ਪੰਜਾਬ ਤੇ ਯੂ. ਟੀ. ਮੁਲਾਜ਼ਮ ਸੰਘਰਸ਼ ਕਮੇਟੀ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

08/28/2018 4:10:04 AM

 ਫਿਰੋਜ਼ਪੁਰ, (ਪਰਮਜੀਤ)– ਪੰਜਾਬ ਅਤੇ ਯੂ. ਟੀ. ਮੁਲਾਜ਼ਮ ਸੰਘਰਸ਼ ਕਮੇਟੀ ਫਿਰੋਜ਼ਪੁਰ ਵੱਲੋਂ ਅੱਜ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੇ ਵਿਰੋਧ ’ਚ ਡਿਪਟੀ ਕਮਿਸ਼ਨਰ ਦਫਤਰ  ਦੇ ਸਾਹਮਣੇ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਇਸ ਰੋਸ ਮੁਜ਼ਾਹਰੇ ਦੀ ਅਗਵਾਈ ਪ. ਸ.  ਸ. ਫ. ਦੇ ਜ਼ਿਲਾ ਪ੍ਰਧਾਨ ਕਿਸ਼ਨ ਚੰਦ ਜਾਗੋਵਾਲੀਆ, ਸਟੇਟ ਕਰਮਚਾਰੀ ਦਲ ਦੇ ਜ਼ਿਲਾ ਪ੍ਰਧਾਨ ਜਸਵਿੰਦਰ ਸਿੰਘ, ਟੀ. ਐੱਸ. ਯੂ. ਦੇ ਸਰਕਲ ਪ੍ਰਧਾਨ ਸੁਰਿੰਦਰ ਪਾਲ ਸ਼ਰਮਾ ਨੇ ਕੀਤੀ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਵੱਡੀ ਗਿਣਤੀ ’ਚ ਸ਼ਾਮਲ ਹੋਏ। ਇਸ ਦੌਰਾਨ ਬਲਬੀਰ ਸਿੰਘ ਕੰਬੋਜ, ਸ਼ੇਰ ਸਿੰਘ ਬਾਰੇਕੇ, ਦੇਵਗਨ, ਪ੍ਰਤਾਪ ਸਿੰਘ ਢਿੱਲੋਂ, ਗੁਰਮੀਤ ਸਿੰਘ, ਗੁਰਮੇਜ ਸਿੰਘ ਮੱਖੂ  ਨੇ ਕਿਹਾ ਕਿ ਪੰਜਾਬ ਤੇ ਯੂ. ਟੀ. ਮੁਲਾਜ਼ਮ ਸੰਘਰਸ਼ ਕਮੇਟੀ ਵੱਲੋਂ 11 ਅਗਸਤ ਨੂੰ ਪਟਿਆਲਾ ਵਿਖੇ ਕੀਤੀ ਰੈਲੀ ਤੇ ਮੁਜ਼ਾਹਰੇ ਦੌਰਾਨ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਵੱਲੋਂ 20 ਅਗਸਤ ਨੂੰ ਰੱਖੀ ਗਈ    ਮੀਟਿੰਗ ਨਾ ਹੋਣ ਦੇ ਵਿਰੋਧ ’ਚ ਅੱਜ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਸਾਰੇ ਪੰਜਾਬ ਅੰਦਰ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ।
 ਇਸ ਮੌਕੇ ਪ੍ਰੇਮ ਕੁਮਾਰ ਕਾਮਰਾ, ਤਾਰਾ ਸਿੰਘ ਅਤੇ ਕੇਵਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਮੌਕੇ ਮੁਲਾਜ਼ਮਾਂ ਨਾਲ ਬਹੁਤ ਸਾਰੇ ਵਾਅਦੇ ਕੀਤੇ ਸਨ ਪਰ ਅੱਜ ਡੇਢ ਸਾਲ ਦਾ ਸਮਾਂ ਬੀਤ ਜਾਣ ’ਤੇ ਮੁਲਾਜ਼ਮਾਂ ਦੀ ਇਕ ਵੀ ਮੰਗ ਪੂਰੀ ਨਹੀਂ ਕੀਤੀ ਗਈ। ਜੇਕਰ ਸਰਕਾਰ ਕੱਚੇ ਮੁਲਾਜ਼ਮ ਪੱਕੇ ਨਹੀਂ ਕਰਦੀ, ਡੀ. ਏ. ਦੀਆਂ ਕਿਸ਼ਤਾਂ ਦਾ ਬਕਾਇਆ ਜਲਦ ਅਨਾਊਂਸ ਨਾ ਕੀਤਾ ਤੇ ਹੋਰ ਮੰਗਾਂ ਦਾ ਨਿਪਟਾਰਾ ਜਲਦ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਅੰਦਰ ਪੰਜਾਬ ਤੇ ਯੂ. ਟੀ. ਮੁਲਾਜ਼ਮ ਸੰਘਰਸ਼ ਕਮੇਟੀ ਵਲੋਂ ਤਿੱਖੇ ਸੰਘਰਸ਼ ਕੀਤੇ ਜਾਣਗੇ। ਇਸ ਮੌਕੇ ਅਨਵਰ, ਮਹਿੰਦਰ ਸਿੰਘ, ਬਲਬੀਰ ਸਿੰਘ ਗੋਖੀਵਾਲਾ, ਸ਼ੀਤਲ ਪ੍ਰਕਾਸ਼, ਕਰਨੈਲ ਸਿੰਘ, ਮੱਲ ਸਿੰਘ, ਜੋਗਿੰਦਰ ਸਿੰਘ, ਭਜਨ ਸਿੰਘ, ਮੇਹਰ ਸਿੰਘ, ਕਰਨੇਲ ਸਿੰਘ, ਸ਼ਿੰਗਾਰ ਸਿੰਘ, ਸਲਵਿੰਦਰ ਸਿੰਘ, ਚਰਨਜੀਤ ਕੌਰ, ਬਲਵਿੰਦਰ ਕੌਰ, ਮਨਜੀਤ ਸਿੰਘ, ਨਰੇਸ਼ ਸੋਢੀ ਆਦਿ ਸ਼ਾਮਲ ਹੋਏ।