ਪੰਜਾਬ 'ਚ ਵੱਡਾ ਹਾਦਸਾ, ਤਿੰਨ ਵਿਅਕਤੀਆਂ ਦੀ ਮੌਕੇ 'ਤੇ ਮੌਤ
Tuesday, Sep 08, 2026 - 06:18 PM (IST)
ਖਡੂਰ ਸਾਹਿਬ (ਗਿੱਲ) : ਥਾਣਾ ਵੈਰੋਵਾਲ ਅਧੀਨ ਆਉਂਦੇ ਇਲਾਕੇ ਵਿਚ ਬੀਤੀ ਰਾਤ ਦੋ ਗੱਡੀਆਂ ਦੀ ਜ਼ਬਰਦਸਤ ਟੱਕਰ ਹੋ ਗਈ। ਹਾਦਸੇ ਵਿਚ 3 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 6 ਵਿਅਕਤੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਸਵਿੱਫਟ ਕਾਰ ਵਿਚ 4 ਵਿਅਕਤੀ ਸਵਾਰ ਸਨ, ਜਿਨ੍ਹਾਂ ਵਿੱਚੋਂ ਅਜੇਪਾਲ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਖਡੂਰ ਸਾਹਿਬ ਅਤੇ ਸੁਖਜੀਤ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਕਾਜੀਕੋਟ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ
ਦੂਜੀ ਐਕਸਯੂਵੀ ਗੱਡੀ ਵਿਚ 5 ਵਿਅਕਤੀ ਸਵਾਰ ਸਨ, ਜਿਨ੍ਹਾਂ ਵਿਚੋਂ ਸੰਦੀਪ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਮੁੱਛਲ ਦੀ ਮੌਤ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਬਾਕੀ ਜ਼ਖਮੀਆਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਥਾਣਾ ਵੈਰੋਵਾਲ ਦੀ ਪੁਲਸ ਵਲੋਂ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਸਚਿਨ ਪਾਇਲਟ ਦੀ ਪੰਜਾਬ ਕਾਂਗਰਸ ਇੰਚਾਰਜ ਵਜੋਂ ਨਿਯੁਕਤੀ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
