ਚੰਗੀ ਖ਼ਬਰ : ਪੰਜਾਬ 'ਚ 'ਪਰਾਲੀ' ਦੇ ਹੱਲ ਦਾ ਖੁੱਲ੍ਹਿਆ ਨਵਾਂ ਰਾਹ, ਹੁਣ ਸਾੜਨ ਦੀ ਨਹੀਂ ਆਵੇਗੀ ਨੌਬਤ

11/13/2022 2:55:55 PM

ਚੰਡੀਗੜ੍ਹ : ਪੰਜਾਬ 'ਚ ਹੁਣ ਪਰਾਲੀ ਦੇ ਹੱਲ ਦਾ ਨਵਾਂ ਰਾਹ ਖੁੱਲ੍ਹਦਾ ਦਿਖਾਈ ਦੇ ਰਿਹਾ ਹੈ। ਜੇਕਰ ਇਹ ਕਾਮਯਾਬ ਹੁੰਦਾ ਹੈ ਤਾਂ ਸੂਬੇ ਅੰਦਰ ਪਰਾਲੀ ਸਾੜਨ ਦੀ ਨੌਬਤ ਨਹੀਂ ਆਵੇਗੀ। ਦਰਅਸਲ ਹੁਣ ਪੰਜਾਬ ਦੀ ਕਰੋੜਾਂ ਟਨ ਦੀ ਪਰਾਲੀ ਰੇਲਗੱਡੀ ਰਾਹੀਂ ਕੇਰਲ ਜਾਵੇਗੀ। ਕੇਰਲ ਨੇ ਆਪਣੇ ਸੂਬੇ 'ਚ ਪਸ਼ੂਆਂ ਦੇ ਚਾਰੇ ਲਈ ਪੰਜਾਬ ਤੋਂ ਪਰਾਲੀ ਦੀ ਮੰਗ ਕੀਤੀ ਹੈ। ਕੇਰਲ ਨੇ ਕਿਹਾ ਹੈ ਕਿ ਉਹ ਪਰਾਲੀ ਨੂੰ ਕਿਸਾਨ ਰੇਲ ਯੋਜਨਾ ਤਹਿਤ ਲਿਜਾਣ ਦਾ ਪ੍ਰਬੰਧ ਕਰ ਸਕਦੇ ਹਨ।

ਇਹ ਵੀ ਪੜ੍ਹੋ : ਵਿਆਹ ਤੋਂ ਆ ਰਹੇ ਪਰਿਵਾਰ ਨਾਲ ਵਾਪਰੀ ਅਣਹੋਣੀ, ਭਿਆਨਕ ਹਾਦਸੇ ਦੌਰਾਨ 4 ਜੀਆਂ ਦੀ ਮੌਤ

ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ ਵੀ ਕੇਰਲ ਦੇ ਇਸ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ ਹੈ। ਪੰਜਾਬ 'ਚ ਹਰ ਸਾਲ 2 ਕਰੋੜ ਟਨ ਪਰਾਲੀ ਪੈਦਾ ਹੁੰਦੀ ਹੈ ਅਤੇ ਕਰੋੜਾਂ ਟਨ ਪਰਾਲੀ ਸੰਭਾਲਣਾ ਪੰਜਾਬ ਸਰਕਾਰ ਲਈ ਜੀਅ ਦਾ ਜੰਜਾਲ ਬਣਿਆ ਹੋਇਆ ਹੈ। ਦੂਜੇ ਪਾਸੇ ਕੇਰਲ 'ਚ ਚਾਰੇ ਦੀ ਭਾਰੀ ਕਿੱਲਤ ਹੈ। ਕੇਰਲ 'ਚ ਖੇਤੀਯੋਗ ਜ਼ਮੀਨ ਦੀ ਘਾਟ ਕਾਰਨ ਸੂਬਾ ਚਾਰਾ ਪੈਦਾ ਕਰਨ ਦੇ ਅਸਮਰੱਥ ਹੈ।

ਇਹ ਵੀ ਪੜ੍ਹੋ : ਪਰਾਲੀ ਦੇ ਪ੍ਰਦੂਸ਼ਣ ਕਾਰਨ 'ਪੰਜਾਬ' ਬਦਹਾਲ, ਸੜਕਾਂ 'ਤੇ ਧੂੰਏਂ ਨਾਲ ਸੂਰਜ ਤੱਕ ਨਜ਼ਰ ਨਹੀਂ ਆਉਂਦਾ

ਪੰਜਾਬ ਤੋਂ ਬਾਅਦ ਕੇਰਲ ਦੁੱਧ ਉਤਪਾਦਨ 'ਚ ਵੀ ਦੇਸ਼ 'ਚੋਂ ਦੂਜੇ ਨੰਬਰ 'ਤੇ ਆਉਂਦਾ ਹੈ। ਇਸ ਤਰ੍ਹਾਂ ਜੇਕਰ ਪੰਜਾਬ ਦੀ ਪਰਾਲੀ ਕੇਰਲ ਸੂਬੇ 'ਚ ਭੇਜੀ ਜਾਂਦੀ ਹੈ ਤਾਂ ਜਿੱਥੇ ਕੇਰਲ ਦੇ ਵੱਡੀ ਗਿਣਤੀ 'ਚ ਕਿਸਾਨਾਂ ਨੂੰ ਫ਼ਾਇਦਾ ਹੋਵੇਗਾ, ਉੱਥੇ ਹੀ ਪੰਜਾਬ 'ਚ ਪਰਾਲੀ ਨੂੰ ਅੱਗ ਲਾਉਣ ਦੀ ਸਮੱਸਿਆ ਦਾ ਵੀ ਹੱਲ ਹੋਵੇਗਾ ਅਤੇ ਪਰਾਲੀ ਪ੍ਰਬੰਧਨ ਨਾਲ ਨਜਿੱਠਣ 'ਚ ਵੀ ਮਦਦ ਮਿਲੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News