‘ਪੰਜਾਬ ’ਚ ਗੰਨਾ ਉਤਪਾਦਕਾਂ ਦੇ 284 ਕਰੋੜ ਰੁਪਏ ਦੇ ਬਕਾਏ ਤੁਰੰਤ ਜਾਰੀ ਕੀਤੇ ਜਾਣ’

Wednesday, Jan 06, 2021 - 10:13 AM (IST)

‘ਪੰਜਾਬ ’ਚ ਗੰਨਾ ਉਤਪਾਦਕਾਂ ਦੇ 284 ਕਰੋੜ ਰੁਪਏ ਦੇ ਬਕਾਏ ਤੁਰੰਤ ਜਾਰੀ ਕੀਤੇ ਜਾਣ’

ਚੰਡੀਗੜ੍ਹ (ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ ਵਲੋਂ ਕਾਂਗਰਸ ਸਰਕਾਰ ਨੂੰ ਆਖਿਆ ਕਿ ਉਹ ਗੰਨਾ ਉਤਪਾਦਕ ਕਿਸਾਨਾਂ ਦੇ 284 ਕਰੋੜ ਰੁਪਏ ਦੇ ਬਕਾਏ ਤੁਰੰਤ ਅਦਾ ਕਰੇ। ਇਸ ਦੌਰਾਨ ਉਨ੍ਹਾਂ ਨੇ ਪਾਰਟੀ ਨੇ ਸੂਬੇ ਗੰਨੇ ਲਈ ਯਕੀਨੀ ਮੁੱਲ ਵਿਚ ਵਾਧੇ ਦੀ ਵੀ ਮੰਗ ਕੀਤੀ। ਪਾਰਟੀ ਨੇ ਜ਼ੋਰ ਦੇ ਕੇ ਕਿਹਾ ਕਿ ਜੇਕਰ ਇਹ ਮੰਗਾਂ ਨਾ ਮੰਨੀਆਂ ਗਈਆਂ ਤਾਂ ਫਿਰ ਪਾਰਟੀ ਗੰਨਾ ਉਤਪਾਦਕ ਕਿਸਾਨਾਂ ਵਾਸਤੇ ਨਿਟਾ ਹਾਸਲ ਕਰਨ ਲਈ ਸੰਘਰਸ਼ ਸ਼ੁਰੂ ਕਰੇਗੀ।

ਪੜ੍ਹੋ ਇਹ ਵੀ ਖ਼ਬਰ - Health Tips : ਸਰਦੀ ਦੇ ਮੌਸਮ ’ਚ ਕੀ ਤੁਸੀਂ ਹੀਟਰ ਜਾਂ ਬਲੋਅਰ ਦੀ ਕਰਦੇ ਹੋ ਵਰਤੋਂ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਇਸ ਸਬੰਧ ਵਿਚ ਫੈਸਲਾ ਪਾਰਟੀ ਦੀ ਉਚ ਪੱਧਰੀ ਮੀਟਿੰਗ ਵਿਚ ਲਿਆ ਗਿਆ ਜਿਸ ਦੀ ਪ੍ਰਧਾਨਗੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਥੇ ਪਾਰਟੀ ਮੁੱਖ ਦਫਤਰ ਵਿਖੇ ਕੀਤੀ। ਮੀਟਿੰਗ ਵਿਚ ਇਸ ਗੱਲ ਦਾ ਨੋਟਿਸ ਲਿਆ ਗਿਆ ਕਿ ਸਹਿਕਾਰੀ ਖੰਡ ਮਿੱਲਾਂ ਨੇ 2019-20 ਦੇ 107 ਕਰੋੜ ਰੁਪਏ ਸਮੇਤ 188 ਕਰੋੜ ਰੁਪਏ ਦੇ ਬਕਾਏ ਅਦਾ ਕਰਨੇ ਹਨ, ਜਦਕਿ 81 ਕਰੋੜ ਰੁਪਏ ਮੌਜ਼ੂਦਾ ਸੀਜ਼ਨ ਦੇ ਹਨ। ਪਾਰਟੀ ਨੇ ਕਿਹਾ ਪ੍ਰਾਈਵੇਟ ਖੰਡ ਮਿੱਲਾਂ ਨੇ ਕਿਸਾਨਾਂ ਦੇ 96 ਕਰੋੜ ਰੁਪਏ ਅਦਾ ਕਰਨੇ ਹਨ।

ਪੜ੍ਹੋ ਇਹ ਵੀ ਖ਼ਬਰ - ਜਨਵਰੀ ਮਹੀਨੇ ’ਚ ਆਉਣ ਵਾਲੇ ਵਰਤ-ਤਿਉਹਾਰ ਜਾਣਨ ਲਈ ਜ਼ਰੂਰ ਪੜ੍ਹੋ ਇਹ ਖ਼ਬਰ

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੀ ਪੀੜਾ ਤੋਂ ਜਾਣ ਬੁੱਝ ਕੇ ਅਣਜਾਣ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਜਿਥੇ ਸਹਿਕਾਰੀ ਖੰਡ ਮਿੰਲਾਂ ਕਿਸਾਨਾਂ ਨੂੰ ਅਦਾਇਗੀ ਕਰਨ ਵਿਚ ਨਿਯਮਿਤ ਤੌਰ ’ਤੇ ਡਿਫਾਲਟਰ ਹੋ ਰਹੀਆਂ ਹਨ, ਉਥੇ ਹੀ ਸਰਕਾਰ ਨੇ ਕਿਸਾਨਾਂ ਦੇ ਬਕਾਏ ਅਦਾ ਕਰਨ ਵਾਸਤੇ ਪ੍ਰਾਈਵੇਟ ਖੰਡ ਮਿੱਲਾਂ ਨੂੰ ਵੀ ਅਦਾਇਗੀ ਕਰਨ ਵਾਸਤੇ ਨਹੀਂ ਆਖਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸਾਰੇ ਬਕਾਏ ਤੁਰੰਤ ਵਿਆਜ਼ ਸਮੇਤ ਅਦਾ ਕੀਤੇ ਜਾਣੇ ਚਾਹੀਦੇ ਹਨ।

ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤਰ ਅਨੁਸਾਰ : ਆਪਣੇ ਘਰ 'ਚ ਜ਼ਰੂਰ ਰੱਖੋ ਇਹ ਚੀਜ਼ਾਂ, ਹਮੇਸ਼ਾ ਹੋਵੇਗਾ ਧਨ ’ਚ ਲਾਭ

ਉਨ੍ਹਾਂ ਕਿਹਾ ਕਿ ਸ਼ੂਗਰ ਕੇਟ ਕੰਟਰੋਲ ਆਰਡਰ ਐਂਡ ਕਲਾਜ਼ 3 (3) ਸ਼ੂਗਰਕੇਨ ਪਰਚੇਜ਼ ਐਂਡ ਰੈਗੂਲੇਸ਼ਨ ਐਕਟ ਵਿਚ ਇਹ ਕਿਹਾ ਗਿਆ ਹੈ ਕਿ ਖੰਡ ਮਿੱਲਾਂ ਨੁੰ ਗੰਨੇ ਦੀ ਅਦਾਇਗੀ 14 ਦਿਨਾਂ ਦੇ ਅੰਦਰ ਅੰਦਰ ਕਰਨੀ ਪਵੇਗੀ ਜਾਂ ਫਿਰ ਦੇਰ ਨਾਲ ਅਦਾਇਗੀ ਲਈ ਵਿਆਜ਼ ਅਦਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਐਕਟ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਕਿਸਾਨਾਂ ਨੂੰ ਨਿਆਂ ਮਿਲਣਾ ਯਕੀਨੀ ਬਣਾਉਣਾ ਚਾਹੀਦਾ ਹੈ।

ਪੜ੍ਹੋ ਇਹ ਵੀ ਖ਼ਬਰ - Beauty Tips : ਚਿਹਰੇ ਦੀ ਸੁੰਦਰਤਾ ਨੂੰ ਲੰਬੇ ਸਮੇਂ ਤੱਕ ਕਾਇਮ ਰੱਖਦੇ ਨੇ ਇਹ ਫੇਸ ਪੈਕ, ਇੰਝ ਕਰੋ ਵਰਤੋਂ

ਪਾਰਟੀ ਮੀਟਿੰਗ ਨੇ ਮੁੱਖ ਮੰਤਰੀ ਨੂੰ ਇਹ ਵੀ ਚੇਤੇ ਕਰਵਾਇਆ ਕਿ ਖੇਤੀਬਾੜੀ ਮਹਿਕਮਾ ਉਨ੍ਹਾਂ ਕੋਲ ਹੈ, ਇਸ ਲਈ ਉਨ੍ਹਾਂ ਨੂੰ ਪ੍ਰਾਈਵੇਟ ਖੰਡ ਮਿੱਲਾਂ ਨੂੰ ਨਿਯਮ ਭੰਗ ਕਰਨ ’ਤੇ ਬਿਨਾਂ ਸਜ਼ਾ ਨਿਕਲ ਜਾਣ ਤੋਂ ਰੋਕਣਾ ਚਾਹੀਦਾ ਹੈ। ਪਾਰਟੀ ਨੇ ਕਿਹਾ ਕਿ ਗੰਨਾ ਉਤਪਾਦਨ ਨੇ ਕਿਸਾਨਾਂ ਨੂੰ ਕਣਕ ਅਤੇ ਝੋਨੇ ਦੇ ਫ਼ਸਲੀ ਚੱਕਰ ਵਿਚੋਂ ਨਿਕਲਣ ਵਿਚ ਮਦਦ ਕੀਤੀ ਹੈ। ਜੇਕਰ ਗੰਨਾ ਉਤਪਾਦਕਾਂ ਨੂੰ ਸਮੇਂ ਸਿਰ ਅਦਾਇਗੀ ਨਾ ਕੀਤੀ ਗਈ ਤਾਂ ਇਸ ਨਾਲ ਸੂਬੇ ਦੀ ਫ਼ਸਲੀ ਵਿਭਿੰਨਤਾ ਪ੍ਰੋਗਰਾਮ ਨੂੰ ਸੱਟ ਵੱਜੇਗੀ। ਇਸ ਨਾਲ ਕਿਸਾਨਾਂ ਨੂੰ ਹੋਰ ਮੰਦੀ ਨਾਲ ਜੂਝਣਾ ਪਵੇਗਾ ਤੇ ਖੇਤੀ ਸੰਕਟ ਖੜ੍ਹਾ ਹੋਵੇਗਾ।

ਪੜ੍ਹੋ ਇਹ ਵੀ ਖ਼ਬਰ - ਮੀਂਹ ਦੇ ਮੌਸਮ ’ਚ ਜ਼ਰੂਰ ਪੀਓ ਪਪੀਤੇ ਦੇ ਪੱਤਿਆਂ ਦਾ ਜੂਸ, ਹੋਣਗੇ ਇਹ ਹੈਰਾਨੀਜਨਕ ਫ਼ਾਇਦੇ

ਸ਼੍ਰੋਮਣੀ ਅਕਾਲੀ ਦਲ ਨੇ ਇਹ ਵੀ ਮੰਗ ਕੀਤੀ ਕਿ ਸਰਕਾਰ ਪੰਜਾਬ ਵਿਚ ਗੰਨੇ ਦੇ ਮੌਜ਼ੂਦਾ ਸੀਜ਼ਨ ਲਈ ਐੱਸ.ਏ.ਪੀ.ਵਿਚ ਵਾਧਾ ਕਰੇਗਾ, ਕਿਉਂਕਿ ਤਿੰਨ ਸਾਲਾਂ ਤੋਂ ਸੂਬੇ ਦੇ ਗੰਨੇ ਦੀ ਕੀਮਤ ਵਿਚ ਵਾਧਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਪੰਜਾਬ ਵਿਚ ਗੰਨੇ ਦੀ ਐੱਸ. ਏ. ਪੀ. 310 ਰੁਪਏ ਕੁਇੰਟਲ ਹੈ, ਜਦਕਿ ਹਰਿਆਣਾ ਅਤੇ ਉੱਤਰ ਪ੍ਰਦੇਸ਼ ਸਰਕਾਰਾਂ ਕਿਸਾਨਾਂ ਨੂੰ 350 ਰੁਪਏ ਪ੍ਰਤੀ ਕੁਇੰਟਲ ਐੱਸ. ਏ. ਪੀ. ਅਦਾ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਚਾਲੂ ਸੀਜ਼ਨ ਲਈ ਹੀ ਐੱਸ. ਏ. ਪੀ. 350 ਰੁਪਏ ਪ੍ਰਤੀ ਕੁਇੰਟਲ ਕੀਤੀ ਜਾਣੀ ਚਾਹੀਦੀ ਹੈ ਅਤੇ ਇਸ ਮਾਮਲੇ ਵਿਚ ਪਿਛਲੇ ਸਮੇਂ ਤੋਂ ਕਿਸਾਨਾਂ ਦੇ ਬਕਾਏ ਅਦਾ ਕਰਨੇ ਚਾਹੀਦੇ ਹਨ। ਮੀਟਿੰਗ ਵਿਚ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਜੱਥੇਦਾਰ ਤੋਤਾ ਸਿੰਘ, ਮਹੇਸ਼ਇੰਦਰ ਸਿੰਘ ਗਰੇਾਲ, ਜਨਮੇਜਾ ਸਿੰਘ ਸੇਖੋਂ, ਬਿਕਰਮ ਸਿੰਘ ਮਜੀਠੀਆ, ਸਿਕੰਦਰ ਸਿੰਘ ਮਲੂਕਾ ਆਦਿ ਨੇ ਸ਼ਮੂਲੀਅਤ ਕੀਤੀ।

ਨੋਟ- ‘ਪੰਜਾਬ ’ਚ ਗੰਨਾ ਉਤਪਾਦਕਾਂ ਦੇ 284 ਕਰੋੜ ਰੁਪਏ ਦੇ ਬਕਾਏ ਤੁਰੰਤ ਜਾਰੀ ਕੀਤੇ ਜਾਣ’, ਦੇ ਬਾਰੇ ਕੁਮੈਂਟ ਕਰਕੇ ਦਿਓ ਜਵਾਬ...


author

rajwinder kaur

Content Editor

Related News