ਪੰਜਾਬ ਨੂੰ ਦਹਿਲਾਉਣ ਦੀ ਸਾਜ਼ਿਸ਼ ਨਾਕਾਮ, ਪਠਾਨਕੋਟ ''ਚ ਭਾਰੀ ਅਸਲੇ ਸਣੇ ਦੋ ਅੱਤਵਾਦੀ ਗ੍ਰਿਫਤਾਰ

Thursday, Jun 11, 2020 - 07:01 PM (IST)

ਪੰਜਾਬ ਨੂੰ ਦਹਿਲਾਉਣ ਦੀ ਸਾਜ਼ਿਸ਼ ਨਾਕਾਮ, ਪਠਾਨਕੋਟ ''ਚ ਭਾਰੀ ਅਸਲੇ ਸਣੇ ਦੋ ਅੱਤਵਾਦੀ ਗ੍ਰਿਫਤਾਰ

ਪਠਾਨਕੋਟ : ਅੱਤਵਾਦੀਆਂ ਵਲੋਂ ਪੰਜਾਬ ਨੂੰ ਦਹਿਲਾਉਣ ਦੀ ਸਾਜ਼ਿਸ਼ ਪੰਜਾਬ ਪੁਲਸ ਨੇ ਨਾਕਾਮ ਕਰ ਦਿੱਤੀ ਹੈ। ਪੰਜਾਬ ਪੁਲਸ ਨੇ ਪਠਾਨਕੋਟ ਵਿਚ ਭਾਰੀ ਹਥਿਆਰਾਂ ਸਣੇ ਦੋ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਦੋਵੇਂ ਦਹਿਸ਼ਤਗਰਦ ਅੱਤਵਾਦੀ ਜਥੇਬੰਦੀ ਲਸ਼ਕਰ-ਏ-ਤੋਇਬਾ ਨਾਲ ਸੰਬੰਧ ਰੱਖਦੇ ਹਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਗ੍ਰਿਫਤਾਰ ਕੀਤੇ ਗਏ ਅੱਤਵਾਦੀਆਂ ਕੋਲੋਂ ਏ. ਕੇ. 47, 10 ਹੈਂਡ ਗ੍ਰਨੇਡ, 2 ਮੈਗਜ਼ੀਨ ਸਮੇਤ ਹੋਰ ਵੀ ਹਥਿਆਰ ਬਰਾਮਦ ਹੋਏ ਹਨ। 

ਇਹ ਵੀ ਪੜ੍ਹੋ : ਇਕਾਂਤਵਾਸ 'ਚ ਰਹਿ ਰਹੇ ਪੁਲਸ ਮੁਲਾਜ਼ਮਾਂ ਨੂੰ ਕਤਲ ਕਰਨ ਦੀ ਸਾਜ਼ਿਸ਼ ਨਾਕਾਮ, ਤਿੰਨ ਕਿੰਨਰ ਗ੍ਰਿਫਤਾਰ

ਲਸ਼ਕਰ-ਏ-ਤੋਇਬਾ ਨਾਲ ਸੰਬੰਧਤ ਇਹ ਦੋਵੇਂ ਅੱਤਵਾਦੀ ਜੰਮੂ-ਕਸ਼ਮੀਰ ਦੇ ਸ਼ੋਪੀਆ ਇਲਾਕੇ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਜਿਨ੍ਹਾਂ ਦੇ ਮਨਸੂਬਿਆਂ ਨੂੰ ਪੰਜਾਬ ਪੁਲਸ ਨੇ ਨਾਕਾਮ ਕਰ ਦਿੱਤਾ ਹੈ। ਫਿਲਹਾਲ ਪੁਲਸ ਵਲੋਂ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪਠਾਨਕੋਟ ਜ਼ਿਲ੍ਹੇ 'ਚ ਰੁਕਣ ਦਾ ਨਾਂ ਨਹੀਂ ਲੈ ਰਿਹਾ ਕੋਰੋਨਾ, 19 ਨਵੇਂ ਮਾਮਲਿਆਂ ਦੀ ਪੁਸ਼ਟੀ


author

Gurminder Singh

Content Editor

Related News