ਪੰਜਾਬ 'ਚ ਕੱਚੇ ਅਧਿਆਪਕਾਂ ਨੇ ਸਾਰੇ ਪ੍ਰਦਰਸ਼ਨ ਖ਼ਤਮ ਕਰਨ ਦਾ ਲਿਆ ਫ਼ੈਸਲਾ, ਜਾਣੋ ਕਾਰਨ

Saturday, Aug 20, 2022 - 01:31 PM (IST)

ਚੰਡੀਗੜ੍ਹ (ਰਮਨਜੀਤ) : ਪੰਜਾਬ 'ਚ ਲਗਾਤਾਰ ਰੋਸ ਪ੍ਰਦਰਸ਼ਨ ਕਰ ਰਹੇ ਵੱਖ-ਵੱਖ ਵਰਗਾਂ ਦੇ ਅਧਿਆਪਕਾਂ ਨੇ ਸਰਕਾਰ ਵੱਲੋਂ ਜਲਦੀ ਹੀ ਨੌਕਰੀਆਂ ਯਕੀਨੀ ਬਣਾਉਣ ਲਈ ਨੀਤੀ ਲਿਆਉਣ ਦੇ ਭਰੋਸੇ ਤੋਂ ਬਾਅਦ ਧਰਨਾ ਪ੍ਰਦਰਸ਼ਨ ਬੰਦ ਕਰਨ ਦਾ ਐਲਾਨ ਕੀਤਾ ਹੈ। ਇਹ ਐਲਾਨ ਸ਼ੁੱਕਰਵਾਰ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਹੋਈ ਮੀਟਿੰਗ ਤੋਂ ਬਾਅਦ ਕੀਤਾ ਗਿਆ।

ਇਹ ਵੀ ਪੜ੍ਹੋ : ਪਠਾਨਕੋਟ 'ਚ ਹੜ੍ਹ ਦਾ ਕਹਿਰ, ਹਿਮਾਚਲ ਨੂੰ ਜੋੜਨ ਵਾਲਾ ਨੈਰੋਗੇਜ ਪੁਲ ਦਰਿਆ 'ਚ ਰੁੜ੍ਹਿਆ

ਪੰਜਾਬ ਭਵਨ ਵਿਖੇ ਹੋਈ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੱਚੇ ਅਧਿਆਪਕਾਂ ਦੀ ਜੱਥੇਬੰਦੀ ਦੇ ਅਹੁਦੇਦਾਰ ਕੁਲਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਹਾ ਗਿਆ ਹੈ ਕਿ ਸੂਬਾ ਸਰਕਾਰ ਵੱਲੋਂ ਬਣਾਈ ਗਈ ਕੈਬਨਿਟ ਸਬ-ਕਮੇਟੀ ਛੇਤੀ ਹੀ ਇੱਕ ਨੀਤੀ ਤਿਆਰ ਕਰੇਗੀ, ਜਿਸ 'ਚ ਸੂਬੇ ਦੇ ਸਾਰੇ ਵਿਭਾਗਾਂ ਦੇ ਕੱਚੇ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਦੇ ਹਵਾਲੇ ਕੀਤਾ ਜਾਵੇਗਾ। ਇਸ 'ਚ ਮੌਜੂਦਾ ਸਮੇਂ 'ਚ ਦੋ ਤਜਵੀਜ਼ਾਂ ਤਿਆਰ ਕੀਤੀਆਂ ਗਈਆਂ ਹਨ। ਇਸ ਅਨੁਸਾਰ ਪਾਰਦਰਸ਼ੀ ਢੰਗ ਨਾਲ ਭਰਤੀ ਕਰਨ ਉਪਰੰਤ 10 ਸਾਲ ਦੀ ਸੇਵਾ ਕਰਨ ਵਾਲੇ ਕੱਚੇ ਮੁਲਾਜ਼ਮਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਆਧਾਰ ‘ਤੇ ਪੱਕਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ Sextortion : ਅਸ਼ਲੀਲ ਗੱਲਾਂ ਮਗਰੋਂ ਬਣਾ ਲੈਂਦੇ ਸੀ ਨਗਨ ਵੀਡੀਓ, ਫਿਰ ਪੂਰਾ ਗਿਰੋਹ ਕਰਦਾ ਸੀ ਇਹ ਕੰਮ

ਇਸ ਤੋਂ ਇਲਾਵਾ ਕਈ ਹੋਰ ਮੁਲਾਜ਼ਮ 10 ਸਾਲ ਵਾਲੇ ਨੁਕਤਿਆਂ 'ਚ ਫਿੱਟ ਨਹੀਂ ਬੈਠਣਗੇ, ਉਨ੍ਹਾਂ ਦੀ ਤਨਖਾਹ ਵਧਾ ਕੇ ਵਿੱਤੀ ਲਾਭ ਦਿੱਤਾ ਜਾਵੇਗਾ ਤਾਂ ਜੋ ਮਾਮੂਲੀ ਤਨਖਾਹ ‘ਤੇ ਗੁਜ਼ਾਰਾ ਕਰਨ ਵਾਲੇ ਕੱਚੇ ਕਾਮਿਆਂ ਨੂੰ ਰਾਹਤ ਮਿਲ ਸਕੇ। ਕੁਲਦੀਪ ਸਿੰਘ ਨੇ ਦੱਸਿਆ ਕਿ ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਅਗਲੇ 15 ਦਿਨਾਂ 'ਚ ਇਸ ਮਾਮਲੇ ’ਤੇ ਕੋਈ ਫ਼ੈਸਲਾ ਲਿਆ ਜਾਵੇਗਾ, ਇਸ ਲਈ ਜੱਥੇਬੰਦਿਆਂ ਨੇ ਸਰਕਾਰ ਨੂੰ ਸਮਾਂ ਦਿੰਦੇ ਹੋਏ ਧਰਨਾ ਪ੍ਰਦਰਸ਼ਨ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News