ਪੰਜਾਬ ਦੇ ਵਿਦਿਆਰਥੀਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਸਰਟੀਫਿਕੇਟ ਨੂੰ ਲੈ ਕੇ ਪਿਆ ਨਵਾਂ ਪੰਗਾ
Thursday, Apr 02, 2026 - 01:55 PM (IST)
ਲੁਧਿਆਣਾ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਤੋਂ ਬਾਅਦ ਇਕ ਵੱਡੀ ਗੜਬੜੀ ਸਾਹਮਣੇ ਆਈ ਹੈ। ਦਰਅਸਲ ਬੋਰਡ ਵੱਲੋਂ ਜਾਰੀ ਕੀਤੇ ਗਏ ਸਰਟੀਫਿਕੇਟਾਂ ਵਿਚ ਵਿਦਿਆਰਥੀਆਂ ਦੀ ਜਨਮ ਮਿਤੀ ਦਰਜ ਨਹੀਂ ਕੀਤੀ ਗਈ ਹੈ। ਇਸ ਕਾਰਨ ਸਕੂਲ ਪ੍ਰਬੰਧਕਾਂ ਅਤੇ ਮਾਪਿਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਜਦੋਂ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਮੁਖੀਆਂ ਨੇ ਈ-ਪੰਜਾਬ ਪੋਰਟਲ ਤੋਂ ਸਰਟੀਫਿਕੇਟ ਡਾਊਨਲੋਡ ਕੀਤੇ, ਤਾਂ ਉਨ੍ਹਾਂ ਵਿਚ ਸਿਰਫ ਵਿਦਿਆਰਥੀ ਅਤੇ ਮਾਪਿਆਂ ਦੇ ਨਾਮ ਹੀ ਦਰਜ ਮਿਲੇ। ਸਰਟੀਫਿਕੇਟਾਂ ਦੀਆਂ ਹਾਰਡ ਕਾਪੀਆਂ ਵਿੱਚੋਂ ਵੀ ਜਨਮ ਮਿਤੀ ਗਾਇਬ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਲੱਗ ਗਈਆਂ ਸਖ਼ਤ ਪਾਬੰਦੀਆਂ, ਸ਼ਾਮ 7 ਵਜੇ ਤੋਂ ਸਵੇਰੇ 8 ਵਜੇ ਤੱਕ...
ਸਕੂਲ ਅਧਿਆਪਕਾਂ ਦਾ ਕਹਿਣਾ ਹੈ ਕਿ ਬਿਨਾਂ ਜਨਮ ਮਿਤੀ ਦੇ ਇਹ ਦਸਤਾਵੇਜ਼ ਅਗਲੇ ਦਾਖਲਿਆਂ ਲਈ ਕਾਰਗਰ ਸਿੱਧ ਨਹੀਂ ਹੋਣਗੇ। ਦੂਜੇ ਪਾਸੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਇੰਚਾਰਜਾਂ ਨੇ ਦੱਸਿਆ ਕਿ ਮਾਪੇ ਲਗਾਤਾਰ ਸਹੀ ਸਰਟੀਫਿਕੇਟਾਂ ਦੀ ਮੰਗ ਕਰ ਰਹੇ ਹਨ। ਦੂਜੇ ਪਾਸੇ ਕੁਝ ਅਧਿਆਪਕਾਂ ਦਾ ਆਖਣਾ ਹੈ ਕਿ ਕਿਸੇ ਨਵੇਂ ਸਕੂਲ ਵਿਚ ਦਾਖਲੇ ਲਈ ਉਮਰ ਦਾ ਸਬੂਤ ਸਭ ਤੋਂ ਜ਼ਰੂਰੀ ਹੁੰਦਾ ਹੈ, ਲਿਹਾਜ਼ਾ ਸਰਟੀਫਿਕੇਟ ਵਿਚ ਜਨਮ ਮਿਤੀ ਲਾਜ਼ਮੀ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਵੱਡੀ ਖ਼ਬਰ, ਪੈ ਗਿਆ ਨਵਾਂ ਪੰਗਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
