ਪੰਜਾਬ ''ਚ ਵੱਡੀ ਵਾਰਦਾਤ, ਰਾਜ਼ੀ-ਖੁਸ਼ੀ ਚੱਲ ਰਹੀ ਸੀ ਅਧਿਆਪਕਾ ਦੀ ਜ਼ਿੰਦਗੀ ਤੇ ਫ਼ਿਰ ਅਚਾਨਕ...

Friday, Nov 08, 2024 - 09:11 AM (IST)

ਪੰਜਾਬ ''ਚ ਵੱਡੀ ਵਾਰਦਾਤ, ਰਾਜ਼ੀ-ਖੁਸ਼ੀ ਚੱਲ ਰਹੀ ਸੀ ਅਧਿਆਪਕਾ ਦੀ ਜ਼ਿੰਦਗੀ ਤੇ ਫ਼ਿਰ ਅਚਾਨਕ...

ਅੰਮ੍ਰਿਤਸਰ (ਗੁਰਪ੍ਰੀਤ ਸਿੰਘ): ਅੰਮ੍ਰਿਤਸਰ ਦੇ ਜੱਜ ਨਗਰ ਵਿਚ ਇਕ ਨੌਜਵਾਨ ਵੱਲੋਂ ਆਪਣੀ ਹੀ ਪਤਨੀ ਦਾ ਕਤਲ ਕਰ ਦਿੱਤਾ ਗਿਆ। ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹਾਲਾਂਕਿ ਗੁਆਂਢੀਆਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਇਸ ਪਰਿਵਾਰ ਵਿਚ ਇਸ ਤੋਂ ਪਹਿਲਾਂ ਕਿਸੇ ਤਰ੍ਹਾਂ ਦੀ ਕੋਈ ਗੱਲਬਾਤ ਨਹੀਂ ਸੀ ਤੇ ਨਾ ਹੀ ਕਦੇ ਇਨ੍ਹਾਂ ਦੇ ਲੜਾਈ ਝਗੜੇ ਬਾਰੇ ਕੁਝ ਸੁਣਿਆ ਸੀ। ਅਚਾਨਕ ਹੋਈ ਇਸ ਵਾਰਦਾਤ ਕਾਰਨ ਉਹ ਸਾਰੇ ਵੀ ਹੱਕੇ-ਬੱਕੇ ਹਨ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਮੁਲਾਜ਼ਮਾਂ ਲਈ ਵੱਡਾ ਕਦਮ ਚੁੱਕਣ ਜਾ ਰਹੀ ਪੰਜਾਬ ਸਰਕਾਰ!

ਮ੍ਰਿਤਕਾ ਦੀ ਪਛਾਣ ਵਿਕਰਮਜੀਤ ਕੌਰ ਵਜੋਂ ਹੋਈ ਹੈ, ਜਿਸ ਦੀ ਉਮਰ 30-35 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਉਹ ਇਕ ਸਕੂਲ ਵਿਚ ਅਧਿਆਪਕਾ ਵਜੋਂ ਕੰਮ ਕਰਦੀ ਸੀ। ਉਸ ਦਾ ਪਤੀ ਵੀ ਪੇਸ਼ੇ ਤੋਂ ਵਕੀਲ ਹੈ। ਬੀਤੇ ਦਿਨੀਂ ਉਸ ਦੇ ਪਤੀ ਵੱਲੋਂ ਉਸ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਕਤਲ ਦੀ ਸੂਚਨਾ ਮਿਲਦਿਆਂ ਹੀ ਥਾਣਾ ਮੋਹਕਮਪੁਰਾ ਦੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਕਾਤਲ ਨੌਜਵਾਨ ਨੂੰ ਕਾਬੂ ਕਰ ਲਿਆ। 

ਇਹ ਖ਼ਬਰ ਵੀ ਪੜ੍ਹੋ - CM ਮਾਨ ਨੇ ਨਿਭਾਇਆ ਇਕ ਹੋਰ ਵਾਅਦਾ, ਸਰਕਾਰ ਵੱਲੋਂ ਨੋਟੀਫ਼ਿਕੇਸ਼ਨ ਜਾਰੀ

ਇਸ ਸਬੰਧੀ ਏ.ਸੀ.ਪੀ. ਗੁਰਿੰਦਰ ਵੀਰ ਸਿੰਘ ਦਾ ਕਹਿਣਾ ਹੈ ਕਿ ਸਾਨੂੰ ਜਿਵੇਂ ਹੀ ਵਾਰਦਾਤ ਦੀ ਇਤਲਾਹ ਮਿਲੀ ਤਾਂ ਤੁਰੰਤ ਮੌਕੇ 'ਤੇ ਪਹੁੰਚ ਕੇ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਹੈ। ਜਦੋਂ ਇਹ ਕਤਲ ਹੋਇਆ ਉਸ ਵੇਲੇ ਘਰ ਵਿਚ ਪਤੀ-ਪਤਨੀ ਹੀ ਸਨ। ਇਨ੍ਹਾਂ ਦਾ ਇਕ ਪੁੱਤਰ ਵੀ ਹੈ, ਜੋ ਕੁਝ ਦੇਰ ਪਹਿਲਾਂ ਘਰੋਂ ਬਾਹਰ ਗਿਆ ਸੀ ਤੇ ਜਦੋਂ ਘਰ ਆਇਆ ਤਾਂ ਉਸ ਨੇ ਵੇਖਿਆ ਕਿ ਮਾਂ ਦਾ ਕਤਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਜਾਂਚ ਵਿਚ ਜੋ ਵੀ ਸਾਹਮਣੇ ਆਵੇਗਾ, ਉਸ ਅਧਾਰ 'ਤੇ ਕਾਰਵਾਈ ਕੀਤੀ ਜਾਵੇਗੀ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News