ਸ਼ਰਮਸਾਰ ਪੰਜਾਬ! ਅਧਿਆਪਕ ਨੇ ਚੌਥੀ ਜਮਾਤ ਦੀ ਵਿਦਿਆਰਥਣ ਨਾਲ...
Monday, Dec 22, 2025 - 03:44 PM (IST)
ਮੋਗਾ (ਆਜ਼ਾਦ)- ਮੋਗਾ ਦੇ ਨੇੜਲੇ ਪਿੰਡ ਵਿਚ ਸਥਿਤ ਇਕ ਸਰਕਾਰੀ ਸਕੂਲ ਦੇ ਅਧਿਆਪਕ 'ਤੇ ਸਕੂਲ ਅੰਦਰ ਵਿਦਿਆਰਥਣ ਨਾਲ ਛੇੜਛਾੜ ਕਰਨ ਦੇ ਦੋਸ਼ ਲੱਗੇ ਹਨ। ਉਕਤ ਵਿਦਿਆਰਥਣ ਦੀ ਉਮਰ ਮਹਿਜ਼ 9 ਸਾਲ ਹੈ ਤੇ ਉਹ ਚੌਥੀ ਜਮਾਤ ਵਿਚ ਪੜ੍ਹਦੀ ਹੈ। ਮਾਮਲੇ ਦੀ ਸ਼ਿਕਾਇਤ ਮਿਲਣ 'ਤੇ ਉਕਤ ਅਧਿਆਪਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਪੁੱਛਗਿੱਛ ਮਗਰੋਂ ਅਦਾਲਤ ਨੇ ਉਸ ਨੂੰ ਜੁਡੀਸ਼ੀਅਲ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ।
ਜਾਣਕਾਰੀ ਮੁਤਾਬਕ ਪੀੜਤਾ ਦੀ ਮਾਤਾ ਵੱਲੋਂ ਪੁਲਸ ਨੂੰ ਸ਼ਿਕਾਇਤ ਦਿੱਤੀ ਗਈ ਸੀ, ਜਿਸ ਮਗਰੋਂ ਉਕਤ ਮਾਸਟਰ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ’ਚ ਪੁਲਸ ਨੇ ਅਧਿਆਪਕ ਨੂੰ ਕਾਬੂ ਕੀਤਾ, ਜਿਸ ਨੂੰ ਪੁੱਛ-ਗਿੱਛ ਦੇ ਬਾਅਦ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਅਦਾਲਤ ਨੇ ਉਸ ਨੂੰ ਜੁਡੀਸ਼ੀਅਲ ਹਿਰਾਸਤ ਵਿਚ ਭੇਜਣ ਦਾ ਆਦੇਸ਼ ਦਿੱਤਾ ਗਿਆ ਹੈ।
