ਕੋਰੋਨਾ ਆਫ਼ਤ 'ਚ ਦੇਸ਼ ਲਈ ਅੰਨਦਾਤਾ ਬਣਿਆ 'ਪੰਜਾਬ', ਦੂਜੇ ਸੂਬਿਆਂ ਨੂੰ ਭੇਜੇ ਕਣਕ ਤੇ ਚੌਲ

Monday, Jul 27, 2020 - 05:37 PM (IST)

ਕੋਰੋਨਾ ਆਫ਼ਤ 'ਚ ਦੇਸ਼ ਲਈ ਅੰਨਦਾਤਾ ਬਣਿਆ 'ਪੰਜਾਬ', ਦੂਜੇ ਸੂਬਿਆਂ ਨੂੰ ਭੇਜੇ ਕਣਕ ਤੇ ਚੌਲ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ‘ਤੇ ਖੁਰਾਕ ਤੇ ਸਿਵਲ ਸਪਲਾਈ ਮਹਿਕਮੇ ਵੱਲੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ 27.09 ਲੱਖ ਮੀਟ੍ਰਿਕ ਟਨ ਕਣਕ ਅਤੇ 52.44 ਮੀਟ੍ਰਿਕ ਟਨ ਚੌਲਾਂ ਨਾਲ ਭਰੇ 2831 ਰੈਕ ਭੇਜੇ ਗਏ ਹਨ ਤਾਂ ਜੋ ਕੋਵਿਡ-19 ਕਾਰਨ ਦੇਸ਼ ਭਰ 'ਚ ਪੈਦਾ ਹੋਏ ਹਾਲਾਤ 'ਚ ਗਰੀਬਾਂ ਅਤੇ ਲੋੜਵੰਦਾਂ ਦਾ ਢਿੱਡ ਭਰਿਆ ਜਾ ਸਕੇ।

ਇਹ ਵੀ ਪੜ੍ਹੋ : ਲੁਧਿਆਣਾ ਵਾਸੀਆਂ ਨੂੰ ਵੱਡੀ ਸਹੂਲਤ, ਕੋਰੋਨਾ ਟੈਸਟਾਂ ਲਈ ਖੁੱਲ੍ਹੇ 3 ਨਵੇਂ ਸਰਕਾਰੀ ਕੇਂਦਰ

PunjabKesari

ਜਦੋਂ ਦੇਸ਼ ਕੋਰੋਨਾ ਵਾਇਰਸ ਅਤੇ ਆਪਣੇ ਨਾਗਰਿਕਾਂ ਨੂੰ ਖਾਣਾ ਦੇਣ ਦੀਆਂ ਚੁਣੌਤੀਆਂ ਨਾਲ ਜੂਝ ਰਿਹਾ ਹੈ ਤਾਂ ਪੰਜਾਬ, ਦੇਸ਼ ਦਾ ਅੰਨਦਾਤਾ ਹੋਣ ਦੀ ਆਪਣੀ ਸਾਖ਼ ਨੂੰ ਕਾਇਮ ਰੱਖਦਿਆਂ ਸਾਰੇ ਸੂਬਿਆਂ ਨੂੰ ਇਸ ਵਿਸ਼ਾਲ ਕਾਰਜ ਨੂੰ ਪੂਰਾ ਕਰਨ 'ਚ ਮਦਦ ਕਰ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਜਦੋਂ ਤੋਂ ਦੇਸ਼ 'ਚ ਤਾਲਾਬੰਦੀ ਕੀਤੀ ਗਈ ਹੈ, ਉਦੋਂ ਤੋਂ ਹੁਣ ਤੱਕ ਪੰਜਾਬ ਵੱਲੋਂ ਅਨਾਜ ਦੇ 2831 ਰੈਕ ਹੋਰਨਾਂ ਸੂਬਿਆਂ ਨੂੰ ਭੇਜੇ ਗਏ ਹਨ ਅਤੇ ਇਸ ਤਰ੍ਹਾਂ 24 ਮਾਰਚ ਤੋਂ ਲੈ ਕੇ ਹੁਣ ਤੱਕ ਤਕਰੀਬਨ 84.03 ਲੱਖ ਮੀਟ੍ਰਿਕ ਟਨ ਕਣਕ ਅਤੇ ਚੌਲ 2831 ਵਿਸ਼ੇਸ਼ ਰੇਲਗੱਡੀਆਂ ਰਾਹੀਂ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਭੇਜੇ ਗਏ ਹਨ।

ਇਹ ਵੀ ਪੜ੍ਹੋ : 11 ਸਾਲਾਂ ਬਾਅਦ ਗੂੰਜਣੀਆਂ ਸੀ ਬੱਚੇ ਦੀਆਂ ਕਿਲਕਾਰੀਆਂ ਪਰ ਇਸ ਤੋਂ ਪਹਿਲਾਂ ਹੀ...

ਉਨ੍ਹਾਂ ਅੱਗੇ ਕਿਹਾ ਕਿ ਇਸ ਤੋਂ ਇਲਾਵਾ 4.08 ਲੱਖ ਮੀਟ੍ਰਿਕ ਟਨ ਅੰਨ ਸੜਕ ਮਾਰਗ ਰਾਹੀਂ ਦੂਜੇ ਸੂਬਿਆਂ 'ਚ ਭੇਜਿਆ ਗਿਆ। ਉਨ੍ਹਾਂ ਕਿਹਾ ਕਿ ਦੇਸ਼ ਦੇ ਦੂਜੇ ਸੂਬਿਆਂ ਨੂੰ ਸਮਾਜ ਦੇ ਪੱਛੜੇ ਵਰਗਾਂ ਦਰਮਿਆਨ ਅਨਾਜ ਦੀ ਵੰਡ ਲਈ ਲੋੜੀਂਦੀ ਮਦਦ ਮੁਹੱਈਆ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਲੁਧਿਆਣਾ ਜ਼ਿਲ੍ਹੇ 'ਚ 'ਕੋਰੋਨਾ' ਕਾਰਨ 3 ਮੌਤਾਂ, 22 ਪੁਲਸ ਮੁਲਾਜ਼ਮ ਪਾਜ਼ੇਟਿਵ


 


author

Babita

Content Editor

Related News