CM ਮਾਨ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਅਧਿਆਪਕਾਂ 'ਤੇ ਵਰ੍ਹਾਈਆਂ ਗਈਆਂ ਪਾਣੀ ਦੀਆਂ ਬੋਛਾਰਾਂ
Sunday, Feb 08, 2026 - 06:22 PM (IST)
ਮੋਹਾਲੀ (ਵੈੱਬ ਡੈਸਕ)- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੰਜਾਬ ਦੇ ਅਧਿਆਪਕਾਂ ਨੂੰ ਅੱਜ ਚੰਡੀਗੜ੍ਹ ਬਾਰਡਰ 'ਤੇ ਪੁਲਸ ਦੀ ਸਖ਼ਤੀ ਦਾ ਸਾਹਮਣਾ ਕਰਨਾ ਪਿਆ। ਜਦੋਂ ਇਹ ਅਧਿਆਪਕ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਮਾਰਚ ਕਰ ਰਹੇ ਸਨ ਤਾਂ ਚੰਡੀਗੜ੍ਹ ਪੁਲਸ ਨੇ ਉਨ੍ਹਾਂ ਨੂੰ ਰੋਕਣ ਲਈ ਪਾਣੀ ਦੀਆਂ ਬੋਛਾਰਾਂ ਦੀ ਵਰਤੋਂ ਕੀਤੀ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਸਕੂਲ ਸਿੱਖਿਆ ਬੋਰਡ, ਮੋਹਾਲੀ ਦੇ ਬਾਹਰ ਸੰਘਰਸ਼ ਕਰ ਰਹੇ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅਚਾਨਕ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੂਚ ਕਰਨ ਦਾ ਫ਼ੈਸਲਾ ਕੀਤਾ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ 'ਚ ਬਦਲਾਅ! 13 ਫਰਵਰੀ ਤੱਕ ਵਿਭਾਗ ਦੀ ਵੱਡੀ ਭਵਿੱਖਬਾਣੀ, ਬਾਰਿਸ਼ ਨੂੰ ਲੈ ਕੇ ਦਿੱਤੇ ਇਹ ਸੰਕੇਤ

ਬਾਰਡਰ 'ਤੇ ਟਕਰਾਅ
ਮੋਹਾਲੀ ਪੁਲਸ ਨੇ ਅਧਿਆਪਕਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਪ੍ਰਦਰਸ਼ਨਕਾਰੀ ਚੰਡੀਗੜ੍ਹ ਦੀ ਹੱਦ ਤੱਕ ਪਹੁੰਚ ਗਏ। ਜਿਵੇਂ ਹੀ ਉਹ ਬੈਰੀਕੇਡਾਂ ਤੱਕ ਪਹੁੰਚੇ ਤਾਂ ਚੰਡੀਗੜ੍ਹ ਪੁਲਸ ਨੇ ਉਨ੍ਹਾਂ ਨੂੰ ਪਿੱਛੇ ਹਟਣ ਲਈ ਕਿਹਾ ਪਰ ਅਧਿਆਪਕਾਂ ਦੇ ਨਾ ਮੰਨਣ 'ਤੇ ਪਾਣੀ ਦੀਆਂ ਬੋਛਾਰਾਂ ਛੱਡੀਆਂ ਗਈਆਂ। ਇਸ ਖਿੱਚੋਤਾਣ ਦੌਰਾਨ ਕਈ ਅਧਿਆਪਕ ਬੈਰੀਕੇਡਾਂ 'ਤੇ ਚੜ੍ਹ ਗਏ। ਪੁਲਸ ਦੀ ਇਸ ਕਾਰਵਾਈ ਕਾਰਨ ਕਈ ਮਹਿਲਾ ਅਧਿਆਪਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਵੀ ਮਿਲੀ ਹੈ।
ਚੰਡੀਗੜ੍ਹ ਪੁਲਸ ਦੇ ਜਵਾਨਾਂ ਨੇ ਬੈਰੀਕੇਡ ਪਾਰ ਕਰਕੇ ਮੋਹਾਲੀ ਵਾਲੇ ਪਾਸੇ ਆ ਕੇ ਅਧਿਆਪਕਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਕਿ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਹੈ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਕਾਨੂੰਨ ਹੱਥ ਵਿੱਚ ਲਿਆ ਗਿਆ ਤਾਂ ਸਖ਼ਤ ਕਾਨੂੰਨੀ ਕਾਰਵਾਈ ਕਰਦਿਆਂ ਮਾਮਲੇ ਦਰਜ ਕੀਤੇ ਜਾਣਗੇ।
ਇਹ ਵੀ ਪੜ੍ਹੋ: ਪੰਜਾਬ ਨੂੰ ਲੁੱਟਣ ਵਾਲੇ CM ਮਾਨ ਨੂੰ ਸਾਥੀਆਂ ਸਣੇ ਕਟਹਿਰੇ 'ਚ ਕਰਾਂਗੇ ਖੜ੍ਹਾ, ਬਾਜਵਾ ਦਾ 'ਆਪ' 'ਤੇ ਤਿੱਖਾ ਹਮਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
