ਜ਼ੀਰਾ ''ਚ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਰੋਸ ਰੈਲੀ ਅੱਜ

Thursday, Dec 21, 2017 - 04:36 PM (IST)

ਜ਼ੀਰਾ ''ਚ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਰੋਸ ਰੈਲੀ ਅੱਜ

ਮੱਖ ( ਧੰਜੂ ) - ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੱਦੇ ਤੇ ਬਲਾਕ ਜ਼ੀਰਾ ਵਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਰੈਲੀ ਮਿਤੀ 22 ਦਸੰਬਰ 2017 ਨੂੰ ਕੀਤੀ ਜਾ ਰਹੀ ਹੈ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਜਰਨਲ ਸਕੱਤਰ ਗੁਰਦੇਵ ਸਿੰਘ ਸਿੱਧੂ ਨੇ ਦੱਸਿਆ ਕਿ ਫੈਡਰੇਸ਼ਨ ਦੇ ਸੱਦੇ ਤੇ ਬਲਾਕ ਜ਼ੀਰਾ ਦੇ ਪ੍ਰਧਾਨ ਕੁਲਵੰਤ ਸਿੰਘ, ਬਲਵਿੰਦਰ ਸਿੰਘ ਭੁੱਟੋ ਜਿਲਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਪੰਜਾਬ ਸਰਕਾਰ ਵਲੋਂ ਚੋਣਾਂ ਮੌਕੇ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਵਫ਼ਾ ਨਾ ਕਰਨ ਦੇ ਰੋਸ ਵਜੋ ਰੋਸ ਰੈਲੀ ਕੱਢੀ ਜਾਵੇਗੀ। ਇਸ ਰੈਲੀ ਦੌਰਾਨ ਐਸ. ਡੀ. ਐਮ. ਜ਼ੀਰਾ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚੌਣਾਂ ਮੌਕੇ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਤੋਂ ਮੁਕਰਨ ਦੇ ਰੋਸ ਵਜੋਂ ਸੰਘਰਸ਼ ਵਿੱਢਿਆ ਜਾ ਰਿਹਾ ਹੈ। ਜਿਸ 'ਚ ਬਲਾਕ ਪੱਧਰ ਦੇ ਮੈਂਬਰ ਅਤੇ ਆਹੁਦੇਦਾਰ ਸ਼ਾਮਿਲ ਹੋਣਗੇ।


Related News