ਪੰਜਾਬ ਦਾ ਮਸ਼ਹੂਰ ਟੋਲ ਪਲਾਜ਼ਾ ਹੋਇਆ ਫ਼ਰੀ! ਬਿਨਾਂ ਟੈਕਸ ਦਿੱਤੇ ਲੰਘ ਰਹੀਆਂ ਗੱਡੀਆਂ

Tuesday, Jun 09, 2026 - 01:28 PM (IST)

ਪੰਜਾਬ ਦਾ ਮਸ਼ਹੂਰ ਟੋਲ ਪਲਾਜ਼ਾ ਹੋਇਆ ਫ਼ਰੀ! ਬਿਨਾਂ ਟੈਕਸ ਦਿੱਤੇ ਲੰਘ ਰਹੀਆਂ ਗੱਡੀਆਂ

ਲੁਧਿਆਣਾ (ਅਨਿਲ): ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਨੈਸ਼ਨਲ ਹਾਈਵੇਅ 'ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ 'ਤੇ ਧਰਨਾ ਲਗਾਇਆ ਗਿਆ ਹੈ। ਇਸ ਦੌਰਾਨ ਟੋਲ ਪਲਾਜ਼ੇ ਨੂੰ 2 ਘੰਟਿਆਂ ਲਈ ਫ਼ਰੀ ਕਰ ਦਿੱਤਾ ਗਿਆ ਹੈ ਤੇ ਗੱਡੀਆਂ ਬਿਨਾਂ ਟੈਕਸ ਦਿੱਤੇ ਉੱਥੋਂ ਲੰਘ ਰਹੀਆਂ ਹਨ। 

PunjabKesari

ਇਸ ਮੌਕੇ ਸੰਬੋਧਨ ਕਰਦਿਆਂ ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਜਾਣਬੁੱਝ ਕੇ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕਰ ਰਹੀ।  ਸਿੱਖਾਂ ਨਾਲ ਜਾਣਬੁੱਝ ਕੇ ਵਿਤਕਰਾ ਕੀਤਾ ਜਾ ਰਿਹਾ ਤੇ 30-30 ਸਾਲਾਂ ਤੋਂ ਜੇਲ੍ਹਾਂ 'ਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਦਾ ਖਾਮਿਆਜ਼ਾ ਭੁਗਤਨਾ ਪਵੇਗਾ। 

PunjabKesari

ਰੇਲਾਂ ਰੋਕਣ ਦੀ ਦਿੱਤੀ ਚੇਤਾਵਨੀ

ਇਸ ਦੌਰਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੇਲ੍ਹ ਵਿਚ ਬੰਦ ਸਿੰਘਾਂ ਦੀ ਰਿਹਾਈ ਦਾ ਐਲਾਨ ਛੇਤੀ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਕੌਮੀ ਇਨਸਾਫ਼ ਮੋਰਚਾ ਆਪਣਾ ਧਰਨਾ ਪ੍ਰਦਰਸ਼ਨ ਹੋਰ ਤੇਜ਼ ਕਰੇਗਾ। ਉਨ੍ਹਾਂ ਨੇ ਰੇਲ ਰੋਕੋ ਅੰਦੋਲਨ ਸ਼ੁਰੂ ਕਰਨ ਦੀ ਚੇਤਾਵਨੀ ਵੀ ਦਿੱਤੀ। ਅੱਜ ਦੇ ਰੋਸ ਪ੍ਰਦਰਸ਼ਨ ਦੌਰਾਨ ਟੋਲ ਪਲਾਜ਼ਾ ਤੋਂ ਲੰਘਣ ਵਾਲੇ ਕਿਸੇ ਵੀ ਵਾਹਨ ਚਾਲਕ ਤੋਂ ਟੋਲ ਫੀਸ ਵਸੂਲ ਨਹੀਂ ਕਰਨ ਦਿੱਤੀ ਗਈ।

PunjabKesari

ਪ੍ਰਦਰਸ਼ਨ ਨੂੰ ਲੈ ਕੇ ਟੋਲ ਪਲਾਜ਼ਾ 'ਤੇ ਵੱਡੀ ਗਿਣਤੀ ਵਿਚ ਪੁਲ ਫ਼ੋਰਸ ਵੀ ਤਾਇਨਾਤ ਕੀਤਾ ਗਿਆ, ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। 


author

Anmol Tagra

Content Editor

Related News