ਪੰਜਾਬ ਦਾ ਮਸ਼ਹੂਰ ਟੋਲ ਪਲਾਜ਼ਾ ਹੋਇਆ ਫ਼ਰੀ! ਬਿਨਾਂ ਟੈਕਸ ਦਿੱਤੇ ਲੰਘ ਰਹੀਆਂ ਗੱਡੀਆਂ
Monday, Jan 12, 2026 - 12:54 PM (IST)
ਸਮਰਾਲਾ (ਵਿਪਨ): ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਪੂਰੇ ਪੰਜਾਬ ਭਰ ਵਿਚ ਟੋਲ ਪਲਾਜ਼ੇ 10 ਵਜੇ ਤੋਂ ਲੈ ਕੇ 4 ਵਜੇ ਤੱਕ ਟੋਲ ਪਲਾਜ਼ਾ ਫਰੀ ਕਰਨ ਦੀ ਕਾਲ ਦਿੱਤੀ ਗਈ ਹੈ। ਇਸ ਤੋਂ ਬਾਅਦ ਅੱਜ ਕਿਸਾਨ ਜਥੇਬੰਦੀਆਂ ਅਤੇ ਨਿਹੰਗ ਜਥੇਬੰਦੀਆਂ ਸਮਰਾਲਾ ਦੇ ਘੁਲਾਲ ਟੋਲ ਪਲਾਜ਼ਾ ਤੇ ਇਕੱਤਰ ਹੋਈਆਂ ਅਤੇ ਸਵੇਰ ਤੋਂ ਘੁਲਾਲ ਟੋਲ ਪਲਾਜ਼ਾ ਫਰੀ ਕਰ ਦਿੱਤਾ ਗਿਆ। ਇਸ ਦੌਰਾਨ ਗੱਡੀਆਂ ਬਿਨਾਂ ਟੋਲ ਟੈਕਸ ਦਿੱਤੇ ਇੱਥੋਂ ਨਿਕਲ ਰਹੀਆਂ ਹਨ। ਇਸ ਦੌਰਾਨ ਆਗੂਆਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਇਸ 'ਤੇ ਵੀ ਸਖ਼ਤ ਤੋਂ ਸਖ਼ਤ ਕਾਨੂੰਨ ਬਣਾਉਣਾ ਚਾਹੀਦਾ ਹੈ ਤਾਂ ਜੋ ਬੇਅਦਬੀ ਕਰਨ ਵਾਲੇ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲ ਸਕੇ।
