ਪੰਜਾਬ ਸਟੇਟ ਸੇਵਾ ਮੁਕਤ ਜ਼ਿਲ੍ਹਾ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦਾ ਸਰਵਸੰਮਤੀ ਨਾਲ ਗਠਨ

Wednesday, Jul 28, 2021 - 02:52 AM (IST)

ਪੰਜਾਬ ਸਟੇਟ ਸੇਵਾ ਮੁਕਤ ਜ਼ਿਲ੍ਹਾ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦਾ ਸਰਵਸੰਮਤੀ ਨਾਲ ਗਠਨ

ਦੋਰਾਹਾ(ਵਿਨਾਇਕ)- ਪੰਜਾਬ ਸਟੇਟ ਸੇਵਾ ਮੁਕਤ ਜ਼ਿਲ੍ਹਾ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀ ਅਹਿਮ ਮੀਟਿੰਗ ਐਸੋਸੀਏਸ਼ਨ ਦੇ ਸੀਨੀਅਰ ਆਗੂ ਜੋਰਾ ਸਿੰਘ ਦੀ ਅਗਵਾਈ ਹੇਠ ਸੰਪੰਨ ਹੋਈ, ਜਿਸ ਵਿਚ ਪੰਜਾਬ ਸਟੇਟ ਸੇਵਾਮੁਕਤ ਜ਼ਿਲਾ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦਾ ਗਠਨ ਕਰ ਕੇ ਪੰਜਾਬ ਬਾਡੀ ਦੀ ਸਰਵਸੰਮਤੀ ਨਾਲ ਚੋਣ ਕੀਤੀ ਗਈ। ਜਿਸ ਵਿਚ ਮੋਹਨ ਲਾਲ ਭੀਖੀ ਨੂੰ ਐਸੋਸੀਏਸ਼ਨ ਦਾ ਪ੍ਰਧਾਨ, ਗੁਰਚਰਨ ਸਿੰਘ ਬਰਾੜ ਮੀਤ ਪ੍ਰਧਾਨ, ਸੁਰਿੰਦਰ ਸਿੰਘ ਸ਼ਾਹਪੁਰ ਪ੍ਰੈੱਸ ਸਕੱਤਰ, ਰੂਪ ਸਿੰਘ ਜਨਰਲ ਸਕੱਤਰ, ਜ਼ੋਰਾ ਸਿੰਘ ਵਿੱਤ ਸਕੱਤਰ ਅਤੇ ਬਾਬਾ ਸੰਤੋਖ ਸਿੰਘ ਸਰਪ੍ਰਸਤ ਚੁਣਿਆਂ ਗਿਆ। ਇਸ ਮੌਕੇ ਸਮੂਹ ਸੇਵਾ ਮੁਕਤ ਜ਼ਿਲਾ ਵੈਟਰਨਰੀ ਇੰਸਪੈਕਟਰਾਂ ਨੇ ਪੰਜਾਬ ਬਾਡੀ ਨੂੰ ਜ਼ਿਲ੍ਹਾ ਪ੍ਰਧਾਨਾਂ ਸਮੇਤ ਵਰਕਿੰਗ ਕਮੇਟੀ ਦੀ ਚੋਣ ਲਈ ਅਧਿਕਾਰ ਦਿੱਤੇ ਗਏ।

ਇਸ ਮੌਕੇ ਪੰਜਾਬ ਸਟੇਟ ਸੇਵਾਮੁਕਤ ਜ਼ਿਲ੍ਹਾ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਨਵ-ਨਿਯੁਕਤ ਪ੍ਰਧਾਨ ਮੋਹਨ ਲਾਲ ਭੀਖੀ ਨੇ ਕਿਹਾ ਕਿ ਐਸੋਸੀਏਸ਼ਨ ਦਾ ਗਠਨ ਜ਼ਿਲ੍ਹਾ ਵੈਟਰਨਰੀ ਇੰਸਪੈਕਟਰ ਕੇਡਰ ਨੂੰ ਦਰਪੇਸ਼ ਮੁਸ਼ਕਲਾਂ ਦੇ ਯੋਗ ਹੱਲ ਲਈ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਪਹਿਲ ਦੇ ਆਧਾਰ ’ਤੇ ਸੇਵਾਮੁਕਤ ਜ਼ਿਲ੍ਹਾ ਵੈਟਰਨਰੀ ਇੰਸਪੈਕਟਰਾਂ ਦੀ ਰਹਿੰਦੀ ਇੰਕਰੀਮੈਂਟ ਨੂੰ ਜਲਦ ਲਗਵਾਉਣ ਲਈ ਸਰਕਾਰ ਨਾਲ ਰਾਬਤਾ ਕਾਇਮ ਕਰੇਗੀ। ਉਪਰੰਤ ਜ਼ਿਲ੍ਹਾ ਵੈਟਰਨਰੀ ਇੰਸਪੈਕਟਰ ਦੀ ਪੋਸਟ, ਡਿਪਟੀ ਡਾਇਰੈਕਟਰ ਦਫਤਰ ਤਬਦੀਲ ਕਰਨਾ ਜਾਂ ਜ਼ਿਲ੍ਹਾ ਵੈਟਰਨਰੀ ਪੋਲੀਕਲੀਨਿਕ ਲਗਾਉਣ ਅਤੇ ਤਨਖਾਹ ਸਕੇਲ ਸਬੰਧੀ ਤਰੁੱਟੀਆਂ ਨੂੰ ਪਹਿਲ ਦੇ ਆਧਾਰ ’ਤੇ ਦੂਰ ਕਰਵਾਉਣ ਲਈ ਯਤਨ ਤੇਜ਼ ਕੀਤਾ ਜਾਵੇਗਾ।

ਇਸ ਮੀਟਿੰਗ ’ਚ ਹੋਰਨਾਂ ਤੋਂ ਇਲਾਵਾ ਸੇਵਾਮੁਕਤ ਜ਼ਿਲਾ ਵੈਟਰਨਰੀ ਇੰਸਪੈਕਟਰ ਚਰਨਜੀਤ ਸਿੰਘ ਖੰਨਾ, ਪਰਮਜੀਤ ਸਿੰਘ, ਹਰਭਜਨ ਸਿੰਘ, ਤਰਸੇਮ ਪਾਲ, ਮੁਖਤਿਆਰ ਸਿੰਘ, ਨਰਿੰਦਰ ਕੁਮਾਰ, ਧਰਮਪਾਲ, ਨਜੀਰ ਖਾਨ, ਜਗਸੀਰ ਜੀਦਾ, ਅਮਰਜੋਤ ਸਿੰਘ, ਪ੍ਰੀਤਮ ਸਿੰਘ, ਅਰਦਾਸ ਸਿੰਘ, ਗੁਲਜ਼ਾਰ ਸਿੰਘ, ਭੁਪਿੰਦਰ ਸਿੰਘ, ਹਰਦੇਵ ਸਿੰਘ, ਸੁਰਜੀਤ ਸਿੰਘ, ਚੈਂਚਲ ਸਿੰਘ, ਸੁਖਚੈਨ ਸਿੰਘ, ਭਗਵੰਤ ਸਿੰਘ, ਸਤਿੰਦਰ ਸਿੰਘ, ਵਿਨੋਦ ਕੁਮਾਰ, ਗੁਰਵੰਤ ਸਿੰਘ, ਸੁਰਿੰਦਰ ਸਿੰਘ, ਰੂਪ ਸਿੰਘ, ਗੁਰਚਰਨ ਸਿੰਘ, ਗੁਰਿੰਦਰ ਸਿੰਘ, ਬਲਵਿੰਦਰ ਸਿੰਘ ਬਰਵਾਲਾ, ਕੌਰ ਸਿੰਘ, ਭੁਪਿੰਦਰ ਸਿੰਘ, ਜ਼ੋਰਾ ਸਿੰਘ, ਗੁਰਚਰਨ ਸਿੰਘ, ਇਕਬਾਲ ਸਿੰਘ, ਸੱਜਣ ਸਿੰਘ, ਗੁਰਮੀਤ ਸਿੰਘ, ਕਮਲਜੀਤ ਸਿੰਘ, ਹਰਬੰਸ ਸਿੰਘ, ਭਾਲਵਿੰਦਰ ਸਿੰਘ ਤੇ ਗੁਰਮੇਲ ਸਿੰਘ ਆਦਿ ਹਾਜ਼ਰ ਸਨ।


author

Bharat Thapa

Content Editor

Related News