹੋਏ ਭਾਵੁਕ

ਇਸ ਤੋਂ ਇਲਾਵਾ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਬੁਲਾਰੇ ਨੇ ਬਿਜਲੀ ਖਪਤਕਾਰਾਂ ਨੂੰ ਸੂਚਿਤ ਕੀਤਾ ਹੈ ਕਿ ਜੇਕਰ ਪੰਜਾਬ ਵਿਚ ਕਿਤੇ ਵੀ ਬਿਜਲੀ ਦੀਆਂ ਤਾਰਾਂ ਢਿੱਲੀਆਂ ਜਾਂ ਨੀਵੀਆਂ ਹੋਣ ਜਾਂ ਕਿਤੇ ਵੀ ਅੱਗ ਲੱਗਣ/ਬਿਜਲੀ ਦੇ ਸਪਾਰਕਿੰਗ ਸਬੰਧੀ ਸੂਚਨਾ ਖਪਤਕਾਰ ਤੁਰੰਤ ਨੇੜੇ ਦੇ ਉਪ ਮੰਡਲ ਦਫ਼ਤਰ/ਸ਼ਿਕਾਇਤ ਘਰ ਦੇ ਨਾਲ-ਨਾਲ ਕੰਟਰੋਲ ਰੂਮ ਨੰਬਰਜ਼ 96461-06835/96461-06836 ’ਤੇ ਦੇਣ । ਵ੍ਹਟਸਐਪ ਨੰਬਰ 96461-06835 ’ਤੇ ਬਿਜਲੀ ਦੀਆਂ ਢਿੱਲੀਆਂ ਤਾਰਾਂ ਜਾਂ ਨੀਵੀਆਂ ਜਾਂ ਅੱਗ ਲੱਗਣ/ਬਿਜਲੀ ਦੀ ਸਪਾਰਕਿੰਗ ਦੀਆਂ ਤਸਵੀਰਾਂ ਸਮੇਤ ਲੋਕੇਸ਼ਨ ਪਾ ਕੇ ਭੇਜੀ ਜਾਵੇ ਜਾਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਧਿਆਨ ’ਚ ਲਿਆਂਦਾ ਜਾਵੇ, ਤਾਂ ਜੋ ਜ਼ਰੂਰੀ ਕੰਮ ਕਰਵਾਇਆ ਜਾ ਸਕੇ। 


author

Manoj

Content Editor

Related News