ਪੰਜਾਬ ਦੇ ਅਧਿਆਪਕ ਫਿਰ ਜਾਣਗੇ Finland, ਮਾਨ ਸਰਕਾਰ ਭੇਜੇਗੀ ਦੂਜਾ ਬੈਚ
Thursday, Jan 23, 2025 - 01:37 PM (IST)
ਮੋਹਾਲੀ/ਚੰਡੀਗੜ੍ਹ (ਨਿਆਮੀਆਂ, ਅੰਕੁਰ) : ਪੰਜਾਬ ਸਰਕਾਰ ਵਲੋਂ ਸਿਖਲਾਈ ਲਈ 72 ਪ੍ਰਾਇਮਰੀ ਸਕੂਲ ਅਧਿਆਪਕਾਂ ਦਾ ਦੂਜਾ ਬੈਚ ਮਾਰਚ ’ਚ ਫਿਨਲੈਂਡ ਭੇਜਿਆ ਜਾਵੇਗਾ। ਇਹ ਐਲਾਨ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਯੂਨੀਵਰਸਿਟੀ ਆਫ ਤੁਰਕੂ, ਫਿਨਲੈਂਡ ਦੇ ਮਾਹਿਰਾਂ ਨਾਲ ਐੱਸ. ਏ. ਐੱਸ. ਨਗਰ (ਮੋਹਾਲੀ) ਦੇ ਫੇਜ਼-11 ਵਿਖੇ ਸਕੂਲ ਆਫ ਐਮੀਨੈਂਸ ਦੇ ਦੌਰੇ ਦੌਰਾਨ ਕੀਤਾ।
ਇਹ ਵੀ ਪੜ੍ਹੋ : ਪੰਜਾਬ ਦੇ ਪਿੰਡ 'ਚ ਦੇਖਿਆ ਗਿਆ ਸ਼ੇਰ! ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ
ਉਨ੍ਹਾਂ ਕਿਹਾ ਕਿ 72 ਪ੍ਰਾਇਮਰੀ ਸਕੂਲ ਅਧਿਆਪਕਾਂ ਦੇ ਦੂਜੇ ਬੈਚ ਦੀ ਸਿਖਲਾਈ ਲਈ ਯੂਨੀਵਰਸਿਟੀ ਆਫ ਤੁਰਕੂ ਨਾਲ ਪਹਿਲਾਂ ਹੀ ਸਮਝੌਤਾ ਪੱਤਰ ’ਤੇ ਹਸਤਾਖ਼ਰ ਕੀਤੇ ਜਾ ਚੁੱਕੇ ਹਨ। ਤਿੰਨ ਹਫ਼ਤਿਆਂ ਦੇ ਇਸ ਸਿਖਲਾਈ ਪ੍ਰੋਗਰਾਮ ਦੌਰਾਨ ਪਹਿਲੇ ਹਫ਼ਤੇ ਅਧਿਆਪਕਾਂ ਨੂੰ ਪੰਜਾਬ ’ਚ ਹੀ ਸਿਖਲਾਈ ਦਿੱਤੀ ਜਾਵੇਗੀ, ਜਿਸ ਤੋਂ ਬਾਅਦ ਅਗਲੇ ਦੋ ਹਫ਼ਤੇ ਫਿਨਲੈਂਡ ਵਿਖੇ ਸਿਖਲਾਈ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਦੇ ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ! ਹੋ ਜਾਣ ਸਾਵਧਾਨ
ਹਰਜੋਤ ਸਿੰਘ ਬੈਂਸ ਨੇ ਮਾਹਿਰਾਂ ਏਰੀ ਕਿਓਸਕੀ, ਸ੍ਰੀ ਜੋਇਲ, ਮਿਰਜਾਮੀ ਈਨੋਲਾ ਤੇ ਸਾਰੀ ਇਸੋਕਾਇਟੋ-ਸਿੰਜੋਈ ਦਾ ਨਿੱਘਾ ਸਵਾਗਤ ਕੀਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8