ਪੰਜਾਬ ਵਿਚ ਵੱਡਾ ਹਾਦਸਾ, ਦੋ ਸਕੂਲੀ ਵਿਦਿਆਰਥੀਆਂ ਦੀ ਮੌਤ
Monday, Nov 18, 2024 - 06:28 PM (IST)
 
            
            ਮੁੱਲਾਂਪੁਰ ਦਾਖਾ (ਕਾਲੀਆ) : ਥਾਣਾ ਸੁਧਾਰ ਅਧੀਨ ਪੈਂਦੇ ਪਿੰਡ ਮੋਹੀ ਨੇੜੇ ਵਾਪਰੇ ਭਿਆਨਕ ਹਾਦਸੇ ਦੌਰਾਨ ਦੋ ਸਕੂਲੀ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੇ ਨਾਮ ਨਵਦੀਪ ਸਿੰਘ ਪੁੱਤਰ ਰਣਜੀਤ ਸਿੰਘ (15 ਸਾਲ ) ਅਤੇ ਹਰਸਿਮਰਨ ਸਿੰਘ ਪੁੱਤਰ ਅਮਰਜੀਤ ਸਿੰਘ (16) ਦੱਸਿਆ ਜਾ ਰਿਹਾ ਹੈ। ਦੋਵੇਂ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਸਨ ਅਤੇ ਗਿਆਰਵੀਂ ਜਮਾਤ ਵਿਚ ਪੜ੍ਹਦੇ ਸਨ।
ਇਹ ਵੀ ਪੜ੍ਹੋ : ਗੁਰਦਾਸਪੁਰ ਵਿਚ ਦਹਿਸ਼ਤ, ਅੱਧੀ ਰਾਤ ਨੂੰ ਵਾਪਰੀ ਘਟਨਾ ਨੇ ਉਡਾਏ ਸਭ ਦੇ ਹੋਸ਼
ਮਿਲੀ ਜਾਣਕਾਰੀ ਮੁਤਾਬਕ ਦੋਵੇਂ ਵਿਦਿਆਰਥੀ ਆਪਣੀ ਮਾਂ ਅਤੇ ਭੈਣ ਨੂੰ ਛੱਡਣ ਲਈ ਸੁਧਾਰ ਅੱਡੇ 'ਤੇ ਗਏ ਸਨ ਅਤੇ ਉਥੋਂ ਜਦੋਂ ਆਪੋ-ਆਪਣੇ ਮੋਟਰ ਸਾਈਕਲ 'ਤੇ ਵਾਪਸ ਪਿੰਡ ਆ ਰਹੇ ਸਨ ਤਾਂ ਸਾਹਮਣੇ ਤੋਂ ਆ ਰਹੀ ਟਰੈਕਟਰ ਟਰਾਲੀ ਨੇ ਇੰਨ੍ਹਾਂ ਨੂੰ ਇੰਨੀ ਜ਼ੋਰਦਾਰ ਟੱਕਰ ਮਾਰੀ ਕਿ ਦੋਵਾਂ ਵਿਦਿਆਰਥੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਹਾਦਸੇ ਵਿਚ ਵਿਦਿਆਰਥੀਆਂ ਦੇ ਮੋਟਰਸਾਈਕਲਾਂ ਦੇ ਪਰਖੱਚੇ ਉਡ ਗਏ। ਹਾਦਸਾ ਸੰਘਣੀ ਧੁੰਦ ਕਾਰਨ ਵਾਪਰਿਆ ਦੱਸਿਆ ਜਾ ਰਿਹਾ ਹੈ। ਘਟਨਾ ਤੋਂ ਬਾਅਦ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀਓ ਸਾਵਧਾਨ, ਹੋਸ਼ ਉਡਾ ਦੇਵੇਗੀ ਇਹ ਖ਼ਬਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            