ਪੰਜਾਬ 'ਚ ਕਹਿਰ ਵਰਾਏਗੀ ਗਰਮੀ! ਅਗਲੇ 5 ਦਿਨਾਂ ਲਈ ਪੜ੍ਹੋ ਮੌਸਮ ਦੀ Latest ਅਪਡੇਟ

Saturday, Mar 07, 2026 - 05:19 PM (IST)

ਪੰਜਾਬ 'ਚ ਕਹਿਰ ਵਰਾਏਗੀ ਗਰਮੀ! ਅਗਲੇ 5 ਦਿਨਾਂ ਲਈ ਪੜ੍ਹੋ ਮੌਸਮ ਦੀ Latest ਅਪਡੇਟ

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ ਸਾਹਮਣੇ ਆਈ ਹੈ। ਹੌਲੀ-ਹੌਲੀ ਪੰਜਾਬ ਵਿਚ ਕਹਿਰ ਵਰਾਉਣ ਵਾਲੀ ਗਰਮੀ ਪਵੇਗੀ। ਆਈ. ਐੱਮ. ਡੀ. ਚੰਡੀਗੜ੍ਹ ਵੱਲੋਂ ਅਗਲੇ 5 ਦਿਨਾਂ ਲਈ ਤਾਜ਼ਾ ਜਾਣਕਾਰੀ ਦਿੱਤੀ ਗਈ ਹੈ। ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 11 ਮਾਰਚ ਤੱਕ ਵੱਡੀ ਭਵਿੱਖਬਾਣੀ ਕੀਤੀ ਹੈ।  ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਪੰਜਾਬ 'ਚ ਅਗਲੇ ਪੰਜ ਦਿਨਾਂ ਤੱਕ ਮੌਸਮ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ। 7 ਮਾਰਚ ਤੋਂ ਲੈ ਕੇ 11 ਮਾਰਚ ਤੱਕ ਮੌਸਮ ਬਿਲਕੁਲ ਸਾਫ਼ ਰਹਿਣ ਦੀ ਜਾਣਕਾਰੀ ਦਿੱਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਬਠਿੰਡਾ, ਜਲੰਧਰ ਅਤੇ ਪਠਾਨਕੋਟ ਸਮੇਤ ਪੰਜਾਬ ਦੇ ਸਾਰੇ ਹਿੱਸਿਆਂ ਵਿੱਚ ਫਿਲਹਾਲ ਖ਼ਰਾਬ ਮੌਸਮ ਦਾ ਕੋਈ ਖ਼ਤਰਾ ਨਹੀਂ ਹੈ। 

ਇਹ ਵੀ ਪੜ੍ਹੋ: ਟਾਂਡਾ ਦੇ ਨੌਜਵਾਨ ਡਾ. ਸਰਬਰਾਜ ਸਿੰਘ ਨੇ ਮਾਰੀਆਂ ਮੱਲਾਂ, UPSC 'ਚੋਂ ਹਾਸਲ ਕੀਤਾ 201ਵਾਂ ਰੈਂਕ

PunjabKesari

ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਸਿੰਘ ਦਾ ਕਹਿਣਾ ਹੈ ਕਿ ਸੂਬੇ ਵਿਚ ਮੌਸਮ ਖ਼ੁਸ਼ਕ ਰਹਿਣ ਦੀ ਉਮੀਦ ਹੈ। ਅਗਲੇ 5 ਦਿਨਾਂ ਲਈ ਵੱਧ ਤੋਂ ਵੱਧ ਤਾਪਮਾਨ 'ਚ ਕੋਈ ਮਹੱਤਵਪੂਰਨ ਬਦਲਾਅ ਨਹੀਂ ਹੋਵੇਗਾ। ਅਗਲੇ ਦੋ ਦਿਨਾਂ 'ਚ ਤਾਪਮਾਨ ਵਿੱਚ ਲਗਭਗ 2-3 ਡਿਗਰੀ ਸੈਲਸੀਅਸ ਦੀ ਗਿਰਾਵਟ ਆ ਸਕਦੀ ਹੈ। ਉਥੇ ਹੀ ਜੇਕਰ ਸੂਬੇ ਵਿਚ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਪਿਛਲੇ 24 ਘੰਟਿਆਂ ਦੌਰਾਨ ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ 0.3 ਡਿਗਰੀ ਘੱਟ ਗਿਆ ਹੈ, ਹਾਲਾਂਕਿ ਇਹ ਆਮ ਨਾਲੋਂ 7.5 ਡਿਗਰੀ ਸੈਲਸੀਅਸ ਵੱਧ ਰਿਹਾ। ਸੂਬੇ ਦੇ ਸਾਰੇ ਸ਼ਹਿਰਾਂ 'ਚ ਤਾਪਮਾਨ 30 ਡਿਗਰੀ ਸੈਲਸੀਅਸ ਤੋਂ ਵੱਧ ਰਿਹਾ ਹੈ। ਪਟਿਆਲਾ 'ਚ ਸਭ ਤੋਂ ਵੱਧ ਤਾਪਮਾਨ 33.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। 11 ਮਾਰਚ ਤੱਕ ਖ਼ੁਸ਼ਕ ਮੌਸਮ ਦੀ ਉਮੀਦ ਹੈ। ਬਾਰਿਸ਼ ਪੈਣ ਨੂੰ ਲੈ ਕੇ ਵਿਭਾਗ ਵੱਲੋਂ ਕੋਈ ਵੀ ਸੰਭਾਵਨਾ ਨਹੀਂ ਜਤਾਈ ਗਈ। 

ਇਹ ਵੀ ਪੜ੍ਹੋ: ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਨੇ ਹਲਕਾ ਭੁੱਚੋ ਤੋਂ ਇਸ ਆਗੂ ਨੂੰ ਐਲਾਨਿਆ ਉਮੀਦਵਾਰ

ਫਿਰੋਜ਼ਪੁਰ 'ਚ ਵੱਧ ਤੋਂ ਵੱਧ ਤਾਪਮਾਨ 33.0 ਡਿਗਰੀ ਸੈਲਸੀਅਸ, ਲੁਧਿਆਣਾ 'ਚ 32.8 ਡਿਗਰੀ ਸੈਲਸੀਅਸ ਅਤੇ ਅੰਮ੍ਰਿਤਸਰ 'ਚ 32.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਰਾਤ ਦੇ ਤਾਪਮਾਨ 'ਚ ਵੀ ਵਾਧਾ ਹੋਇਆ ਹੈ। ਬਠਿੰਡਾ 'ਚ ਘੱਟੋ-ਘੱਟ ਤਾਪਮਾਨ 13.9 ਡਿਗਰੀ ਸੈਲਸੀਅਸ ਸੀ। ਬਾਰਿਸ਼ ਨਾ ਹੋਣ ਕਾਰਨ ਮੌਸਮ ਪੂਰੀ ਤਰ੍ਹਾਂ ਖ਼ੁਸ਼ਕ ਬਣਿਆ ਹੋਇਆ ਹੈ। ਜੇਕਰ ਤਾਪਮਾਨ ਇਸੇ ਤਰ੍ਹਾਂ ਵਧਦਾ ਰਿਹਾ ਤਾਂ ਆਉਣ ਵਾਲੇ ਦਿਨਾਂ ’ਚ ਇਸ ਦਾ ਸਿੱਧਾ ਅਸਰ ਫ਼ਸਲਾਂ ਅਤੇ ਲੋਕਾਂ ਦੀ ਸਿਹਤ ’ਤੇ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: ਨੈਂਸੀ ਗਰੇਵਾਲ ਦੇ ਕਤਲ ਬਾਰੇ ਭੈਣ ਦੇ ਵੱਡੇ ਖ਼ੁਲਾਸੇ! 15 ਦਿਨ ਪਹਿਲਾਂ ਬਣੀ ਪਲਾਨਿੰਗ, ਦੋਸਤ ਨੇ ਕੀਤਾ ਸੀ...

100 ਫ਼ੀਸਦੀ ਮੀਂਹ ਪਿਆ ਘੱਟ 
ਇਥੇ ਦੱਸ ਦੇਈਏ ਕਿ 1 ਮਾਰਚ ਤੋਂ 6 ਮਾਰਚ 2026 ਤੱਕ ਪੰਜਾਬ ਭਰ 'ਚ ਇਕ ਵੀ ਬੂੰਦ ਮੀਂਹ ਨਹੀਂ ਪਿਆ। ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਪਠਾਨਕੋਟ ਵਰਗੇ ਜ਼ਿਲ੍ਹਿਆਂ ਵਿੱਚ ਵੀ ਇਸੇ ਤਰ੍ਹਾਂ ਦੇ ਹਾਲਾਤ ਰਹੇ। ਮੌਸਮ ਵਿਭਾਗ ਦੇ ਅਨੁਸਾਰ ਪੰਜਾਬ 'ਚ ਇਸ ਸਮੇਂ ਤੱਕ ਆਮ ਤੌਰ 'ਤੇ ਲਗਭਗ 6.1 ਮਿਲੀਮੀਟਰ ਮੀਂਹ ਪੈਂਦਾ ਹੈ। ਹਾਲਾਂਕਿ ਇਸ ਵਾਰ, ਮੀਂਹ ਆਮ ਨਾਲੋਂ 100 ਫ਼ੀਸਦੀ ਘੱਟ ਰਿਹਾ ਹੈ।

ਇਹ ਵੀ ਪੜ੍ਹੋ: 'ਪੰਜਾਬ ਬਚਾਓ ਰੈਲੀ' ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕੀਤੇ ਵੱਡੇ ਐਲਾਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News