ਵਿਦਿਆਰਥੀਆਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਇਕ ਹੋਰ ਫ਼ੈਸਲਾ, 8 ਜ਼ਿਲ੍ਹਿਆਂ 'ਚ ਹੋਵੇਗਾ ਲਾਗੂ

Friday, Nov 15, 2024 - 10:32 AM (IST)

ਚੰਡੀਗੜ੍ਹ (ਅੰਕੁਰ)- ਪੰਜਾਬ ਸਰਕਾਰ ਨੇ ਬਾਲ ਦਿਵਸ ਮੌਕੇ ਨਵੀਨ ਵਿੱਦਿਅਕ ਪਹਿਲਕਦਮੀ ‘ਆਰੰਭ’ ਦੀ ਸ਼ੁਰੂਆਤ ਕੀਤੀ ਹੈ, ਜਿਸ ਦਾ ਮਕਸਦ ਸਿੱਖਿਆ ’ਚ ਮਾਪਿਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਂਦਿਆਂ ਮੁੱਢਲੀ ਸਿੱਖਿਆ ਵਿਚ ਕ੍ਰਾਂਤੀ ਲਿਆਉਣਾ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਲੋਕਾਂ ਲਈ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਵੇਗੀ ਇਹ ਖ਼ਬਰ

ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਨਿਸਟ੍ਰੇਸ਼ਨ (ਮਗਸੀਪਾ) ਚੰਡੀਗੜ੍ਹ ਵਿਖੇ ਸੂਬਾ ਪੱਧਰੀ ਸਮਾਗਮ ਦੌਰਾਨ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲ ਆਫ ਐਮੀਨੈਂਸ, ਫੇਜ਼-11 ਮੋਹਾਲੀ ਦੀ 8ਵੀਂ ਜਮਾਤ ਦੀ ਵਿਦਿਆਰਥਣ ਅਤੇ ਸਮਾਗਮ ਦੀ ਮੁੱਖ ਮਹਿਮਾਨ ਚਰਨਪ੍ਰੀਤ ਕੌਰ ਨਾਲ 500 ਤੋਂ ਵੱਧ ਲੋਕਾਂ ਦੇ ਇਕੱਠ, ਚਾਰ ਸੂਬਿਆਂ ਦੇ ਸਿੱਖਿਆ ਅਧਿਕਾਰੀਆਂ ਤੇ 20 ਤੋਂ ਵੱਧ ਗ਼ੈਰ-ਸਰਕਾਰੀ ਸੰਗਠਨਾਂ ਦੇ ਨੁਮਾਇੰਦਿਆਂ ਦੀ ਮੌਜੂਦਗੀ ’ਚ ਇਸ ਪਹਿਲਕਦਮੀ ਦੀ ਸ਼ੁਰੂਆਤ ਕੀਤੀ।

ਉਨ੍ਹਾਂ ਕਿਹਾ ਕਿ ‘ਆਰੰਭ’ ਪਹਿਲਕਦਮੀ ਦੀ ਸ਼ੁਰੂਆਤ ਮੁੱਢਲੀ ਸਿੱਖਿਆ ਜ਼ਰੀਏ ਬੱਚਿਆਂ ਦੇ ਵਿਕਾਸ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਇਹ ਪਹਿਲਕਦਮੀ ਅਧਿਆਪਕਾਂ ਤੇ ਮਾਪਿਆਂ ਦੀ ਸ਼ਮੂਲੀਅਤ ਜ਼ਰੀਏ ਸਕੂਲ ਪੱਧਰ ’ਤੇ ਇਕ ਸਾਰਥਕ ਮਾਹੌਲ ਤਿਆਰ ਕਰਨ ਲਈ ਡਿਜੀਟਲ ਪਲੇਟਫਾਰਮ ਪੇਸ਼ ਕਰਦੀ ਹੈ ਤੇ ਵ੍ਹਟਸਐਪ ਗਰੁੱਪਾਂ ਰਾਹੀਂ ਰੁਟੀਨ ਦੀ ਵਿੱਦਿਅਕ ਸਮੱਗਰੀ ਨੂੰ ਸਾਂਝਾ ਕਰਨ ਦੀ ਸਹੂਲਤ ਪ੍ਰਦਾਨ ਕਰਦੀ ਹੈ।

ਇਹ ਖ਼ਬਰ ਵੀ ਪੜ੍ਹੋ - ਵਿਆਹ ਸਮਾਗਮਾਂ 'ਤੇ ਲੱਗੀ ਪਾਬੰਦੀ! ਅਕਤੂਬਰ ਤੋਂ ਦਸੰਬਰ ਤਕ ਰਹੇਗੀ ਰੋਕ

ਇਹ ਪਹਿਲਕਦਮੀ ਪੰਜਾਬ ਵਿਕਾਸ ਕਮਿਸ਼ਨ ਤੇ ਰਾਕੇਟ ਲਰਨਿੰਗ ਐੱਨ.ਜੀ.ਓ. ਦੇ ਸਹਿਯੋਗ ਨਾਲ ਸ਼ੁਰੂਆਤ ’ਚ 8 ਜ਼ਿਲ੍ਹਿਆਂ ਲੁਧਿਆਣਾ, ਮੋਹਾਲੀ, ਪਟਿਆਲਾ, ਰੂਪਨਗਰ, ਸ੍ਰੀ ਮੁਕਤਸਰ ਸਾਹਿਬ, ਤਰਨਤਾਰਨ, ਸੰਗਰੂਰ ਅਤੇ ਅੰਮ੍ਰਿਤਸਰ ’ਚ ਸ਼ੁਰੂ ਕੀਤੀ ਜਾਵੇਗੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News