ਪੰਜਾਬ ਦੇ ਵਿਦਿਆਰਥੀਆਂ ਲਈ ਚੰਗੀ ਖ਼ਬਰ, ਵਿਭਾਗ ਨੇ ਲਿਆ ਵੱਡਾ ਫ਼ੈਸਲਾ
Sunday, Nov 24, 2024 - 06:17 PM (IST)
ਲੁਧਿਆਣਾ (ਵਿੱਕੀ) : ਸਟੇਟ ਕੌਂਸਲ ਫਾਰ ਐਜੂਕੇਸ਼ਨ ਰਿਸਰਚ ਐਂਡ ਟ੍ਰੇਨਿੰਗ (ਐੱਸ. ਸੀ. ਈ. ਆਰ. ਟੀ.) ਪੰਜਾਬ ਨੇ ਰਾਸ਼ਟਰੀ ਮੁਹਿੰਮ ਤਹਿਤ ਸੂਬੇ ਦੇ ਮਿਡਲ ਸਕੂਲਾਂ ’ਚ 6ਵੀਂ ਤੋਂ 8ਵੀਂ ਜਮਾਤ ਦੇ ਵਿਦਿਆਰਥੀਆਂ ਲਈ ਪ੍ਰਯੋਗਾਤਮਕ ਸਿੱਖਿਆ ਨੂੰ ਉਤਸ਼ਾਹਿਤ ਕਰਨ ਦਾ ਫੈਸਲਾ ਕੀਤਾ ਹੈ। ਇਸ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਅਤੇ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਇਸ ਮੁਹਿੰਮ ਦਾ ਉਦੇਸ਼ ਵਿਦਿਆਰਥੀਆਂ ’ਚ ਵਿਗਿਆਨ ਦੇ ਵਿਸ਼ਿਆਂ ’ਚ ਰੁਚੀ ਵਧਾਉਣਾ ਅਤੇ ਉਨ੍ਹਾਂ ’ਚ ਪ੍ਰਯੋਗਾਤਮਕ ਅਤੇ ਰਚਨਾਤਮਕ ਯੋਗਤਾ ਨੂੰ ਵਿਕਸਿਤ ਕਰਨਾ ਹੈ। ਵਿਗਿਆਨ ਦੀਆਂ ਪਾਠ ਪੁਸਤਕਾਂ ’ਚ ਦਿੱਤੇ ਗਏ ਪ੍ਰੈਕਟੀਕਲ ਕੰਮਾਂ ਨੂੰ ਵਿਦਿਆਰਥੀਆਂ ਵੱਲੋਂ ਪੂਰਾ ਕਰਨ ਦੀ ਯੋਜਨਾ ਬਣਾਈ ਗਈ ਹੈ।
ਇਹ ਵੀ ਪੜ੍ਹੋ : ਲੋਕਾਂ ਲਈ ਚਿੰਤਾ ਭਰੀ ਖ਼ਬਰ, ਪੰਜਾਬ ਦੀਆਂ ਇਨ੍ਹਾਂ ਬੱਸਾਂ 'ਤੇ ਲੱਗੀ ਪਾਬੰਦੀ
ਇਸ ਸਕੀਮ ਤਹਿਤ ਪੰਜਾਬ ਦੇ 23 ਜ਼ਿਲ੍ਹਿਆਂ ਦੇ 2534 ਮਿਡਲ ਸਕੂਲਾਂ ਨੂੰ ਪ੍ਰਤੀ ਸਕੂਲ 2000 ਰੁਪਏ, ਕੁੱਲ 50.68 ਲੱਖ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਗੁਰਦਾਸਪੁਰ ਜ਼ਿਲ੍ਹੇ ’ਚ ਸਭ ਤੋਂ ਵੱਧ 222 ਸਕੂਲ ਸ਼ਾਮਲ ਹਨ, ਜਿਨ੍ਹਾਂ ਨੂੰ 4.44 ਲੱਖ ਰੁਪਏ ਦੀ ਸਹਾਇਤਾ ਦਿੱਤੀ ਗਈ ਹੈ। ਹੋਰ ਪ੍ਰਮੁੱਖ ਜ਼ਿਲ੍ਹਿਆਂ ’ਚ ਹੁਸ਼ਿਆਰਪੁਰ ’ਚ 219 ਸਕੂਲ, ਲੁਧਿਆਣਾ ’ਚ 189 ਸਕੂਲ ਅਤੇ ਜਲੰਧਰ ’ਚ 158 ਸਕੂਲ ਸ਼ਾਮਲ ਹਨ। ਵਿਭਾਗ ਨੇ ਸਕੂਲਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਇਸ ਵਿੱਤੀ ਸਹਾਇਤਾ ਨੂੰ ਨਿਰਧਾਰਿਤ ਉਦੇਸ਼ਾਂ ਲਈ ਹੀ ਵਰਤਣ। ਇਸ ਰਾਸ਼ੀ ਦੀ ਸਹੀ ਵਰਤੋਂ ਕਰਨ ਦੀ ਜ਼ਿੰਮੇਵਾਰੀ ਸਕੂਲ ਮੁਖੀਆਂ ਨੂੰ ਸੌਂਪੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵਿਆਹ ਵਾਲੇ ਘਰ ਜ਼ਬਰਦਸਤ ਧਮਾਕਾ, ਵਿਛ ਗਏ ਸੱਥਰ
ਪ੍ਰਯੋਗਾਤਮਕ ਗਤੀਵਿਧੀਆਂ ਨੂੰ ਪੂਰਾ ਕਰਨ ਦੇ 15 ਦਿਨਾਂ ਦੇ ਅੰਦਰ ਸਰਟੀਫਿਕੇਟ ਜਮ੍ਹਾ ਕਰਨਾ ਲਾਜ਼ਮੀ ਕੀਤਾ ਗਿਆ ਹੈ। ਸੀਕ੍ਰੇਟ ਅਨੁਸਾਰ, ਇਹ ਕਦਮ ਸਿੱਖਿਆ ’ਚ ਨਵੀਨਤਾ ਨੂੰ ਉਤਸ਼ਾਹਿਤ ਕਰਨ ਅਤੇ ਵਿਦਿਆਰਥੀਆਂ ਨੂੰ ਵਿਵਹਾਰਿਕ ਅਨੁਭਵ ਪ੍ਰਦਾਨ ਕਰਨ ਲਈ ਚੁੱਕਿਆ ਗਿਆ ਹੈ। ਇਹ ਪਹਿਲਕਦਮੀ ਵਿਦਿਆਰਥੀਆਂ ’ਚ ਵਿਗਿਆਨ ਵਿਸ਼ਿਆਂ ’ਚ ਰੁਚੀ ਪੈਦਾ ਕਰਨ ਅਤੇ ਉਨ੍ਹਾਂ ਦੇ ਹੁਨਰ ਨੂੰ ਨਿਖਾਰਨ ’ਚ ਮਦਦਗਾਰ ਹੋਵੇਗੀ।
ਇਹ ਵੀ ਪੜ੍ਹੋ : ਡੇਰਾ ਬਿਆਸ ਜਾਣ ਵਾਲੀ ਸੰਗਤ ਲਈ ਵੱਡੀ ਖ਼ੁਸ਼ਖ਼ਬਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e