ਜਾਣੋ 5 ਮਿੰਟਾਂ 'ਚ ਪੰਜਾਬ ਦੇ ਤਾਜ਼ਾ ਹਾਲਾਤ

11/20/2020 8:27:17 PM

ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-

ਮੁੱਖ ਮੰਤਰੀ ਨੇ ਸ਼ਨੀਵਾਰ ਨੂੰ ਸੱਦੀ ਕਿਸਾਨਾਂ ਦੀ ਅਹਿਮ ਮੀਟਿੰਗ
ਪਟਿਆਲਾ (ਪਰਮੀਤ) : ਕੇਂਦਰ ਸਰਕਾਰ ਵੱਲੋਂ ਥੋਪੇ ਗਏ ਖੇਤੀ ਵਿਰੋਧੀ ਕਾਨੂੰਨਾਂ ਦੇ ਮਾਮਲੇ ਨੂੰ ਲੈ ਕੇ 31 ਕਿਸਾਨ ਜਥੇਬੰਦੀਆਂ ਵੱਲੋਂ ਡੇਢ ਮਹੀਨੇ ਤੋਂ ਕੀਤੇ ਜਾ ਰਹੇ ਕਿਸਾਨ ਅੰਦੋਲਨ ਦੇ ਚੱਲਦਿਆਂ ਜਿੱਥੇ ਕਿਸਾਨਾਂ ਨੇ ਪੰਜਾਬ 'ਚ ਰੇਲ ਗੱਡੀਆਂ ਦੀ ਆਮਦ ਰੋਕੀ ਹੋਈ ਹੈ, ਉਥੇ ਹੀ ਟੌਲ ਪਲਾਜ਼ਾ ਅਤੇ ਵੱਡੇ ਘਰਾਣਿਆਂ ਦੇ ਪੈਟਰੋਲ ਪੰਪਾਂ ਸਮੇਤ ਕੁਝ ਭਾਜਪਾ ਨੇਤਾਵਾਂ ਦੇ ਘਰਾਂ ਅੱਗੇ ਵੀ ਪੱਕੇ ਮੋਰਚੇ ਲਾਏ ਹੋਏ ਹਨ।

'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-

https://play.google.com/store/apps/details?id=com.jagbani&hl=en

ਧਰਨੇ 'ਤੇ ਬੈਠੇ ਮੁਲਾਜ਼ਮਾਂ 'ਤੇ ਪੈਰ ਰੱਖ ਉਪਰੋਂ ਦੀ ਲੰਘ ਗਏ ਉਪ ਕੁਲਪਤੀ, ਵੀਡੀਓ ਵਾਇਰਲ
ਲੁਧਿਆਣਾ (ਨਰਿੰਦਰ)— ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੁਲਾਜ਼ਮ ਅਤੇ ਸਟਾਫ਼ ਬੀਤੇ ਕਈ ਦਿਨਾਂ ਤੋਂ ਧਰਨੇ 'ਤੇ ਡਟੇ ਹੋਏ ਹਨ। ਇਸ ਨੂੰ ਲੈ ਕੇ ਹੀ ਇਹ ਮੁਲਾਜ਼ਮ ਬੀਤੇ ਦਿਨ ਥਾਪਰ ਹਾਲ ਦੇ ਦਰਵਾਜੇ ਅੱਗੇ ਧਰਨੇ 'ਤੇ ਬੈਠੇ ਸਨ ਪਰ ਉਪ ਕੁਲਪਤੀ ਯੂਨੀਵਰਸਿਟੀ ਵਿਖੇ ਜਦੋਂ ਹਾਲ 'ਚ ਦਾਖ਼ਲ ਹੋਣ ਲੱਗੇ ਤਾਂ ਇਨ੍ਹਾਂ ਮੁਲਾਜ਼ਮਾਂ ਨੂੰ ਪਾਸੇ ਕਰਨ ਦੀ ਥਾਂ ਇਨ੍ਹਾਂ ਦੇ ਉੱਤੋਂ ਦੀ ਲੰਘ ਗਏ, ਕਈ ਮੁਲਾਜ਼ਮਾਂ ਨੂੰ ਹਲਕੀਆਂ ਸੱਟਾਂ ਵੀ ਵੱਜੀਆਂ ਹਨ।

ਵੱਡੀ ਖ਼ਬਰ: ਬੇਅਦਬੀ ਮਾਮਲੇ 'ਚ ਮੁਲਜ਼ਮ ਦੇ ਪਿਤਾ ਡੇਰਾ ਪ੍ਰੇਮੀ ਨੂੰ ਕਿਸੇ ਨੇ ਮਾਰੀ ਗੋਲੀ
ਭਗਤਾ ਭਾਈ (ਢਿੱਲੋਂ, ਪ੍ਰਵੀਨ): ਅੱਜ ਇਥੇ ਕੁਝ ਅਣਪਛਾਤੇ ਵਿਅਕਤੀਆਂ ਨੇ ਬੇਅਦਬੀ ਮਾਮਲਿਆਂ ਦੇ ਮੁਲਜ਼ਮ ਦੇ ਪਿਤਾ ਡੇਰਾ ਪ੍ਰੇਮੀ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ। ਜਾਣਕਾਰੀ ਮੁਤਾਬਕ ਡੇਰਾ ਪ੍ਰੇਮੀ ਜਤਿੰਦਰ ਅਰੋੜਾ ਵਾਸੀ ਭਗਤਾ ਭਾਈ 'ਤੇ ਦੋਸ਼ ਲੱਗੇ ਸਨ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲਿਆਂ 'ਚ ਉਹ ਸਿੱਧੇ ਤੌਰ 'ਤੇ ਸ਼ਾਮਲ ਸੀ। ਇਹ ਮਾਮਲਾ ਹੁਣ ਅਦਾਲਤ ਵਿਚ ਵਿਚਾਰਾਧੀਨ ਹੈ।

ਅੰਮ੍ਰਿਤਸਰ 'ਚ ਦਰਿੰਦਗੀ: ਫ਼ਾਜ਼ਿਲਕਾ ਤੋਂ ਗੁਰਦੁਆਰਾ ਸਾਹਿਬ ਮੱਥਾ ਟੇਕਣ ਆਈ ਕੁੜੀ ਨਾਲ 6 ਵਿਅਕਤੀਆਂ ਵਲੋਂ ਗੈਂਗਰੇਪ
ਅੰਮ੍ਰਿਤਸਰ (ਸੁਮਿਤ ਖੰਨਾ,ਅਨਿਲ) : ਅੰਮ੍ਰਿਤਸਰ 'ਚ 6 ਵਿਅਕਤੀਆਂ ਵਲੋਂ ਇਕ ਕੁੜੀ ਨੂੰ ਅਗਵਾ ਕਰਕੇ ਉਸ ਨਾਲ ਗੈਂਗਰੇਪ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੁਲਸ ਨੇ ਪੀੜਤਾ ਦੇ ਬਿਆਨਾਂ ਦੇ ਆਧਾਰ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਗੁਰਦਾਸਪੁਰ 'ਚ ਵੱਡੀ ਵਾਰਦਾਤ, ਮਾਸੀ ਦੀ ਕੁੜੀ ਨਾਲ ਬਣੇ ਪ੍ਰੇਮ ਸੰਬੰਧ, ਭਰਾਵਾਂ ਨੇ ਘਰ ਆ ਕੇ ਵੱਢਿਆ ਫ਼ੌਜੀ
ਗੁਰਦਾਸਪੁਰ (ਵਿਨੋਦ) : ਪੁਲਸ ਥਾਣਾ ਤਿੱਬੜ ਦੇ ਅਧੀਨ ਪੈਂਦੇ ਪਿੰਡ ਮਾਨ ਚੌਪੜਾ 'ਚ ਛੁੱਟੀ 'ਤੇ ਆਏ ਫ਼ੌਜੀ ਦਾ ਆਪਣੀ ਹੀ ਮਾਸੀ ਦੀ ਕੁੜੀ ਨਾਲ ਨਾਜਾਇਜ਼ ਸਬੰਧਾਂ ਦੇ ਚੱਲਦੇ ਮਾਸੀ ਦੇ ਪੁੱਤ ਵੱਲੋਂ ਆਪਣੇ ਚਾਚੇ ਨਾਲ ਮਿਲ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਤਿੱਬੜ ਦੇ ਇੰਚਾਰਜ ਕੁਲਵੰਤ ਸਿੰਘ ਮਾਨ ਨੇ ਦੱਸਿਆ ਕਿ ਮ੍ਰਿਤਕ ਸ਼ਰਨਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਨਿਵਾਸੀ ਪਿੰਡ ਮਾਨ ਚੌਪੜਾ ਦਾ ਆਪਣੀ ਹੀ ਮਾਸੀ ਦੀ ਕੁੜੀ ਨਿਵਾਸੀ ਰਾਂਝੇ ਦੇ ਕੋਠੇ ਤਾਰਗਾੜ੍ਹ ਨਾਲ ਨਾਜਾਇਜ਼ ਸਬੰਧ ਸੀ।

ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦੀ ਦੂਜੀ ਲਹਿਰ ਸ਼ੁਰੂ, ਵੱਡੀ ਗਿਣਤੀ 'ਚ ਮਿਲੇ ਨਵੇਂ ਮਾਮਲੇ
ਜਲੰਧਰ (ਰੱਤਾ)— ਜਲੰਧਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਕਹਿਰ ਇਕ ਵਾਰ ਫਿਰ ਤੋਂ ਤੇਜ਼ੀ ਫੜਨ ਲੱਗ ਗਿਆ ਹੈ। ਸ਼ੁੱਕਰਵਾਰ ਨੂੰ ਕੋਰੋਨਾ ਕਾਰਨ ਜਿੱਥੇ 4 ਮਰੀਜ਼ਾਂ ਨੇ ਦਮ ੋਤੋੜ ਦਿੱਤਾ, ਉਥੇ ਹੀ ਸਿਹਤ ਮਹਿਕਮੇ ਨੂੰ 111 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਵੀ ਮਿਲੀ। ਇਥੇ ਦੱਸ ਦੇਈਏ ਕਿ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਜਿਸ ਰਫ਼ਤਾਰ ਨਾਲ ਵਧਦੀ ਜਾ ਰਹੀ ਹੈ ਅਤੇ ਕੋਰੋਨਾ ਪਾਜ਼ੇਟਿਵ ਆਉਣ ਵਾਲਿਆਂ ਦਾ ਅੰਕੜਾ ਵੀ ਨਹੀਂ ਘੱਟ ਰਿਹਾ, ਇਸ ਤੋਂ ਲੱਗਦਾ ਹੈ ਕਿ ਸ਼ਾਇਦ ਕੋਰੋਨਾ ਦੀ ਦੂਜੀ ਲਹਿਰ ਸ਼ੁਰੂ ਹੋ ਚੁੱਕੀ ਹੈ, ਜਿਸ ਤੋਂ ਸਾਨੂੰ ਸਾਰਿਆਂ ਨੂੰ ਚੌਕਸ ਰਹਿਣਾ ਬਹੁਤ ਜ਼ਰੂਰੀ ਹੈ।
 

ਪਾਣੀਆਂ ਦੇ ਮਸਲੇ 'ਤੇ ਕਾਰਵਾਈ ਲਈ ਬੈਂਸ ਭਰਾਵਾਂ ਵਲੋਂ ਸੂਬਾ ਸਰਕਾਰ ਨੂੰ 3 ਮਹੀਨੇ ਦਾ ਅਲਟੀਮੇਟਮ

ਚੰਡੀਗੜ੍ਹ (ਰਮਨਜੀਤ) : ਲੋਕ ਇਨਸਾਫ਼ ਪਾਰਟੀ ਵਲੋਂ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਸਰਪ੍ਰਸਤ ਜੱਥੇਦਾਰ ਬਲਵਿੰਦਰ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਦੇ ਪਾਣੀਆਂ ਦੀ ਕੀਮਤ ਵਸੂਲੀ ਲਈ ਰਾਜ ਦੇ ਵੱਖ-ਵੱਖ ਇਲਾਕਿਆਂ 'ਚ ਕੀਤੀ ਗਈ ਅਧਿਕਾਰੀ ਯਾਤਰਾ ਦੇ ਆਖਰੀ ਦਿਨ ਪੰਜਾਬ ਵਿਧਾਨਸਭਾ ਸਭਾ ਸਪੀਕਰ ਨੂੰ ਪਟੀਸ਼ਨ ਸੌਂਪੀ। ਬੈਂਸ ਭਰਾਵਾ ਨੇ ਦਾਅਵਾ ਕੀਤਾ ਹੈ ਕਿ ਪਟੀਸ਼ਨ 'ਤੇ ਰਾਜਭਰ ਦੇ 21 ਲੱਖ ਲੋਕਾਂ ਵਲੋਂ ਹਸਤਾਖਰ ਕੀਤੇ ਗਏ ਹਨ।

ਕੈਪਟਨ ਵਲੋਂ ਕੇਂਦਰ ਨੂੰ ਰੇਲ ਸੇਵਾਵਾਂ ਦੀ ਬਹਾਲੀ ਲਈ ਫ਼ਰਾਖਦਿਲੀ ਵਿਖਾਉਣ ਦੀ ਅਪੀਲ
ਚੰਡੀਗੜ੍ਹ/ਜਲੰਧਰ (ਅਸ਼ਵਨੀ, ਧਵਨ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੌਜੂਦਾ ਸਮੱਸਿਆਂ ਦੇ ਹੱਲ ਲਈ ਆਪਣੇ ਯਤਨਾਂ ਨੂੰ ਤੇਜ਼ ਕਰਦਿਆਂ ਕੇਂਦਰ ਸਰਕਾਰ ਨੂੰ ਫ਼ਰਾਖਦਿਲੀ ਦਿਖਾਉਂਦੇ ਹੋਏ ਮਾਲ ਗੱਡੀਆਂ ਦੀ ਸੇਵਾਵਾਂ ਦੀ ਬਹਾਲੀ ਨੂੰ ਯਾਤਰੀ ਰੇਲਾਂ ਦੀ ਆਵਾਜਾਈ ਨਾਲ ਨਾ ਜੋੜਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਲੰਬੇ ਸਮੇਂ ਤੋਂ ਚੱਲ ਰਹੇ ਕਿਸਾਨਾਂ ਦੇ ਸੰਘਰਸ਼ ਨੂੰ ਖਤਮ ਕਰਨ ਲਈ ਸੁਖਾਵਾਂ ਮਾਹੌਲ ਸਿਰਜਣ ਵਾਸਤੇ ਸੂਬਾ ਸਰਕਾਰ ਨੂੰ ਸਹਿਯੋਗ ਕਰਨ ਦੀ ਵੀ ਅਪੀਲ ਕੀਤੀ ਹੈ, ਕਿਉਂਕਿ ਇਸ ਅੰਦੋਲਨ ਦਾ ਸੂਬੇ ਅਤੇ ਮੁਲਕ 'ਤੇ ਗੰਭੀਰ ਅਸਰ ਹੋਇਆ ਹੈ।

ਹਰਿਆਣਾ ਸਰਕਾਰ ਦਾ ਫੈਸਲਾ, 30 ਨਵੰਬਰ ਤੱਕ ਬੰਦ ਰਹਿਣਗੇ ਸਕੂਲ
ਹਰਿਆਣਾ- ਹਰਿਆਣਾ ਦੇ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਦੇ ਲਗਾਤਾਰ ਕੋਰੋਨਾ ਪਾਜ਼ੇਟਿਵ ਮਿਲਣ ਤੋਂ ਬਾਅਦ ਸਰਕਾਰ ਨੇ 30 ਨਵੰਬਰ ਤੱਕ ਸੂਬੇ ਦੇ ਸਾਰੇ ਸਕੂਲਾਂ ਨੂੰ ਬੰਦ ਕਰਨ ਦਾ ਫੈਸਲਾ ਲਿਆ ਹੈ। ਸੂਬੇ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਅਤੇ ਵਿਦਿਆਰਥੀਆਂ ਦੀ ਸਿਹਤ ਨੂੰ ਧਿਆਨ 'ਚ ਰੱਖਦੇ ਹੋਏ ਹਰਿਆਣਾ ਸਿੱਖਇਆ ਬੋਰਡ ਨੇ ਸਾਰੇ ਨਿੱਜੀ ਅਤੇ ਸਰਕਾਰੀ ਸਕੂਲਾਂ ਨੂੰ 2 ਹਫ਼ਤੇ ਬੰਦ ਰੱਖਣ ਦਾ ਫੈਸਲਾ ਲਿਆ ਹੈ।ਨਿਊਜ਼ਰੂਮ ਤੋਂ ਵੇਖੋ ਪੰਜਾਬ ਦੀਆਂ ਤਾਜ਼ਾ ਖਬਰਾਂ ਲਾਈਵ (ਵੀਡੀਓ)
 


 

Deepak Kumar

This news is Content Editor Deepak Kumar