ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਕਿਸਾਨ ਵੀਰਾਂ ਨੂੰ ਅਹਿਮ ਅਪੀਲ

04/04/2021 9:37:01 AM

ਜਲੰਧਰ (ਬਿਊਰੋ) - 2021 ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੋਂ ਕਿਸਾਨ ਵੀਰਾਂ ਨੂੰ ਇੱਕ ਅਹਿਮ ਅਪੀਲ ਕੀਤੀ ਗਈ ਹੈ ਕਿ ਕਿਸਾਨ ਟ੍ਰਾਂਸਫਾਰਮਰ ਦੇ ਆਲੇ-ਦੁਆਲੇ ਦੀ ਇਕ ਮਰਲਾ ਕਣਕ ਪਹਿਲਾ ਹੀ ਕਟ ਲੈਣ। ਉਨ੍ਹਾਂ ਨੇ ਕਿਹਾ ਕਿ ਖੇਤ ਵਿੱਚ ਲੱਗੇ ਟ੍ਰਾਂਸਫਾਰਮਰ ਦੇ ਆਲੇ-ਦੁਆਲੇ ਦੇ 10 ਮੀਟਰ ਦੇ ਘੇਰੇ ਨੂੰ ਗਿਲਾ ਕੀਤਾ ਜਾਵੇ ਤਾਂ ਕਿ ਜੇਕਰ ਕੋਈ ਚੰਗਿਆੜੀ ਕਿਸੇ ਵੀ ਸਮੇਂ ਅਚਾਨਕ ਡਿੱਗ ਜਾਵੇ ਤਾਂ ਉਸ ਨਾਲ ਅੱਗ ਲੱਗਣ ਤੋਂ ਬਚਾਅ ਹੋ ਸਕੇ । ਇੰਜ: ਡੀ.ਪੀ.ਐੱਸ. ਗਰੇਵਾਲ ਨੇ ਕਿਹਾ ਕਿ ਖ਼ਪਤਕਾਰ ਬਿਜਲੀ ਦੀਆਂ ਤਾਰਾਂ ਢਿਲੀਆਂ ਜਾਂ ਨੀਵੀਆਂ ਜਾਂ ਕਿਤੇ ਵੀ ਅੱਗ ਲੱਗਣ/ਬਿਜਲੀ ਦੇ ਸਪਾਰਕਿੰਗ ਸਬੰਧੀ ਸੂਚਨਾ 96461-06835/96461-06836 ਨੰਬਰ ’ਤੇ ਦੇ ਸਕਦੇ ਹਨ। 


ਬਿਜਲੀ ਦੀਆਂ ਤਾਰਾਂ ਢਿਲੀਆਂ ਜਾਂ ਨੀਵੀਆਂ ਜਾਂ ਕਿਤੇ ਵੀ ਅੱਗ ਲੱਗਣ/ਬਿਜਲੀ ਦੇ ਸਪਾਰਕਿੰਗ ਸਬੰਧੀ ਸੂਚਨਾ ਇਸ ਨੰਬਰ ’ਤੇ ਦਿਓ : ਇੰਜ: ਡੀ.ਪੀ.ਐੱਸ ਗਰੇਵਾਲ

PunjabKesari
ਦੂਜੇ ਪਾਸੇ ਇੰਜ: ਦਲਜੀਤ ਇੰਦਰਪਾਲ ਸਿੰਘ ਗਰੇਵਾਲ ਡਾਇਰੈਕਟਰ ਸੰਚਾਲਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਦੱਸਿਆ ਹੈ ਕਿ ਜੇਕਰ ਪੰਜਾਬ ਵਿੱਚ ਕਿਤੇ ਵੀ ਬਿਜਲੀ ਦੀਆਂ ਤਾਰਾਂ ਢਿਲੀਆਂ ਜਾਂ ਨੀਵੀਆਂ ਜਾਂ ਕਿਤੇ ਵੀ ਅੱਗ ਲੱਗਣ/ਬਿਜਲੀ ਦੇ ਸਪਾਰਕਿੰਗ ਹੋਣ ਦੀ ਸੂਚਨਾ ਖ਼ਪਤਕਾਰ ਤੁਰੰਤ ਨੇੜੇ ਦੇ ਉਪ ਮੰਡਲ ਦਫ਼ਤਰ/ਸ਼ਿਕਾਇਤ ਘਰ ਦੇ ਨਾਲ-ਨਾਲ ਕੰਟਰੋਲ ਰੂਮ ਨੰਬਰ 96461-06835/96461-06836 ’ਤੇ ਦੇਣ। ਇਨ੍ਹਾਂ ਦਾ ਵਟਸਐਪ ਨੰਬਰ 96461-06835 ਹੈ। ਉਨ੍ਹਾਂ ਕਿਹਾ ਕਿ ਬਿਜਲੀ ਦੀਆਂ ਢਿਲੀਆਂ ਤਾਰਾਂ ਜਾਂ ਨੀਵੀਆਂ ਜਾਂ ਅੱਗ ਲੱਗਣ /ਬਿਜਲੀ ਦੀ ਸਪਾਰਕਿੰਗ ਦੀਆਂ ਤਸਵੀਰਾਂ ਸਮੇਤ ਲੋਕੇਸ਼ਨ ਪਾ ਕੇ ਖਪਤਕਾਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਧਿਆਨ ਵਿੱਚ ਲਿਆਉਣ, ਤਾਂ ਜੋ ਜ਼ਰੂਰੀ ਕੰਮ ਨੂੰ ਜਲਦੀ ਤੋਂ ਜਲਦੀ ਕਰਵਾਇਆ ਜਾ ਸਕੇ। ਇਸ ਤੋਂ ਇਲਾਵਾ ਇੰਜ: ਦਲਜੀਤ ਇੰਦਰਪਾਲ ਸਿੰਘ ਗਰੇਵਾਲ ਨੇ ਪੰਜਾਬ ਦੇ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਰਾਤ ਨੂੰ ਕਮਬਾਈਨ ਦੀ ਵਰਤੋਂ ਨਾ ਕਰਨ।


rajwinder kaur

Content Editor

Related News