PSTET ਪ੍ਰੀਖਿਆ ਦੇਣ ਦੇ ਚਾਹਵਾਨ ਉਮੀਦਵਾਰਾਂ ਲਈ ਅਹਿਮ ਖ਼ਬਰ, ਇਸ ਤਾਰੀਖ਼ ਨੂੰ ਹੋਵੇਗਾ ਟੈਸਟ
Saturday, Feb 18, 2023 - 09:54 PM (IST)
ਲੁਧਿਆਣਾ (ਵਿੱਕੀ)-ਸਰਕਾਰੀ ਅਤੇ ਨਿੱਜੀ ਸਕੂਲਾਂ ’ਚ ਅਧਿਆਪਕ ਵਜੋਂ ਸੇਵਾਵਾਂ ਦੇਣ ਦੇ ਚਾਹਵਾਨ ਉਮੀਦਵਾਰਾਂ ਲਈ ਅਹਿਮ ਖ਼ਬਰ ਹੈ। ਸਟੇਟ ਕੌਂਸਲ ਆਫ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (ਐੱਸ. ਸੀ. ਈ. ਆਰ. ਟੀ.) ਪੰਜਾਬ ਨੇ ਪੰਜਾਬ ਸਟੇਟ ਟੀਚਰ ਐਲਿਜੀਬਿਲਟੀ ਟੈਸਟ (ਪੀ. ਐੱਸ. ਟੀ. ਈ. ਟੀ.) ਬਾਰੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਨੋਟੀਫਿਕੇਸ਼ਨ ਅਨੁਸਾਰ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ https://www.pstet2023.org/. ’ਤੇ 18 ਫਰਵਰੀ ਤੋਂ 28 ਫਰਫਰੀ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।
ਇਹ ਖ਼ਬਰ ਵੀ ਪੜ੍ਹੋ : ਪਾਸਪੋਰਟ ਬਣਵਾਉਣ ਵਾਲਿਆਂ ਲਈ ਅਹਿਮ ਖ਼ਬਰ, ਸਿੱਖ ਸ਼ਰਧਾਲੂਆਂ ਨੂੰ ਭਾਰਤੀ ਰੇਲਵੇ ਦਾ ਤੋਹਫ਼ਾ, ਪੜ੍ਹੋ Top 10
ਟੈਸਟ ਦੇ ਸਬੰਧ ’ਚ ਕਿਸੇ ਵੀ ਅਪਡੇਟ, ਗਾਈਡਲਾਈਨਜ਼, ਜ਼ਰੂਰੀ ਯੋਗਤਾ ਆਦਿ ਲਈ ਉਮੀਦਵਾਰ ਨੂੰ ਉਪਰੋਕਤ ਵੈੱਬਸਾਈਟ ’ਤੇ ਸਮੇਂ-ਸਮੇਂ ’ਤੇ ਵਿਜ਼ਿਟ ਕਰਨ ਦੀ ਸਲਾਹ ਦਿੱਤੀ ਗਈ ਹੈ। ਪੰਜਾਬ ਸਟੇਟ ਟੀਚਰ ਐਲਿਜੀਬਿਲਟੀ ਟੈਸਟ 12 ਮਾਰਚ ਨੂੰ ਹੋਵੇਗਾ।
ਇਹ ਖ਼ਬਰ ਵੀ ਪੜ੍ਹੋ : ਖ਼ਾਕੀ ਮੁੜ ਹੋਈ ਸ਼ਰਮਸਾਰ, ਨਸ਼ਾ ਕਰਦੇ ਦੋ ਪੁਲਸ ਮੁਲਾਜ਼ਮਾਂ ਦੀ ਵੀਡੀਓ ਵਾਇਰਲ