Punjab: ਵਿਦਿਆਰਥੀ ਦੀ ਅਸ਼ਲੀਲ ਟਿੱਪਣੀ ਨੇ ਭਖਾ ਦਿੱਤਾ ਮਾਮਲਾ! ਸਸਪੈਂਡ ਹੋ ਗਈ ਅਧਿਆਪਕਾ
Thursday, Jan 23, 2025 - 02:38 PM (IST)
ਸਾਹਨੇਵਾਲ/ਕੁਹਾੜਾ (ਜਗਰੂਪ)- ਪੁਲਸ ਥਾਣਾ ਸਾਹਨੇਵਾਲ ਅਧੀਨ ਟਿੱਬਾ ਨਹਿਰ ਤੋਂ ਲੁਧਿਆਣਾ ਵੱਲ ਨੂੰ ਜਾਂਦੇ ਰਸਤੇ 'ਤੇ ਬਣੇ ਇਕ ਨਾਮੀ ਸਕੂਲ ਦੀ ਅਧਿਆਪਕਾ ਵੱਲੋਂ ਸੱਤਵੀਂ ਕਲਾਸ ਦੇ ਵਿਦਿਆਰਥੀ ਦੀ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਬੱਚੇ ਦੇ ਮਾਪਿਆਂ ਵੱਲੋਂ ਸਕੂਲ ਪ੍ਰਿੰਸੀਪਲ ਅਤੇ ਪੁਲਸ ਨੂੰ ਸ਼ਿਕਾਇਤ ਕੀਤੀ ਗਈ ਹੈ ਸਕੂਲ ਪ੍ਰਿੰਸੀਪਲ ਵੱਲੋਂ ਅਧਿਆਪਕਾ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ ਜਦੋਂ ਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸਕੂਲ ਬੱਸ ਨਾਲ ਵਾਪਰਿਆ ਹਾਦਸਾ, ਪੈ ਗਈਆਂ ਭਾਜੜਾਂ
ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪੀੜਤ ਬੱਚੇ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦਾ ਬੱਚਾ ਇਕ ਨਾਮੀ ਸਕੂਲ ਵਿੱਚ ਸੱਤਵੀਂ ਕਲਾਸ 'ਚ ਪੜ੍ਹਦਾ ਹੈ। 17 ਜਨਵਰੀ ਨੂੰ ਜਦੋਂ ਉਹ ਆਪਣੇ ਬੱਚੇ ਨੂੰ ਸਕੂਲ ਤੋਂ ਲੈ ਕੇ ਆਏ ਤਾਂ ਬੱਚੇ ਨੇ ਦੱਸਿਆ ਕਿ ਸਕੂਲ ਦੀ ਇਕ ਅਧਿਆਪਕਾ ਨੇ ਉਸ ਨਾਲ ਕੁੱਟਮਾਰ ਕੀਤੀ ਹੈ। ਜਿਸ ਕਰਕੇ ਉਸ ਦੇ ਦੰਦਾਂ ਵਿਚ ਦਰਦ ਹੋ ਰਿਹਾ ਹੈ। ਉਸ ਦਿਨ ਸਕੂਲ ਅੰਦਰ ਛੁੱਟੀ ਹੋਣ ਕਰਕੇ ਉਹ ਆਪਣੇ ਬੱਚੇ ਨੂੰ ਘਰ ਲਿਆਏ ਘਰ ਆ ਕੇ ਬੱਚੇ ਨੂੰ ਰੋਟੀ ਖਾਣ ਵਿਚ ਵੀ ਤਕਲੀਫ ਮਹਿਸੂਸ ਹੋਈ, ਜਿਸ ਤੋਂ ਬਾਅਦ ਬੱਚੇ ਨੂੰ ਦੰਦਾਂ ਦੇ ਡਾਕਟਰ ਕੋਲ ਚੈੱਕ ਕਰਵਾਇਆ ਗਿਆ, ਜਿੱਥੇ ਬੱਚੇ ਦਾ ਐਕਸਰਾ ਕਰਕੇ ਡਾਕਟਰ ਨੇ ਇਲਾਜ ਸ਼ੁਰੂ ਕੀਤਾ। ਬੱਚੇ ਦੇ ਪਿਤਾ ਨੇ ਦੱਸਿਆ ਕਿ ਕਈ ਦਿਨ ਬੀਤ ਜਾਣ ਦੇ ਬਾਵਜੂਦ ਵੀ ਬੱਚਾ ਹਾਲੇ ਵੀ ਦਹਿਸ਼ਤ ਵਿਚ ਹੈ। ਬੱਚੇ ਨੇ ਉਨ੍ਹਾਂ ਨੂੰ ਦੱਸਿਆ ਕਿ ਅਧਿਆਪਕਾ ਨੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਹੈ।
ਇਸ ਸਬੰਧੀ ਜਦੋਂ ਸਕੂਲ ਦੀ ਪ੍ਰਿੰਸੀਪਲ ਦੀਪਾ ਗੁਪਤਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਬੱਚੇ ਦੇ ਪਿਤਾ ਦੀ ਸ਼ਿਕਾਇਤ 'ਤੇ ਅਧਿਆਪਕਾ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਅਧਿਆਪਕਾ ਅਤੇ ਬੱਚੇ ਦੇ ਮਾਪਿਆਂ ਨੂੰ ਆਮਮੋ-ਸਾਹਮਣੇ ਬਿਠਾਇਆ ਗਿਆ ਸੀ, ਜਿੱਥੇ ਅਧਿਆਪਕਾ ਨੇ ਦੱਸਿਆ ਕਿ ਬੱਚੇ ਨੇ ਕਲਾਸ ਵਿਚ ਦੂਜੇ ਬੱਚੇ ਲਈ ਅਸ਼ਲੀਲ ਭਾਸ਼ਾ ਦੀ ਵਰਤੋਂ ਕੀਤੀ ਸੀ। ਉਸ ਮੌਕੇ ਕਲਾਸ ਅੰਦਰ ਲੜਕੀਆਂ ਵੀ ਸਨ, ਜਿਸ ਕਰਕੇ ਉਸ ਨੇ ਬੱਚੇ ਨੇ ਸਿਰਫ ਇਕ ਥੱਪੜ ਮਾਰਿਆ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਕੈਮਰਿਆਂ ਰਾਹੀਂ ਕੱਟੇ ਜਾਣਗੇ ਚਾਲਾਨ, ਜੇ ਨਾ ਭੁਗਤਿਆ ਤਾਂ...
ਇਸ ਸਬੰਧੀ ਪੁਲਸ ਥਾਣਾ ਸਾਹਨੇਵਾਲ ਦੇ ਮੁਖੀ ਇੰਸਪੈਕਟਰ ਜਗਦੇਵ ਸਿੰਘ ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਕੋਲ ਬੱਚੇ ਦੇ ਮਾਪਿਆਂ ਦੀ ਸ਼ਿਕਾਇਤ ਆਈ ਹੈ। ਪਰ ਹਾਲ ਦੀ ਘੜੀ ਮੈਡੀਕਲ ਰਿਪੋਰਟ ਨਹੀਂ ਆਈ। ਜਿਵੇਂ ਵੀ ਰਿਪੋਰਟ ਆਏਗੀ ਤਾਂ ਦੋਸ਼ੀ ਅਧਿਆਪਕਾ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8