ਪੰਜਾਬ ਸਰਕਾਰ ਦਾ ਅਹਿਮ ਕਦਮ! ਹੁਣ ਇਨ੍ਹਾਂ ਕਾਲਜਾਂ ਦੇ ਵਿਦਿਆਰਥੀ ਵੀ ਲੈ ਸਕਣਗੇ ਸਕਾਲਰਸ਼ਿਪ ਦਾ ਲਾਭ
Friday, Nov 07, 2025 - 04:19 PM (IST)
ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਦੇਣ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਤਾਂਕਿ ਵਿਦਿਆਰਥੀ ਚੰਗੀ ਸਿੱਖਿਆ ਹਾਸਲ ਕਰਕੇ ਆਪਣਾ ਭਵਿੱਖ ਬਣਾ ਸਕਣ। ਅਨੂਸੁਚਿਤ ਭਾਈਚਾਰੇ ਦੀ ਭਲਾਈ ਲਈ ਉਨ੍ਹਾਂ ਦੇ ਬੱਚਿਆਂ ਦੀ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਦੇ ਲਈ ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਚਲਾਈ ਜਾ ਰਹੀ ਹੈ। ਇਸ ਤਹਿਤ ਅਨੁਸੂਚਿਤ ਵਰਗ ਨਾਲ ਸਬੰਧਤ ਵਿਦਿਆਰਥੀਆਂ ਦੀ ਪੜ੍ਹਾਈ ਦਾ ਖ਼ਰਚਾ ਸਰਕਾਰ ਵੱਲੋਂ ਚੁੱਕਿਆ ਜਾਂਦਾ ਹੈ।

ਇਹ ਵੀ ਪੜ੍ਹੋ: ਸੰਤ ਸੀਚੇਵਾਲ ਸਦਕਾ ਮਲੇਸ਼ੀਆ ਤੋਂ ਨੌਜਵਾਨ ਦੀ ਘਰ ਵਾਪਸੀ, ਰੋ-ਰੋ ਸੁਣਾਇਆ ਜੇਲ੍ਹ 'ਚ ਬਿਤਾਇਆ ਭਿਆਨਕ ਮੰਜ਼ਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਇਸ ਯੋਜਨਾ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਰਿਹਾ ਹੈ। ਸਾਲ 2024-25 ਦੇ ਬਜਟ ਵਿਚ 245 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਗਈ ਸੀ। ਇਸੇ ਤਹਿਤ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਦੇ ਲਈ ਆਪਣੇ ਹਿੱਸੇ ਵਿਚੋਂ 92 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਬੀਤੇ ਤਿੰਨ ਸਾਲਾਂ ਵਿੱਚ 6,78,000 ਤੋਂ ਵਧ ਵਿਦਿਆਰਥੀਆਂ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਲਾਭ ਲਿਆ ਹੈ ਅਤੇ ਸੂਬਾ ਸਰਕਾਰ ਨੇ ਹੁਣ ਵੱਖ-ਵੱਖ 11 ਕਾਲਜਾਂ ਨੂੰ ਆਪਣੇ ਨਾਲ ਜੋੜਿਆ ਹੈ, ਜਿਸ ਵਿੱਚ ਬੱਚੇ ਮੈਰਿਟ ਦੇ ਆਧਾਰ 'ਤੇ ਆਪਣੇ ਦਾਖ਼ਲੇ ਕਰਵਾ ਸਕਦੇ ਹਨ।

ਇਹ ਵੀ ਪੜ੍ਹੋ: ਗੋਲ਼ੀਆਂ ਦੀ ਆਵਾਜ਼ ਨਾਲ ਦਹਿਲਿਆ ਪੰਜਾਬ! ਸ਼ਿਵ ਸੈਨਾ ਆਗੂ 'ਤੇ ਹਮਲਾ, ਇਕ ਦੀ ਮੌਤ

ਇਨ੍ਹਾਂ ਕਾਲਜਾਂ ਵਿਚ ਏਮਸ ਬਠਿੰਡਾ, ਆਈ. ਆਈ. ਟੀ. ਰੋਪੜ, ਐੱਨ. ਆਈ. ਟੀ. ਜਲੰਧਰ, ਆਈ. ਆਈ. ਐੱਮ. ਅੰਮ੍ਰਿਤਸਰ, , ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ ਗੁਰਦਾਸਪੁਰ, ਰਾਸ਼ਟਰੀ ਔਸ਼ਧੀ ਸਿੱਖਿਆ ਅਤੇ ਸਰੋਤ ਸੰਸਥਾ ਮੋਹਾਲੀ, ਨਿੱਟ ਮੋਹਾਲੀ ਆਈ. ਐੱਸ. ਆਈ. ਚੰਡੀਗੜ੍ਹ, ਥਾਪਰ ਯੂਨੀਵਰਸਿਟੀ ਪਟਿਆਲਾ, ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਲਾਅ ਪਟਿਆਲਾ, ਆਈਸਰ ਮੋਹਾਲੀ ਸ਼ਾਮਲ ਹਨ।
ਇਹ ਵੀ ਪੜ੍ਹੋ: Punjab: ਰਜਿਸਟਰੀਆਂ ਬਣਵਾਉਣ ਵਾਲੇ ਦੇਣ ਧਿਆਨ! ਕੀਤੇ ਗਏ ਅਹਿਮ ਬਦਲਾਅ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
