ਅਧਿਆਪਕਾਂ ਤੋਂ ਅੱਕੇ ਵਿਦਿਆਰਥੀ ਨੇ ਮੁਕਾ ਲਏ ਆਪਣੇ ਸਾਹ! ਪੀੜਤ ਪਰਿਵਾਰ ਨੇ ਲਾਇਆ ਧਰਨਾ
Saturday, Sep 20, 2025 - 11:23 AM (IST)

ਮੋਗਾ (ਆਜ਼ਾਦ)- ਧਰਮਕੋਟ ਥਾਣੇ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਪਿੰਡ ਕਮਾਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਜਸ਼ਨਦੀਪ ਸਿੰਘ ਨੇ ਆਪਣੇ ਸਕੂਲ ਪ੍ਰਿੰਸੀਪਲ ਅਤੇ ਕੁਝ ਹੋਰ ਅਧਿਆਪਕਾਂ ਤੋਂ ਤੰਗ ਆ ਕੇ ਜ਼ਹਿਰੀਲੀ ਦਵਾਈ ਖਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਲੜਕੇ ਦੇ ਪਿਤਾ ਕੁਲਵਿੰਦਰ ਸਿੰਘ, ਪਿੰਡ ਠੂਠਗੜ੍ਹ ਦੇ ਵਸਨੀਕ ਦੀ ਸ਼ਿਕਾਇਤ ਦੇ ਆਧਾਰ ’ਤੇ ਧਰਮਕੋਟ ਪੁਲਸ ਨੇ ਸਕੂਲ ਪ੍ਰਿੰਸੀਪਲ ਸੁਰੇਂਦਰ ਪਾਲ ਸਿੰਘ ਅਤੇ ਹੋਰ ਅਧਿਆਪਕਾਂ, ਜਿਨ੍ਹਾਂ ਵਿਚ ਮਹਿਲਾ ਅਧਿਆਪਕਾ ਜੋਤੀ, ਮਹਿਲਾ ਅਧਿਆਪਕਾ ਰਾਜੇਂਦਰ ਕੌਰ, ਨੈਨਸਨ, ਕਾਲੂ ਰਾਮ ਅਤੇ ਹਰਦੀਪ ਸਿੰਘ ਸ਼ਾਮਲ ਹਨ ਵਿਰੁੱਧ ਮਾਮਲਾ ਦਰਜ ਕੀਤਾ ਹੈ।
ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਸਦੇ ਪੁੱਤਰ ਜਸਵਿੰਦਰ ਸਿੰਘ, ਜੋ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਮਾਲਕੇ ਵਿਚ 11ਵੀਂ ਜਮਾਤ ਦਾ ਵਿਦਿਆਰਥੀ ਹੈ, ਨੇ 23 ਅਗਸਤ ਨੂੰ ਸਕੂਲ ਤੋਂ ਘਰ ਵਾਪਸ ਆਉਣ ’ਤੇ ਚੋਰੀ ਛੁਪੇ ਕੀਟਨਾਸ਼ਕ ਦਿਵਾਈ ਖਾ ਲਈ, ਜਦੋਂ ਉਸਦੀ ਸਿਹਤ ਵਿਗੜਨ ਲੱਗੀ ਤਾਂ ਉਸ ਨੂੰ ਤੁਰੰਤ ਮੋਗਾ ਦੇ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ। ਹਾਲਾਂਕਿ, ਉਸਦੀ ਹਾਲਤ ਵਿਚ ਕੋਈ ਸੁਧਾਰ ਨਹੀਂ ਹੋਇਆ, ਉਸਨੂੰ ਜਲੰਧਰ, ਡੀ. ਐੱਮ. ਸੀ. ਲੁਧਿਆਣਾ ਅਤੇ ਏਮਜ਼ ਹਸਪਤਾਲ ਬਠਿੰਡਾ ਵਿਚ ਦਾਖਲ ਕਰਵਾਇਆ ਗਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਮੌਸਮ ਬਾਰੇ ਵੱਡੀ ਭਵਿੱਖਬਾਣੀ! ਮੀਂਹ ਨੂੰ ਲੈ ਕੇ ਨਵੀਂ ਅਪਡੇਟ
ਹਾਲਾਂਕਿ ਏਮਜ਼, ਬਠਿੰਡਾ ਦੇ ਡਾਕਟਰਾਂ ਨੇ ਜਵਾਬ ਦੇ ਦਿੱਤਾ, ਨਤੀਜੇ ਵਜੋਂ ਉਹ 16 ਸਤੰਬਰ ਨੂੰ ਘਰ ਵਾਪਸ ਆ ਗਿਆ। ਘਰ ਵਾਪਸ ਆਉਣ ਤੋਂ ਬਾਅਦ ਉਸਦੇ ਪੁੱਤਰ ਦੀ ਮੌਤ ਹੋ ਗਈ। ਉਸਨੇ ਦੋਸ਼ ਲਾਇਆ ਕਿ ਪ੍ਰਿੰਸੀਪਲ ਸੁਰੇਂਦਰ ਪਾਲ ਸਿੰਘ ਅਤੇ ਹੋਰ ਅਧਿਆਪਕਾਂ ਨੇ ਉਸ ਨੂੰ ਕੁੱਟਿਆ ਅਤੇ ਜ਼ਲੀਲ ਕੀਤਾ, ਜਿਸ ਦੇ ਬਾਅਦ ਜ਼ਹਿਰੀਲੀ ਦਵਾਈ ਖਾ ਲਈ, ਜਿਸ ਲਈ ਉਹ ਜ਼ਿੰਮੇਵਾਰ ਸਨ।
ਪੁਲਸ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੇ ਕਈ ਵਾਰ ਲੜਕੇ ਦੇ ਬਿਆਨ ਲੈਣ ਦੀ ਕੋਸ਼ਿਸ਼ ਕੀਤੀ, ਪਰ ਡਾਕਟਰਾਂ ਨੇ ਉਸਨੂੰ ਅਯੋਗ ਕਰਾਰ ਦਿੱਤਾ। ਉਸ ਦੇ ਪਿਤਾ ਦੇ ਬਿਆਨ ਦੇ ਆਧਾਰ ’ਤੇ ਮਾਮਲਾ ਦਰਜ ਕੀਤਾ ਗਿਆ ਹੈ। ਗੁੱਸੇ ਵਿਚ ਆਏ ਵਸਨੀਕਾਂ ਨੇ ਧਰਨਾ ਦਿੱਤਾ, ਪਰ ਡੀ. ਐੱਸ. ਪੀ. ਜਸਵਰਿੰਦਰ ਸਿੰਘ ਅਤੇ ਧਰਮਕੋਟ ਥਾਣੇ ਦੇ ਇੰਚਾਰਜ ਇੰਸਪੈਕਟਰ ਗੁਰਮੇਲ ਸਿੰਘ ਨੇ ਉਨ੍ਹਾਂ ਨੂੰ ਇਨਸਾਫ਼ ਦਾ ਭਰੋਸਾ ਦਿੱਤਾ, ਜਿਸ ਨਾਲ ਧਰਨਾ ਖਤਮ ਹੋ ਗਿਆ। ਮਾਮਲੇ ਵਿਚ ਗ੍ਰਿਫ਼ਤਾਰੀਆਂ ਅਜੇ ਵੀ ਬਾਕੀ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8