Punjab: ਡਿਪਟੀ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਭਾਰੀ ਪੁਲਸ ਫ਼ੋਰਸ ਤਾਇਨਾਤ
Wednesday, Nov 04, 2026 - 03:11 PM (IST)
ਗੁਰਦਾਸਪੁਰ (ਵਿਨੋਦ): ਗੁਰਦਾਸਪੁਰ 'ਚ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਹ ਧਮਕੀ ਈਮੇਲ ਰਾਹੀਂ ਦਿੱਤੀ ਗਈ ਜਿਸ ਤੋਂ ਬਾਅਦ ਜ਼ਿਲਾ ਪ੍ਰਸ਼ਾਸਨ ਅਲਰਟ ਹੋ ਗਿਆ । ਸੂਚਨਾ ਮਿਲਣ ’ਤੇ ਐੱਸ.ਐੱਸ.ਪੀ ਆਦਿਤਿਆ ਦੇ ਆਦੇਸ਼ਾਂ ’ਤੇ ਪੁਲਸ ਟੀਮ ਡਿਪਟੀ ਕਮਿਸ਼ਨਰ ਕੰਪਲੈਕਸ ਦੇ ਹਰ ਕੋਨੇ ਦੀ ਤਲਾਸ਼ੀ ਕਰ ਰਹੀ ਹੈ।
ਇਹ ਵੀ ਪੜ੍ਹੋ- ਮਾਨਸਾ 'ਚ ਦਲਜੀਤ ਸਿੰਘ ਦੀ ਮੌਤ ਦਾ ਮਾਮਲਾ: ਹਾਈਕੋਰਟ ਦੇ ਹੁਕਮਾਂ 'ਤੇ PGI 'ਚ ਸ਼ੁਰੂ ਹੋਇਆ ਪੋਸਟਮਾਰਟਮ
ਐੱਸ.ਐੱਸ.ਪੀ ਆਦਿਤਿਆ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਗੁਰਦਾਸਪੁਰ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਇੱਕ ਈਮੇਲ ਡਿਪਟੀ ਕਮਿਸ਼ਨਰ ਦਫ਼ਤਰ ਦੀ ਸਰਕਾਰੀ ਮੇਲ ’ਤੇ ਆਈ ਸੀ। ਸੂਚਨਾ ਮਿਲਣ ’ਤੇ ਵੱਖ-ਵੱਖ ਪੁਲਸ ਵਿੰਗਾਂ, ਜਿਨ੍ਹਾਂ ਵਿੱਚ ਸਾਬੋਟੇਜ ਵਿਰੋਧੀ ਵਿੰਗ, ਡੌਗ ਸਕੁਐਡ ਅਤੇ ਬੰਬ ਡਿਸਪੋਜ਼ਲ ਸਕੁਐਡ ਸ਼ਾਮਲ ਹਨ, ਨੇ ਪੂਰੇ ਕੰਪਲੈਕਸ ਨੂੰ ਖਾਲੀ ਕਰਵਾ ਲਿਆ ਅਤੇ ਪੂਰੀ ਤਰ੍ਹਾਂ ਤਲਾਸ਼ੀ ਲਈ। ਹਾਲਾਂਕਿ, ਵਿਸ਼ੇਸ਼ ਤਲਾਸ਼ੀ ਮੁਹਿੰਮ ਦੌਰਾਨ ਕੋਈ ਇਤਰਾਜ਼ਯੋਗ ਸਮੱਗਰੀ ਨਹੀਂ ਮਿਲੀ। ਐਸਐਸਪੀ ਨੇ ਕਿਹਾ ਕਿ ਪੁਲਸ ਈਮੇਲ ਦੇ ਮੂਲ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ-ਪੰਜਾਬ: ਵੱਡੇ ਹਾਦਸੇ ਨੇ ਉਜਾੜ'ਤਾ ਪਰਿਵਾਰ, ਘਰ 'ਚ ਪਿਓ-ਪੁੱਤ ਦੇ ਵਿੱਛੇ ਸੱਥਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
