ਪੰਜਾਬ ਦੇ ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ! ਜਾਰੀ ਹੋ ਗਏ ਸਖ਼ਤ ਹੁਕਮ

Saturday, Nov 09, 2024 - 01:41 PM (IST)

ਪੰਜਾਬ ਦੇ ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ! ਜਾਰੀ ਹੋ ਗਏ ਸਖ਼ਤ ਹੁਕਮ

ਚੰਡੀਗੜ੍ਹ (ਗੰਭੀਰ): ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਹੈਲਮੇਟ ਵਿਵਾਦ ’ਤੇ ਇਕ ਵਾਰ ਫਿਰ ਸਥਿਤੀ ਸਪੱਸ਼ਟ ਕਰਦਿਆਂ ਸਖ਼ਤ ਹੁਕਮ ਜਾਰੀ ਕੀਤੇ ਹਨ। ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਅਨਿਲ ਖੇਤਰਪਾਲ ਦੀ ਡਿਵੀਜ਼ਨ ਬੈਂਚ ਨੇ ਕਿਹਾ ਕਿ ਚਾਰ ਸਾਲ ਤੋਂ ਵੱਡੀ ਉਮਰ ਦੇ ਬੱਚਿਆਂ ਲਈ ਦੋਪਹੀਆ ਵਾਹਨਾਂ ’ਤੇ ਹੈਲਮਟ ਲਾਜ਼ਮੀ ਕੀਤਾ ਜਾਣਾ ਚਾਹੀਦਾ ਹੈ। ਇਸ ਸਬੰਧੀ ਹਾਈ ਕੋਰਟ ਨੇ ਕੇਂਦਰ ਨੂੰ ਖਰੜਾ ਤਿਆਰ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਇਸ ਤੋਂ ਇਲਾਵਾ ਔਰਤਾਂ ਦੇ ਹੈਲਮੇਟ ਪਾਉਣ ’ਤੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਇਹ ਖ਼ਬਰ ਵੀ ਪੜ੍ਹੋ - 12 ਨਵੰਬਰ ਨੂੰ ਪੰਜਾਬ ਵਿਚ ਛੁੱਟੀ!

ਹਾਈ ਕੋਰਟ ਨੇ ਹਰਿਆਣਾ, ਪੰਜਾਬ ਤੇ ਚੰਡੀਗੜ੍ਹ ਦੀਆਂ ਔਰਤਾਂ ਦੇ ਚਲਾਨਾਂ ਦੇ ਵੇਰਵੇ ਮੰਗੇ ਹਨ। ਪਿੱਛੇ ਬੈਠੀਆਂ ਔਰਤਾਂ ਬਾਰੇ ਵੀ ਹਦਾਇਤਾਂ ਕੀਤੀਆਂ ਗਈਆਂ ਹਨ। ਇਸ ਤੋਂ ਪਹਿਲਾਂ ਵੀ ਹਾਈ ਕੋਰਟ ਨੇ ਦੋਪਹੀਆ ਵਾਹਨ ਦੇ ਪਿੱਛੇ ਬੈਠੀ ਔਰਤ ਦੇ ਹੈਲਮੇਟ ਨਾ ਪਾਉਣ ’ਤੇ ਚਲਾਨ ਕੱਟਣ ਦੇ ਹੁਕਮ ਦਿੱਤੇ ਸਨ ਪਰ ਇਹ ਹੁਕਮ ਪੂਰੀ ਤਰ੍ਹਾਂ ਲਾਗੂ ਨਹੀਂ ਹੋ ਸਕਿਆ। ਇਸ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਸੀ, ਜਿਸ ’ਚ ਕਿਹਾ ਗਿਆ ਸੀ ਕਿ ਸਿੱਖ ਹੈਲਮੇਟ ਕਿਵੇਂ ਪਾ ਸਕਦੇ ਹਨ। ਇਸ ’ਤੇ ਹਾਈ ਕੋਰਟ ਦੀ ਦਲੀਲ ਸੀ ਕਿ ਸਿਰਫ਼ ਦਸਤਾਰਧਾਰੀ ਸਿੱਖ ਮਰਦਾਂ ਤੇ ਔਰਤਾਂ ਨੂੰ ਹੀ ਹੈਲਮਟ ਪਾਉਣ ਤੋਂ ਛੋਟ ਹੋਵੇਗੀ, ਭਾਵੇਂ ਉਹ ਦੋਪਹੀਆ ਵਾਹਨ ਚਲਾ ਰਹੇ ਹੋਣ ਜਾਂ ਪਿੱਛੇ ਬੈਠੇ ਹੋਣ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਮੁਲਾਜ਼ਮਾਂ ਲਈ ਵੱਡਾ ਕਦਮ ਚੁੱਕਣ ਜਾ ਰਹੀ ਪੰਜਾਬ ਸਰਕਾਰ!

ਹਾਈ ਕੋਰਟ ਨੇ ਪਿਛਲੇ ਹੁਕਮਾਂ ਤੋਂ ਬਾਅਦ ਦੋਵਾਂ ਸੂਬਿਆਂ ਤੇ ਚੰਡੀਗੜ੍ਹ ਤੋਂ ਚਲਾਨ ਦੇ ਵੇਰਵੇ ਮੰਗੇ ਹਨ। ਇਹ ਪੁੱਛਿਆ ਗਿਆ ਹੈ ਕਿ ਮਹਿਲਾ ਦੋਪਹੀਆ ਵਾਹਨ ਚਾਲਕਾਂ ਦੇ ਕਿੰਨੇ ਚਲਾਨ ਕੀਤੇ ਗਏ ਅਤੇ ਕਿੰਨੇ ਚਲਾਨ ਅਜਿਹੇ ਕੀਤੇ ਗਏ ਜਿਨ੍ਹਾਂ ਵਿਚ ਔਰਤਾਂ ਦੋਪਹੀਆ ਵਾਹਨਾਂ ਦੇ ਪਿੱਛੇ ਬਿਨਾਂ ਹੈਲਮਟ ਤੋਂ ਬੈਠੀਆ ਪਾਈਆਂ ਗਈਆਂ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News