ਜ਼ਰੂਰੀ ਖ਼ਬਰ : ਪੰਜਾਬ ਰਾਜ ਮਹਿਲਾ ਕਮਿਸ਼ਨ ਦਾ ਦਫ਼ਤਰ ਚੰਡੀਗੜ੍ਹ ਤੋਂ SAS ਨਗਰ ਵਿਖੇ ਤਬਦੀਲ

Thursday, Jun 03, 2021 - 04:30 PM (IST)

ਜ਼ਰੂਰੀ ਖ਼ਬਰ : ਪੰਜਾਬ ਰਾਜ ਮਹਿਲਾ ਕਮਿਸ਼ਨ ਦਾ ਦਫ਼ਤਰ ਚੰਡੀਗੜ੍ਹ ਤੋਂ SAS ਨਗਰ ਵਿਖੇ ਤਬਦੀਲ

ਚੰਡੀਗੜ੍ਹ : ਪੰਜਾਬ ਰਾਜ ਮਹਿਲਾ ਕਮਿਸ਼ਨ ਦਾ ਦਫ਼ਤਰ ਚੰਡੀਗੜ੍ਹ ਤੋਂ ਐਸ. ਏ. ਐਸ. ਨਗਰ (ਮੋਹਾਲੀ) ਵਿਖੇ ਤਬਦੀਲ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਚੰਡੀਗੜ੍ਹ ਸਥਿਤ ਦਫ਼ਤਰ ਪੰਜਵੀਂ ਮੰਜ਼ਿਲ 'ਤੇ ਸਥਿਤ ਸੀ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਸੁਖਪਾਲ ਖਹਿਰਾ ਸਣੇ 'ਆਪ' ਦੇ 3 ਬਾਗੀ ਵਿਧਾਇਕਾਂ ਨੇ ਫੜ੍ਹਿਆ ਕਾਂਗਰਸ ਦਾ ਹੱਥ

ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਇਸ ਕਾਰਨ ਬੀਬੀਆਂ ਨਾਲ ਸਬੰਧਿਤ ਵੱਖ-ਵੱਖ ਕੇਸਾਂ ਵਿੱਚ ਨਾਲ ਆਉਣ ਵਾਲੇ ਬਜ਼ੁਰਗਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।

ਇਹ ਵੀ ਪੜ੍ਹੋ : ਕੈਪਟਨ-ਸਿੱਧੂ ਦੀ ਸਿਆਸੀ ਲੜਾਈ 'ਚ 'ਘਰਵਾਲੀਆਂ' ਦੀ ਐਂਟਰੀ, ਇੰਝ ਕੱਢਿਆ ਦਿਲ ਦਾ ਉਬਾਲ

ਬਜ਼ੁਰਗਾਂ ਦੀ ਇਸ ਦਿੱਕਤ ਨੂੰ ਦੇਖਦੇ ਹੋਏ ਕਮਿਸ਼ਨ ਦੇ ਦਫ਼ਤਰ ਨੂੰ ਐਸ. ਸੀ. ਓ. ਨੰਬਰ-5, ਫੇਜ਼-1 ਮੋਹਾਲੀ ਵਿਖੇ ਤਬਦੀਲ ਕਰ ਦਿੱਤਾ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
 


author

Babita

Content Editor

Related News