ਪੰਜਾਬ ''ਚ ਹੋਈਆਂ ਨਗਰ ਕੌਂਸਲ, ਨਗਰ ਨਿਗਮ ਚੋਣਾਂ ਨੂੰ ਲੈ ਕੇ ਸੁਖਬੀਰ ਬਾਦਲ ਦਾ ਬਿਆਨ
Saturday, May 30, 2026 - 08:17 AM (IST)
ਚੰਡੀਗੜ੍ਹ (ਅਰਚਨਾ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਨਗਰ ਕੌਂਸਲ, ਨਗਰ ਨਿਗਮ ਅਤੇ ਨਗਰ ਪੰਚਾਇਤ ਚੋਣਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਉਮੀਦਵਾਰਾਂ ਅਤੇ ਪਾਰਟੀ ਦੇ ਸਮਰਥਨ ਨਾਲ ਚੋਣ ਲੜ ਰਹੇ ਵੱਡੀ ਗਿਣਤੀ ’ਚ ਆਜ਼ਾਦ ਉਮੀਦਵਾਰਾਂ ਨੂੰ ਵਧਾਈ ਦਿੱਤੀ ਹੈ।
ਇਹ ਵੀ ਪੜ੍ਹੋ - Rain Alert: ਅਗਲੇ 3 ਦਿਨ ਅਹਿਮ! ਪਵੇਗਾ ਭਾਰੀ ਮੀਂਹ, ਇਨ੍ਹਾਂ 15 ਸੂਬਿਆਂ 'ਚ ਮੌਸਮ ਵਿਭਾਗ ਦਾ ਅਲਰਟ ਜਾਰੀ
ਸੁਖਬੀਰ ਬਾਦਲ ਨੇ ਸੋਸ਼ਲ ਮੀਡੀਆ ’ਤੇ ਲਿਖੀ ਪੋਸਟ ’ਚ ਲਿਖਿਆ ਕਿ ਪਰਚਿਆਂ ਨੂੰ ਖਾਰਿਜ ਕਰਨ, ਪੁਲਸ ਅਤੇ ਰਾਜ ਚੋਣ ਕਮਿਸ਼ਨ ਦੀ ਦੁਰਵਰਤੋਂ ਕਰਨ ਅਤੇ ਧਮਕੀਆਂ ਦੇ ਬਾਵਜੂਦ ਪੰਜਾਬ ਦੀ ਜਨਤਾ ਨੇ ਸਪੱਸ਼ਟ ਰੂਪ ’ਚ ਦਿਖਾ ਦਿੱਤਾ ਹੈ ਕਿ ਉਨ੍ਹਾਂ ਦਾ ਵਿਸ਼ਵਾਸ ਕਿਸ ਦੇ ਨਾਲ ਹੈ। ਇਹ ਇਕ ਵੱਡਾ ਸੰਦੇਸ਼ ਹੈ। ਬਾਦਲ ਨੇ ਦਾਅਵਾ ਕੀਤਾ ਹੈ ਕਿ ਸੁਤੰਤਰ ਅਤੇ ਨਿਰਪੱਖ ਵਿਧਾਨ ਸਭਾ ਚੋਣਾਂ ’ਚ ਪੰਜਾਬੀ ‘ਆਪ’ ਨੂੰ ਨਕਾਰ ਦੇਣਗੇ ਅਤੇ ‘ਸ਼੍ਰੋਮਣੀ ਅਕਾਲੀ ਦਲ’ ਜੇਤੂ ਹੋਵੇਗਾ। ਉਨ੍ਹਾਂ ਵੋਟਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਦੇ ਵੈੱਲਫੇਅਰ ਅਤੇ ਵਿਕਾਸ ਲਈ ਅਣਥੱਕ ਯਤਨ ਕਰਦਾ ਰਹੇਗਾ।
ਇਹ ਵੀ ਪੜ੍ਹੋ - ਕਾਲ ਬਣੀ ਜ਼ਹਿਰੀਲੀ ਸ਼ਰਾਬ! ਪੀਣ ਨਾਲ 15 ਲੋਕਾਂ ਦੀ ਮੌਤ, ਮਹਾਰਾਸ਼ਟਰ 'ਚ ਮਚਿਆ ਕੋਹਰਾਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
