ਪੰਜਾਬ ਦੌਰੇ ’ਤੇ ਆਏ PM ਮੋਦੀ ਨੇ 2024 ਦੀਆਂ ਚੋਣਾਂ ਨੂੰ ਲੈ ਕੇ ਪਾਰਟੀ ਆਗੂਆਂ ਦੀ ਪਛਾਣੀ ਨਬਜ਼

Thursday, Aug 25, 2022 - 03:04 PM (IST)

ਚੰਡੀਗੜ੍ਹ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਬੀਤੇ ਦਿਨ ਨਿਊ ਚੰਡੀਗੜ੍ਹ ਵਿਖੇ ਨਵੇਂ ਬਣੇ ਹੋਮੀ ਭਾਬਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ ਕੀਤਾ ਗਿਆ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਨੂੰ ਹੋਮੀ ਭਾਬਾ ਕੈਂਸਰ ਹਸਪਤਾਲ ਦੇ ਰੂਪ ਵਿਚ ਇਕ ਆਧੁਨਿਕ ਹਸਪਤਾਲ ਅਤੇ ਖੋਜ ਕੇਂਦਰ ਮਿਲਿਆ ਹੈ। ਇਸ ਨਾਲ ਚੰਡੀਗੜ੍ਹ, ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਸਮੇਤ ਨਾਲ ਲੱਗਦੇ ਸੂਬਿਆਂ ਦੇ ਮਰੀਜ਼ਾਂ ਨੂੰ ਫ਼ਾਇਦਾ ਹੋਵੇਗਾ। ਹੁਣ ਟਾਟਾ ਮੈਮੋਰੀਅਲ ਸੈਂਟਰ ਨੇੜੇ ਹਰ ਸਾਲ ਡੇਢ ਲੱਖ ਨਵੇਂ ਮਰੀਜ਼ਾਂ ਦੇ ਇਲਾਜ ਦੀ ਸਹੂਲਤ ਤਿਆਰ ਕੀਤੀ ਗਈ ਹੈ। ਕੈਂਸਰ ਦੇ ਮਰੀਜ਼ਾਂ ਲਈ ਇਹ ਇਕ ਵੱਡੀ ਰਾਹਤ ਦਾ ਕੰਮ ਹੋਇਆ ਹੈ।

ਪੜ੍ਹੋ ਇਹ ਵੀ ਖ਼ਬਰ: ਸ਼ਰਮਨਾਕ: ਪਠਾਨਕੋਟ ’ਚ ਗੁੱਜਰ ਨੇ ਮਾਂ ਨਾਲ ਮਿਲ ਘਰਵਾਲੀ ਨੂੰ ਕੁੱਟ-ਕੁੱਟ ਕੀਤਾ ਅੱਧਮਰੀ, ਵੀਡੀਓ ਵਾਇਰਲ

ਦੱਸ ਦੇਈਏ ਕਿ ਚੰਡੀਗੜ੍ਹ ਵਿਖੇ ਹੋਏ ਸਮਾਰੋਹ ਦੌਰਾਨ ਪ੍ਰਧਾਨ ਮੰਤਰੀ ਨੇ 2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਦੇ ਆਗੂਆਂ ਦੀ ਨਬਜ਼ ਪਛਾਣ ਲਈ ਹੈ। ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਪ੍ਰਧਾਨ ਮੰਤਰੀ ਕਿਸੇ ਸਰਕਾਰੀ ਸਮਾਗਮ ਲਈ ਪੰਜਾਬ ਆਏ ਹੋਏ ਹੋਣ ਅਤੇ ਉਨ੍ਹਾਂ ਨੇ ਸਮਾਗਮ ਵਾਲੀ ਥਾਂ 'ਤੇ ਹੀ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨਾਲ 45 ਮਿੰਟ ਮੀਟਿੰਗ ਕੀਤੀ ਹੋਵੇ। ਪ੍ਰਧਾਨ ਮੰਤਰੀ ਮੋਦੀ ਨੇ ਇਸ ਬੈਠਕ ਦੌਰਾਨ ਨਾ ਸਿਰਫ਼ ਸੁਪਰੀਮ ਕੋਰਟ ਵੱਲੋਂ ਲਏ ਗਏ ‘ਮੁਫ਼ਤ ਚੋਣ ਰੈਲੀਆਂ’ ਬਾਰੇ ਪਾਰਟੀ ਆਗੂਆਂ ਦੇ ਵਿਚਾਰ ਮੰਗੇ, ਸਗੋਂ ਪੰਜਾਬ ਦੀ ਸਿਆਸੀ ਸਥਿਤੀ ਬਾਰੇ ਵੀ ਵਿਚਾਰ ਚਰਚਾ ਕੀਤੀ।

ਪੜ੍ਹੋ ਇਹ ਵੀ ਖ਼ਬਰ: ਗੁਰਦਾਸਪੁਰ ਦੇ 4 ਸਾਲਾ ਹਰਨਵ ਨੇ ਤੋੜਿਆ ਵਿਸ਼ਵ ਰਿਕਾਰਡ, ਟੀ. ਵੀ. ਵੇਖਣ ਦੀ ਚੇਟਕ ਦਾ ਇੰਝ ਲਿਆ ਲਾਹਾ

ਪ੍ਰਧਾਨ ਮੰਤਰੀ ਦੀ ਇਹ ਮੁਲਾਕਾਤ ਪਹਿਲਾਂ ਤੋਂ ਹੀ ਤੈਅ ਕੀਤੀ ਗਈ ਸੀ। ਹਸਪਤਾਲ ਦਾ ਉਦਘਾਟਨ ਸਮਾਰੋਹ ਖ਼ਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਮੰਚ ਦੇ ਪਿੱਛੇ ਭਾਜਪਾ ਆਗੂਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਅਵਿਨਾਸ਼ ਰਾਏ ਖੰਨਾ, ਜਨਰਲ ਸਕੱਤਰ ਡਾ: ਸੁਭਾਸ਼ ਸ਼ਰਮਾ, ਜੀਵਨ ਗੁਪਤਾ, ਸੁਨੀਲ ਜਾਖੜ, ਰਾਣਾ ਗੁਰਮੀਤ ਸਿੰਘ ਸੋਢੀ, ਫਤਿਹ ਜੰਗ ਬਾਜਵਾ, ਬਲਬੀਰ ਸਿੱਧੂ, ਡਾ: ਰਾਜ ਕੁਮਾਰ ਵੇਰਕਾ ਆਦਿ ਹਾਜ਼ਰ ਸਨ। ਇਸ ਬੈਠਕ ’ਚ ਖ਼ਾਸ ਗੱਲ ਇਹ ਰਹੀ ਕਿ ਪ੍ਰਧਾਨ ਮੰਤਰੀ ਨੇ ਇਸ ਮੌਕੇ ਕਾਂਗਰਸ ਛੱਡ ਉਨ੍ਹਾਂ ਦੀ ਪਾਰਟੀ ’ਚ ਸ਼ਾਮਲ ਹੋਏ ਆਗੂਆਂ ਨਾਲ ਵੀ ਸੰਤੁਲਨ ਬਣਾ ਲਿਆ, ਤਾਂਕਿ 2024 ਦੀਆਂ ਚੋਣਾਂ ’ਚ ਭਾਜਪਾ ਨੇਤਾ ਇਕਜੁੱਟ ਹੋਏ ਦਿਖਾਈ ਦੇਣ। ਇਸ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਨੇ ਸਾਰੇ ਨੇਤਾਵਾਂ ਨਾਲ ਗੱਲਬਾਤ ਕੀਤੀ।

ਪੜ੍ਹੋ ਇਹ ਵੀ ਖ਼ਬਰ: VIP ਸੁਰੱਖਿਆ 'ਤੇ ਹਾਈਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਸਰਕਾਰ ਨੂੰ ਵੀ ਪਾਈ ਝਾੜ


rajwinder kaur

Content Editor

Related News