ਪੰਜਾਬ ਦੇ ਟੋਲ ਪਲਾਜ਼ਿਆਂ ਨੂੰ ਲੈ ਕੇ ਅਹਿਮ ਖ਼ਬਰ, ਹੋ ਗਿਆ ਵੱਡਾ ਐਲਾਨ

Wednesday, Nov 13, 2024 - 07:07 PM (IST)

ਭਵਾਨੀਗੜ੍ਹ (ਕਾਂਸਲ) : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਬਲਾਕ ਭਵਾਨੀਗੜ੍ਹ ਇਕਾਈ ਵੱਲੋਂ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਦੀ ਅਗਵਾਈ ਹੇਠ ਝੋਨੇ ਦੀ ਫ਼ਸਲ ਦੀ ਖ੍ਰੀਦ ਦੇ ਸਹੀ ਪ੍ਰਬੰਧ ਨਾ ਹੋਣ ਦੇ ਰੋਸ ਵੱਜੋਂ ਟੋਲ ਪਲਾਜ਼ਾ ਕਾਲਾਝਾੜ ਵਿਖੇ ਪਿਛਲੇ 28 ਦਿਨਾਂ ਤੋਂ ਜਾਰੀ ਪੱਕੇ ਮੋਰਚੇ ਨੂੰ ਅੱਜ ਸ਼ਾਮ ਸਮਾਪਤ ਕਰ ਦਿੱਤਾ। ਰੋਸ ਧਰਨੇ ਦੇ ਆਖਰੀ ਦਿਨ ਟੋਲ ਪਲਾਜ਼ਾ ਵਿਖੇ ਵੱਡੀ ਗਿਣਤੀ ’ਚ ਇਕੱਠੇ ਹੋਏ ਕਿਸਾਨਾਂ ਵੱਲੋਂ ਸਰਕਾਰਾਂ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ, ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ, ਬਲਾਕ ਮੀਤ ਪ੍ਰਧਾਨ ਹਰਜੀਤ ਸਿੰਘ ਮਹਿਲਾ ਤੇ ਪ੍ਰੈੱਸ ਸਕੱਤਰ ਹਰਜਿੰਦਰ ਸਿੰਘ ਘਰਾਚੋਂ ਨੇ ਕਿਹਾ ਕਿ ਸੂਬਾ ਕਮੇਟੀ ਦੇ ਸੱਦੇ ਅਨੁਸਾਰ ਮੰਡੀਆਂ ’ਚ ਝੋਨੇ ਦੀ ਖ੍ਰੀਦ ਦੇ ਸਹੀ ਪ੍ਰਬੰਧ ਨਾ ਹੋਣ ਤੇ ਡੀ. ਏ. ਪੀ. ਖਾਦ ਦੀ ਕਿੱਲਤ ਦੀ ਸਮੱਸਿਆ ਅਤੇ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਵਾਲੇ ਕਿਸਾਨਾਂ ਦੀਆਂ ਜ਼ਮੀਨਾਂ ’ਤੇ ਰੈੱਡ ਐਂਟਰੀਆਂ ਕਰਨ ਦੇ ਰੋਸ ਵੱਜੋਂ 28 ਦਿਨਾਂ ਤੋਂ ਪੰਜਾਬ ’ਚ ਸਾਰੇ ਟੋਲ ਪਲਾਜ਼ਿਆਂ 'ਤੇ ਲਗਾਏ ਪੱਕੇ ਮੋਰਚੇ ਅੱਜ ਖ਼ਤਮ ਕਰ ਦੇਣ ਤੋਂ ਬਾਅਦ ਅਗਲੇ ਸੰਘਰਸ਼ਾਂ ਦੇ ਤਹਿਤ ਜਿੱਥੇ-ਜਿੱਥੇ ਅਨਾਜ ਮੰਡੀਆਂ ਵਿਚ ਝੋਨਾ ਵਿਕਣ ਤੋਂ ਰਹਿੰਦਾ ਹੈ ਅਤੇ ਕਿਸਾਨਾਂ ਨੂੰ ਦਿੱਕਤ ਆ ਰਹੀ ਹੈ, ਉਸ ਮੰਡੀਆਂ ਵਿਚ ਜਾ ਕੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਐਲਾਨ, ਇਨ੍ਹਾਂ ਮੁਲਾਜ਼ਮਾਂ ਨੂੰ ਸੇਵਾ ਮੁਕਤੀ ਤੋਂ ਬਾਅਦ ਵੀ ਮਿਲੇਗਾ ਰੁਜ਼ਗਾਰ

PunjabKesari

ਉਨ੍ਹਾਂ ਕਿਹਾ ਕਿ ਜ਼ਿਮਨੀ ਚੋਣ ਵਾਲੇ ਹਲਕਿਆਂ ਜਿਵੇਂ ਜ਼ਿਲ੍ਹਾ ਬਰਨਾਲੇ ਵਿਚ ਜੱਥੇਬੰਦੀ ਵੱਲੋ ਪਿੰਡਾਂ ਵਿਚ ਪ੍ਰਚਾਰ ਮੁਹਿੰਮ ਚਲਾਈ ਜਾਵੇਗੀ ਕਿ ਵੋਟਾ ਤੋਂ ਝਾਕ ਛੱਡ ਕੇ ਸੰਘਰਸ਼ਾਂ ਦੇ ਰਾਹ ਪੈ ਕੇ ਹੀ ਆਪਣੇ ਬੱਚਿਆ ਦਾ ਭਵਿੱਖ ਬਚਾਇਆ ਜਾ ਸਕਦਾ ਹੈ ਕਿਉਂਕਿ ਇਥੇ ਸੱਤਾ 'ਤੇ ਕਾਬਜ਼ ਸਿਆਸੀ ਪਾਰਟੀਆਂ ਦਾ ਉਦੇਸ਼ ਸਿਰਫ ਅਤੇ ਸਿਰਫ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਕਾਰਪੋਰੇਟ ਘਰਾਣਿਆਂ ਨੂੰ ਇਥੋਂ ਦੇ ਸਰਕਾਰੀ ਅਦਾਰੇ ਵੇਚਣ ਦੇ ਨਾਲ-ਨਾਲ ਵੱਡੇ ਮਾਲ ਖੋਲ੍ਹ ਕੇ ਛੋਟੇ ਬਜ਼ਾਰਾਂ ਦਾ ਖ਼ਤਮ ਕਰਕੇ ਲੋਕਾਂ ਦਾ ਉਜਾੜਾ ਕਰਨਾ ਹੈ। ਕੇਂਦਰ ਸਰਕਾਰ ਦੇ ਇਹ ਲੋਕ ਵਿਰੋਧੀ ਮਨਸੂਬਿਆਂ ਦੀ ਗੱਲ ਲੋਕਾਂ ਤੱਕ ਲਿਜਾਣ ਲਈ ਬਲਾਕ ਭਵਾਨੀਗੜ੍ਹ ਇਕਾਈ ਵੱਲੋਂ ਇਹ ਪ੍ਰਚਾਰ ਮੁਹਿੰਮ ਜ਼ਿਲ੍ਹਾ ਬਰਨਾਲਾ ਦੇ ਪਿੰਡਾਂ ਤੋਂ ਸ਼ੁਰੂ ਕੀਤੀ ਜਾਵੇਗੀ। ਇਸ ਮੌਕੇ ਬਲਾਕ ਆਗੂ ਅਮਨਦੀਪ ਸਿੰਘ ਮਹਿਲਾ, ਜਸਵੀਰ ਸਿੰਘ ਗੱਗੜ੍ਹਪੁਰ, ਬਲਵਿੰਦਰ ਸਿੰਘ ਘਨੌੜ, ਕਸ਼ਮੀਰ ਸਿੰਘ ਆਲੋਅਰਖ, ਹਰਪ੍ਰੀਤ ਸਿੰਘ ਬਾਲਦ ਕਲਾਂ, ਜਸਵਿੰਦਰ ਕੋਰ ਮਹਿਲਾ, ਕੁਲਦੀਪ ਕੋਰ ਘਾਬਦਾਂ, ਕਰਨੈਲ ਕੋਰ ਬਲਿਆਲ ਤੇ ਜਸਪਾਲ ਕੋਰ ਆਲੋਅਰਖ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਮਜ਼ਦੂਰ ਅਤੇ ਵੱਡੀ ਗਿਣਤੀ ’ਚ ਔਰਤਾਂ ਵੀ ਸ਼ਾਮਲ ਹੋਈਆਂ।

ਇਹ ਵੀ ਪੜ੍ਹੋ : ਸੁਖਬੀਰ ਬਾਦਲ ਹੋਏ ਹਾਦਸੇ ਦਾ ਸ਼ਿਕਾਰ, ਪੈਰ ਹੋਇਆ ਫ੍ਰੈਕਚਰ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


Gurminder Singh

Content Editor

Related News