ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਨੇ ਦਿੱਤਾ ਮੰਗ-ਪੱਤਰ

Sunday, Dec 24, 2017 - 10:46 AM (IST)

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਨੇ ਦਿੱਤਾ ਮੰਗ-ਪੱਤਰ


ਜਲਾਲਾਬਾਦ (ਬਜਾਜ, ਨਿਖੰਜ, ਬੰਟੀ, ਟੀਨੂੰ, ਦੀਪਕ, ਮਿੱਕੀ) - ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਜਲਾਲਾਬਾਦ ਵੱਲੋਂ ਸਟੇਟ ਕਮੇਟੀ ਦੇ ਫੈਸਲੇ ਤਹਿਤ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਰੋਸ ਧਰਨਾ ਦੇ ਕੇ ਮੰਗ-ਪੱਤਰ ਐੱਸ. ਡੀ. ਐੱਮ. ਰਾਹੀਂ ਪੰਜਾਬ ਸਰਕਾਰ ਨੂੰ ਭੇਜਿਆ ਗਿਆ। ਇਸ ਧਰਨੇ ਵਿਚ ਫੈੱਡਰੇਸ਼ਨ ਦੇ ਸੂਬਾਈ ਆਗੂ ਬਲਬੀਰ ਸਿੰਘ ਕਾਠਗੜ੍ਹ, ਬਲਾਕ ਪ੍ਰਧਾਨ ਕ੍ਰਿਸ਼ਨ ਬਲਦੇਵ, ਪੀ. ਡਬਲਯੂ. ਡੀ. ਫੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਦੇ ਸੂਬਾਈ ਆਗੂ ਕੁਲਬੀਰ ਢਾਬਾਂ, ਬ੍ਰਾਂਚ ਜਲਾਲਾਬਾਦ ਦੇ ਪ੍ਰਧਾਨ ਪਰਮਜੀਤ ਸਿੰਘ, ਫੁੱਮਣ ਸਿੰਘ, ਗੁਰਦੇਵ ਸਿੰਘ ਮੋਹਲਾ, ਹਰਵੇਲ ਸਿੰਘ, ਗੌਰਮਿੰਟ ਟੀਚਰਜ਼ ਯੂਨੀਅਨ ਦੇ ਆਗੂ ਬਲਵਿੰਦਰ ਸਿੰਘ, ਬਲਵੀਰ ਸਿੰਘ ਪੁਆਰ, ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ (ਰਜਿ. 31) ਦੇ ਮੀਡੀਆ ਇੰਚਾਰਜ ਸਤਨਾਮ ਸਿੰਘ, ਬ੍ਰਾਂਚ ਪ੍ਰਧਾਨ ਗੁਰਮੀਤ ਸਿੰਘ ਆਲਮਕੇ ਅਤੇ ਦਫਤਰੀ ਸਟਾਫ ਦੇ ਸਰਕਲ ਸਕੱਤਰ ਸੁਖਚੈਨ ਸਿੰਘ ਸੋਢੀ ਆਦਿ ਹਾਜ਼ਰ ਸਨ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।
ਇਨ੍ਹਾਂ ਆਗੂਆਂ ਨੇ ਸੰਬੋਧਨ ਕਰਦਿਆਂ ਸਰਕਾਰ ਦੇ ਮੁਲਾਜ਼ਮ, ਕਿਸਾਨ ਅਤੇ ਮਜ਼ਦੂਰ ਵਿਰੋਧੀ ਨੀਤੀਆਂ ਦੀ ਅਲੋਚਨਾ ਕੀਤੀ। ਉਨ੍ਹਾਂ ਮੰਗ ਕੀਤੀ ਕਿ ਇੰਪਲਾਈਜ਼ ਵੈੱਲਫੇਅਰ ਐਕਟ 2016 ਲਾਗੂ ਕਰਕੇ ਵੱਖ-ਵੱਖ ਵਿਭਾਗਾਂ 'ਚ ਲਗਾਤਾਰ ਤਿੰਨ ਸਾਲ ਤੱਕ ਸੇਵਾ ਕਰਨ ਵਾਲੇ ਕੱਚੇ ਮੁਲਾਜ਼ਮ ਰੈਗੂਲਰ ਕੀਤੇ ਜਾਣ, ਐਕਟ ਤੋਂ ਬਾਹਰ ਰਹਿ ਗਈਆਂ ਕੈਟਾਗਰੀਆਂ ਨੂੰ ਵੀ ਇਸ ਐਕਟ ਦੇ ਦਾਇਰੇ 'ਚ ਲਿਆਂਦਾ ਜਾਵੇ ਆਦਿ। ਧਰਨਾ ਦੇਣ ਉਪਰੰਤ ਐੱਸ. ਡੀ. ਐੱਮ. ਦਫਤਰ ਤੱਕ ਸ਼ਾਂਤਮਈ ਢੰਗ ਨਾਲ ਰੋਸ ਮਾਰਚ ਕਰਦੇ ਹੋਏ ਮੁਲਾਜ਼ਮ ਪੁੱਜੇ ਅਤੇ ਨਾਇਬ ਤਹਿਸੀਲਦਾਰ ਵਿਕ੍ਰਮ ਗੂੰਬਰ ਨੂੰ ਮੰਗ-ਪੱਤਰ ਸੌਂਪਿਆ ਗਿਆ, ਜੋ ਪੰਜਾਬ ਸਰਕਾਰ ਨੂੰ ਭੇਜਣ ਦੀ ਮੰਗ ਕੀਤੀ ਗਈ।


Related News