ਪੰਜਾਬ ''ਚ ਅਗਲੇ 4 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
Tuesday, Mar 24, 2026 - 07:03 PM (IST)
ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਵਿਚ ਵੱਡਾ ਬਦਲਾਅ ਵੇਖਣ ਨੂੰ ਮਿਲੇਗਾ। ਆਉਣ ਵਾਲੇ ਦਿਨਾਂ ਨੂੰ ਲੈ ਕੇ ਪੰਜਾਬ ਦੇ ਮੌਸਮ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਤਾਜ਼ਾ ਅਪਡੇਟ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਪੰਜਾਬ ਦੇ ਮੌਸਮ ਸਬੰਧੀ ਅੱਜ ਤੋਂ ਲੈ ਕੇ 29 ਮਾਰਚ ਤੱਕ ਦੀ ਵੱਡੀ ਭਵਿੱਖਬਾਣੀ ਕੀਤੀ ਹੈ।
ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਕਿਹਾ ਕਿ 25, 26, 28 ਅਤੇ 29 ਮਾਰਚ ਨੂੰ ਸੂਬੇ 'ਚ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 26 ਤਾਰੀਖ਼ ਲਈ ਸੂਬੇ ਦੇ ਕੁਝ ਜ਼ਿਲ੍ਹਿਆਂ ਵਿਚ ਬਾਰਿਸ਼ ਦਾ ਯੈਲੋ ਅਲਰਟ ਵੀ ਕੀਤਾ ਗਿਆ ਹੈ। 27 ਮਾਰਚ ਨੂੰ ਮੌਸਮ ਖ਼ੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। ਅਗਲੇ ਚਾਰ ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 3 ਤੋਂ 5 ਡਿਗਰੀ ਸੈਲਸੀਅਸ ਦਾ ਵਾਧਾ ਹੋਣ ਦੀ ਉਮੀਦ ਹੈ, ਜਿਸ ਤੋਂ ਬਾਅਦ ਕੋਈ ਖਾਸ ਬਦਲਾਅ ਨਹੀਂ ਹੋਵੇਗਾ।
ਇਹ ਵੀ ਪੜ੍ਹੋ: ਭਗਵੰਤ ਮਾਨ ਸਰਕਾਰ ਦੇ ਭ੍ਰਿਸ਼ਟਾਚਾਰ ਪ੍ਰਤੀ 'ਜ਼ੀਰੋ ਟਾਲਰੈਂਸ' ਦਾ ਝੂਠ ਬੇਨਕਾਬ: ਸੁਖਪਾਲ ਖਹਿਰਾ
ਇਨ੍ਹਾਂ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ
ਮੌਸਮ ਵਿਭਾਗ ਮੁਤਾਬਕ 26 ਮਾਰਚ ਨੂੰ 13 ਜ਼ਿਲ੍ਹੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਸਾਹਿਬ, ਮੋਗਾ, ਮਾਨਸਾ, ਸੰਗਰੂਰ, ਬਰਨਾਲਾ, ਬਠਿੰਡਾ ਵਿੱਚ ਪੀਂਹ ਪਵੇਗਾ। ਇਨ੍ਹਾਂ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ 30-40 ਕਿਲੋਮੀਟਰ ਦੀ ਤੇਜ਼ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੇ ਨਾਲ-ਨਾਲ ਬਿਜਲੀ ਵੀ ਚਮਕੇਗੀ। ਤੇਜ਼ ਤੂਫ਼ਾਨ ਦਾ ਅਲਰਟ ਵੀ ਦੱਸਿਆ ਗਿਆ ਹੈ।
ਇਹ ਵੀ ਪੜ੍ਹੋ: ਲੱਖ ਰੁਪਏ ਦੇ ਸਾਮਾਨ ਨੂੰ ਵਿਦੇਸ਼ ਭੇਜਣ ਲਈ ਖ਼ਰਚਨੇ ਪੈ ਰਹੇ 5 ਲੱਖ, ਉਦਯੋਗਪਤੀਆਂ 'ਚ ਮਚੀ ਹਾਹਾਕਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
