ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ

07/18/2018 12:03:55 AM

ਫਾਜ਼ਿਲਕਾ(ਨਾਗਪਾਲ, ਲੀਲਾਧਰ)-ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਅੱਜ  ਸਰਕਾਰੀ ਐੱਮ. ਆਰ. ਕਾਲਜ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਧਰਨਾ ਲਾਇਆ ਗਿਆ ਅਤੇ ਐੱਸ. ਸੀ. ਸ਼੍ਰੇਣੀ ਦੇ ਵਿਦਿਆਰਥੀਆਂ ਤੋਂ ਨਾਜਾਇਜ਼ ਰੂਪ ਨਾਲ ਲਈ ਜਾ ਰਹੀ ਫੀਸ ਦੇ ਬਾਈਕਾਟ ਦਾ ਐਲਾਨ ਵੀ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦੇ ਹੋਏ ਯੂਨੀਅਨ ਦੀ ਸੂਬਾਈ ਕਮੇਟੀ ਦੇ ਮੈਂਬਰ ਗਗਨ ਸੰਗਰਾਮੀ ਅਤੇ ਕਾਲਜ ਆਗੂ ਅਜੇ ਕੁਮਾਰ ਨੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ  ਤਹਿਤ ਐੱਸ. ਸੀ. ਸ਼੍ਰੇਣੀ ਨਾਲ ਸਬੰਧਤ ਵਿਦਿਆਰਥੀਆਂ ਦੀ ਪੂਰੀ ਫੀਸ ਮੁਆਫ ਹੈ। ਇਸ ਸਬੰਧੀ ਸਰਕਾਰ ਵੱਲੋਂ ਬਿਆਨ ਦੇਣ ਦੇ ਬਾਵਜੂਦ ਕਾਲਜਾਂ ਦੀਆਂ ਮੈਨੇਜਮੈਂਟਾਂ ਵੱਲੋਂ ਫੀਸਾਂ ਦੀ ਵਸੂਲੀ ਕੀਤੀ ਜਾ ਰਹੀ ਹੈ, ਜਿਸ ਦਾ ਪੂਰੇ ਪੰਜਾਬ ਦੇ ਨਾਲ-ਨਾਲ ਫਾਜ਼ਿਲਕਾ ਦੇ ਸਰਕਾਰੀ ਐੱਮ. ਅਰ. ਕਾਲਜ ਦੇ ਵਿਦਿਆਰਥੀਆਂ ਵੱਲੋਂ ਬਾਈਕਾਟ ਕੀਤਾ ਗਿਆ ਹੈ ਅਤੇ ਉਹ ਕਿਸੇ ਵੀ ਤਰ੍ਹਾਂ ਦੀ ਫੀਸ ਨਹੀਂ ਭਰਨਗੇ। ਇਸ ਤੋਂ ਇਲਾਵਾ ਵਿਦਿਆਰਥੀ ਆਗੂਆਂ ਨੇ 2.50 ਲੱਖ ਰੁਪਏ ਆਮਦਨ ਵਾਲੇ ਹਰ ਵਰਗ ਦੇ ਬੱਚਿਆਂ ਦੀ ਪੂਰੀ ਫੀਸ ਮੁਆਫ ਅਤੇ ਲਡ਼ਕੀਆਂ ਨੂੰ ਪੀ. ਐੱਚ. ਡੀ. ਤੱਕ ਮੁਫਤ ਵਿਦਿਆ ਦੇਣ ਦੀ ਮੰਗ ਕੀਤੀ ਕਿਉਂਕਿ ਪੰਜਾਬ ਸਰਕਾਰ ਮੁਆਫੀ ਦੇ ਵਾਅਦੇ ਤੋਂ ਭੱਜ ਰਹੀ ਹੈ।  ਯੂਨੀਅਨ ਆਗੂਆਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਉਕਤ ਮੰਗਾਂ ਨੂੰ ਨਾ ਮੰਨਿਆ ਗਿਆ ਤਾਂ 23 ਜੁਲਾਈ ਨੂੰ ਸਥਾਨਕ ਡੀ. ਸੀ. ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਗੁਰਜੰਟ ਸਿੰਘ, ਹਰਪ੍ਰੀਤ ਸਿੰਘ, ਜਸਵਿੰਦਰ ਸਿੰਘ, ਗੁਰਮੀਤ ਸਿੰਘ, ਸੁਖਵਿੰਦਰ ਸਿੰਘ ਅਤੇ ਹੋਰ ਵਿਦਿਆਰਥੀ ਹਾਜ਼ਰ ਸਨ। 
 


Related News