ਅਹਿਮ ਖ਼ਬਰ : ਪੰਜਾਬ ਜਲਦ ਲਾਗੂ ਕਰੇਗਾ 'ਫ਼ਸਲ ਬੀਮਾ ਯੋਜਨਾ', Budget ਸੈਸ਼ਨ ਦੌਰਾਨ ਹੋ ਸਕਦੈ ਐਲਾਨ
Friday, Mar 03, 2023 - 12:47 PM (IST)
ਚੰਡੀਗੜ੍ਹ : ਪੰਜਾਬ ਸਰਕਾਰ ਨੇ ਆਉਣ ਵਾਲੇ ਸਾਉਣ ਦੇ ਬਿਜਾਈ ਸੀਜ਼ਨ ਲਈ 'ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ' ਨੂੰ ਲਾਗੂ ਕਰਨ ਲਈ ਜਲਦ ਹੀ ਸਮਾਂ ਸੀਮਾਂ ਤੈਅ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਤੋਂ ਪਹਿਲਾਂ ਸਰਕਾਰ ਸਾਲ 2024 ਦੇ ਸਾਉਣੀ ਸੀਜ਼ਨ ਤੋਂ ਇਸ ਯੋਜਨਾ ਨੂੰ ਲਾਗੂ ਕਰਨ ਬਾਰੇ ਸੋਚ ਰਹੀ ਸੀ। ਸਾਉਣੀ ਦੀਆਂ ਫ਼ਸਲਾਂ ਜਿਵੇਂ ਕਿ ਝੋਨਾ ਜੂਨ ਮਹੀਨੇ ਦੇ ਆਸ-ਪਾਸ ਮਾਨਸੂਨ ਸੀਜ਼ਨ ਦੀ ਸ਼ੁਰੂਆਤ ਦੌਰਾਨ ਬੀਜਿਆ ਜਾਂਦਾ ਹੈ ਅਤੇ ਸਤੰਬਰ ਅਤੇ ਅਕਤੂਬਰ ਦੇ ਮਹੀਨਿਆਂ ਦੌਰਾਨ ਇਸ ਸੀਜ਼ਨ ਦੇ ਅਖ਼ੀਰ 'ਚ ਇਸ ਦੀ ਕਟਾਈ ਕੀਤੀ ਜਾਂਦੀ ਹੈ।
ਇਹ ਵੀ ਪੜ੍ਹੋ : ਵਿਆਹ ਸਮਾਰੋਹ 'ਚ ਅਚਾਨਕ ਪਈਆਂ ਭਾਜੜਾਂ ਤੇ ਚੱਲੇ ਇੱਟਾਂ-ਪੱਥਰ, ਜਾਨ ਬਚਾਉਣ ਲਈ ਭੱਜੇ ਬਰਾਤੀ (ਤਸਵੀਰਾਂ)
ਕੇਂਦਰ ਸਰਕਾਰ ਵੱਲੋਂ ਇਸ ਯੋਜਨਾ ਨੂੰ ਲਾਗੂ ਕਰਨ ਦੇ 8 ਸਾਲਾਂ ਬਾਅਦ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਸਾਲ 700 ਕਰੋੜ ਰੁਪਏ ਖ਼ਰਚਾ ਰੱਖ ਕੇ ਇਸ ਸਕੀਮ ਨੂੰ ਲਾਗੂ ਕਰਨ ਦੀ ਯੋਜਨਾ ਬਣਾਈ ਹੈ। ਇਸ ਦਾ ਐਲਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 10 ਮਾਰਚ ਨੂੰ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਬਾਰੇ ਪੰਜਾਬ ਦੇ ਮੁੱਖ ਸਕੱਤਰ ਵੀ. ਕੇ. ਜੰਜੂਆ ਦਾ ਕਹਿਣਾ ਹੈ ਕਿ ਅਸੀਂ ਜਲਦੀ ਹੀ ਇਸ ਸਕੀਮ ਨੂੰ ਲਾਗੂ ਕਰਨ ਦਾ ਫ਼ੈਸਲਾ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ Budget Session ਦੇ ਪਹਿਲੇ ਦਿਨ ਰਾਜਪਾਲ ਨੇ ਦਿੱਤਾ ਭਾਸ਼ਣ, ਗਿਣਵਾਈਆਂ ਸਰਕਾਰ ਦੀਆਂ ਪ੍ਰਾਪਤੀਆਂ
ਜੰਜੂਆ ਨੇ ਕਿਹਾ ਕਿ ਸਰਕਾਰ ਇਸ ਸਕੀਮ ਨੂੰ ਲਾਗੂ ਕਰਨਾ ਚਾਹੁੰਦੀ ਹੈ ਤਾਂ ਜੋ ਕਿਸਾਨਾਂ ਨੂੰ ਹੋਣ ਵਾਲੇ ਨੁਕਸਾਨ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪਿਛਲੇ 2 ਸੀਜ਼ਨਾਂ 'ਚ ਕਪਾਹ ਅਤੇ ਕਣਕ ਉਤਪਾਦਕਾਂ ਦਾ ਕਾਫ਼ੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਨੂੰ ਸੋਧਣ ਲਈ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਇਹ ਪੰਜਾਬ ਦੇ ਕਿਸਾਨਾਂ ਦੀਆਂ ਲੋੜਾਂ ਦੇ ਅਨੁਕੂਲ ਹੋਵੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ