ਗੰਗਾ ਐਕਸਪ੍ਰੈਸਵੇਅ ''ਤੇ ਪਲਟੀ ਪੰਜਾਬ ਤੋਂ ਬਿਹਾਰ ਜਾ ਰਹੀ ਡਬਲ ਡੈਕਰ ਬੱਸ, 20 ਤੋਂ ਵੱਧ ਯਾਤਰੀ ਜ਼ਖਮੀ

Wednesday, Oct 28, 2026 - 02:50 PM (IST)

ਗੰਗਾ ਐਕਸਪ੍ਰੈਸਵੇਅ ''ਤੇ ਪਲਟੀ ਪੰਜਾਬ ਤੋਂ ਬਿਹਾਰ ਜਾ ਰਹੀ ਡਬਲ ਡੈਕਰ ਬੱਸ, 20 ਤੋਂ ਵੱਧ ਯਾਤਰੀ ਜ਼ਖਮੀ

ਸੰਭਲ : ਉੱਤਰ ਪ੍ਰਦੇਸ਼ ਦੇ ਸੰਭਲ ਜ਼ਿਲ੍ਹੇ ਵਿੱਚ ਗੰਗਾ ਐਕਸਪ੍ਰੈਸਵੇਅ 'ਤੇ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ, ਜਦੋਂ ਪੰਜਾਬ ਦੇ ਪਟਿਆਲਾ ਤੋਂ ਬਿਹਾਰ ਜਾਣ ਵਾਲੀ ਇੱਕ ਡਬਲ-ਡੈਕਰ ਬੱਸ ਅਚਾਨਕ ਪਲਟ ਗਈ। ਇਸ ਹਾਦਸੇ ਦੌਰਾਨ ਵੀਹ ਤੋਂ ਵੱਧ ਯਾਤਰੀ ਜ਼ਖਮੀ ਹੋ ਗਏ। ਇਸ ਘਟਨਾ ਦੀ ਜਾਣਕਾਰੀ ਪੁਲਸ ਨੇ ਦਿੱਤੀ। ਪੁਲਸ ਸੂਤਰਾਂ ਨੇ ਦੱਸਿਆ ਕਿ ਪੰਜਾਬ ਦੇ ਪਟਿਆਲਾ ਤੋਂ ਬਿਹਾਰ ਜਾ ਰਹੀ ਇੱਕ ਡਬਲ-ਡੈਕਰ ਬੱਸ ਬੁੱਧਵਾਰ ਸਵੇਰੇ ਲਹਿਰਵਾਨ ਅਤੇ ਖਿਰਨੀ ਟੋਲ ਪਲਾਜ਼ਾ ਵਿਚਕਾਰ ਗੰਗਾ ਐਕਸਪ੍ਰੈਸਵੇਅ 'ਤੇ ਪਲਟ ਗਈ।

ਇਹ ਵੀ ਪੜ੍ਹੋ : ਆਪਣੀ ਭੈਣ ਨਾ ਹੋਣ ’ਤੇ 184 ਕੁੜੀਆਂ ਦਾ ‘ਭਰਾ’ ਬਣ ਗਿਆ ਕਾਰੋਬਾਰੀ, ਮਜ਼੍ਹਬ ਦੀ ਕੰਧ ਤੋੜ ਕੇ ਕਰਵਾਏ ਵਿਆਹ

ਇਸ ਹਾਦਸੇ ਵਿੱਚ ਬੱਸ ਵਿੱਚ ਸਵਾਰ 20 ਤੋਂ ਵੱਧ ਯਾਤਰੀ ਜ਼ਖਮੀ ਹੋ ਗਏ। ਸਾਰੇ ਜ਼ਖਮੀ ਲੋਕਾਂ ਨੂੰ ਐਂਬੂਲੈਂਸ ਰਾਹੀਂ ਇਲਾਜ ਲਈ ਸੰਭਲ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ। ਹਾਦਸੇ ਦੀ ਜਾਣਕਾਰੀ ਦਿੰਦੇ ਹੋਏ ਪੁਲਸ ਨੇ ਦੱਸਿਆ ਕਿ ਬੱਸ ਯਾਤਰੀਆਂ ਨਾਲ ਪੂਰੀ ਤਰ੍ਹਾਂ ਭਰੀ ਹੋਈ ਸੀ। ਇਸ ਬੱਸ ਵਿਚ ਮਜ਼ਦੂਰੀ ਦਾ ਕੰਮ ਕਰਨ ਵਾਲੇ ਬਿਹਾਰ ਦੇ ਵੱਖ-ਵੱਖ ਥਾਵਾਂ ਤੋਂ ਯਾਤਰੀ ਸਵਾਰ ਸਨ, ਦੀਵਾਲੀ ਦੇ ਤਿਉਹਾਰ ਅਤੇ ਛੱਠ ਪੂਜਾ ਲਈ ਆਪਣੇ ਘਰਾਂ ਨੂੰ ਵਾਪਸ ਜਾ ਰਹੇ ਸਨ।

ਇਹ ਵੀ ਪੜ੍ਹੋ : ਮਹਿੰਗਾ ਹੋਇਆ ਆਟੋ ਦਾ ਸਫ਼ਰ ! 50 ਰੁਪਏ ਤੋਂ ਘੱਟ ਨਹੀਂ ਲੱਗੇਗਾ ਕਿਰਾਇਆ, TN 'ਚ ਹੋਇਆ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News