ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ''ਚ ਭਰਤੀਆਂ ਸ਼ੁਰੂ, ਜਾਣੋ ਉਮਰ ਹੱਦ ਤੇ ਹੋਰ ਵੇਰਵੇ
Monday, Feb 24, 2025 - 11:01 AM (IST)

ਨੈਸ਼ਨਲ ਡੈਸਕ- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਅਸਿਸਟੈਂਟ ਲਾਈਨਮੈਨ ਦੇ ਅਹੁਦਿਆਂ 'ਤੇ ਭਰਤੀਆਂ ਕੱਢੀਆਂ ਹਨ। ਉਮੀਦਵਾਰਾਂ ਦੀ ਨਿਯੁਕਤੀ ਰਾਜ ਦੇ ਵੱਖ-ਵੱਖ ਸਥਾਨਾਂ 'ਤੇ ਹੋਵੇਗੀ। ਇਛੁੱਕ ਅਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਅਸਿਸਟੈਂਟ ਲਾਈਨਮੈਨ ਦੇ 2500 ਅਹੁਦੇ ਭਰੇ ਜਾਣਗੇ।
ਆਖ਼ਰੀ ਤਾਰੀਖ਼
ਉਮੀਦਵਾਰ 13 ਮਾਰਚ 2025 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰ ਪੰਜਾਬੀ ਭਾਸ਼ਾ ਨਾਲ 10ਵੀਂ ਪਾਸ ਹੋਵੇ।
ਲਾਈਨਮੈਨ ਟਰੇਡ 'ਚ ਆਈਟੀਆਈ ਦੀ ਡਿਗਰੀ ਹੋਵੇ।
ਉਮਰ
ਉਮੀਦਵਾਰ ਦੀ ਉਮਰ 18 ਤੋਂ 37 ਸਾਲ ਤੈਅ ਕੀਤੀ ਗਈ ਹੈ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।