ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਖ਼ਬਰ, ਟ੍ਰੈਫਿਕ ਰੂਲ ਹੋਏ ਸਖ਼ਤ
Monday, Nov 11, 2024 - 12:19 PM (IST)
ਬਾਘਾ ਪੁਰਾਣਾ (ਅਜੇ) : ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੀ ਹੁਣ ਸ਼ਾਮਤ ਆਉਣ ਆ ਗਈ ਹੈ। ਜ਼ਿਲ੍ਹਾ ਪੁਲਸ ਮੁਖੀ ਦੀਆਂ ਹਦਾਇਤਾਂ ਅਨੁਸਾਰ ਵ੍ਹੀਕਲ ਚਾਲਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣ ਕਰਾਉਣ ਲਈ ਬਾਘਾ ਪੁਰਾਣਾ ਦੇ ਥਾਣਾ ਮੁਖੀ ਜਸਵਰਿੰਦਰ ਸਿੰਘ ਦੀ ਅਗਵਾਈ ਹੇਠ ਪੁਲਸ ਨੇ ਮੇਨ ਚੌਕ ਵਿਚ ਨਾਕਾਬੰਦੀ ਕਰਕੇ ਆਉਂਦੇ ਜਾਂਦੇ ਵ੍ਹੀਕਲਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ। ਥਾਣਾ ਮੁਖੀ ਜਸਵਰਿੰਦਰ ਸਿੰਘ ਨੇ ਕਿਹਾ ਕਿ ਕਿਸੇ ਵੀ ਵ੍ਹੀਕਲ ਚਾਲਕ ਨੂੰ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਚੈਕਿੰਗ ਦੌਰਾਨ ਕਰੀਬ 20 ਚਲਾਨ ਕੱਟੇ ਗਏ ਹਨ ਅਤੇ 4 ਵ੍ਹੀਕਲਾ ਨੂੰ ਬੰਦ ਕੀਤਾ ਗਿਆ ਹੈ, ਜਿਨ੍ਹਾਂ ਪਾਸ ਕਾਗਜ਼ਾਤ ਨਹੀਂ ਸਨ। ਉਨ੍ਹਾਂ ਨੂੰ ਬੰਦ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਸਕੂਲਾਂ ਦਾ ਸਮਾਂ ਬਦਲਣ ਦੇ ਨਿਰਦੇਸ਼
ਥਾਣਾ ਮੁਖੀ ਜਸਵਰਿੰਦਰ ਸਿੰਘ ਨੇ ਕਿਹਾ ਕਿ ਵ੍ਹੀਕਲ ਚਾਲਕ ਟ੍ਰੈਫਿਕ ਨਿਯਮਾਂ ਦੀ ਪਾਲਣ ਕਰਦੇ ਹੋਏ ਆਪਣੇ ਪਾਸ ਰਜਿਸਟ੍ਰੇਸ਼ਨ, ਬੀਮਾ ਡਰਾਈਵਿੰਗ ਲਾਈਸੈਂਸ, ਪ੍ਰਦੂਸ਼ਣ ਸਰਟੀਫਿਕੇਟ ਆਦਿ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜਿਹੜਾ ਚਾਲਕ ਕਾਨੂੰਨ ਦੀ ਉਲੰਘਣਾ ਕਰੇਗਾ, ਉਨ੍ਹਾਂ ’ਤੇ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਥਾਣਾ ਮੁਖੀ ਨੇ ਕਿਹਾ ਕਿ ਜਿਹੜਾ ਵੀ ਬੁਲੇਟ ਮੋਟਰਸਾਈਕਲ ਚਾਲਕ ਪਟਾਕੇ ਮਾਰਦਾ ਫੜਿਆ ਗਿਆ, ਉਸ ’ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦਾ ਇਹ ਮਹਿੰਗਾ ਟੋਲ ਪਲਾਜ਼ਾ ਹੋ ਗਿਆ ਫਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e