ਪੰਜਾਬ ਦੇ ਵਾਹਨ ਚਾਲਕਾਂ ਲਈ ਬੇਹੱਦ ਜ਼ਰੂਰੀ ਖ਼ਬਰ, ਵੱਡੇ ਐਕਸ਼ਨ ਦੀ ਤਿਆਰੀ
Saturday, Dec 14, 2024 - 06:19 PM (IST)
ਪੰਜਾਬ ਡੈਸਕ/ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ) : ਪੰਜਾਬ ਵਿਚ ਹੁਣ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਸੂਬੇ ਭਰ ਵਿਚ ਟ੍ਰੈਫਿਕ ਪੁਲਸ ਵਲੋਂ ਸਖ਼ਤ ਕਦਮ ਚੁੱਕਦਿਆਂ ਨਾ ਸਿਰਫ ਟ੍ਰੈਫਿਕ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਜਾ ਰਹੇ ਹਨ, ਸਗੋਂ ਬਿਨਾਂ ਨੰਬਰ ਦੇ ਚੱਲ ਰਹੇ ਵਾਹਨਾਂ ਨੂੰ ਕਬਜ਼ੇ ਵਿਚ ਲਿਆ ਜਾ ਰਿਹਾ ਹੈ। ਇਸੇ ਦੇ ਚੱਲਦੇ ਸ੍ਰੀ ਅਨੰਦਪੁਰ ਸਾਹਿਬ ਟ੍ਰੈਫਿਕ ਪੁਲਸ ਦੇ ਇੰਚਾਰਜ ਏ.ਐੱਸ.ਆਈ. ਜਸਪਾਲ ਸਿੰਘ ਅਤੇ ਪੁਲਸ ਚੌਕੀ ਦੇ ਇੰਚਾਰਜ ਏ.ਐੱਸ.ਆਈ. ਜਸਮੇਰ ਸਿੰਘ ਦੀ ਅਗਵਾਈ ਹੇਠ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਨਾਕੇ ਲਗਾ ਕੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਵੱਡੀ ਗਿਣਤੀ ਚਲਾਨ ਕੀਤੇ ਗਏ।
ਇਹ ਵੀ ਪੜ੍ਹੋ : ਪੰਜਾਬ 'ਚ ਦਰਦਨਾਕ ਘਟਨਾ, ਭਾਰ ਘਟਾਉਣ ਲਈ ਦੌੜ ਲਗਾ ਰਹੀ 15 ਸਾਲਾ ਕੁੜੀ ਦੀ ਗਰਾਊਂਡ 'ਚ ਮੌਤ
ਟ੍ਰੈਫਿਕ ਮੁਲਾਜ਼ਮਾਂ ਨੇ ਦੱਸਿਆ ਕਿ ਪੰਜਾਬ ਨੈਸ਼ਨਲ ਬੈਂਕ ਚੌਕ, ਵੇਰਕਾ ਚੌਕ, ਅਗੰਮਪੁਰ ਚੌਕ ਅਤੇ ਗੁ. ਭਗਤ ਰਵਿਦਾਸ ਜੀ ਚੌਕ ਵਿਖੇ ਵਿਸ਼ੇਸ਼ ਨਾਕੇ ਲਗਾ ਕੇ ਟ੍ਰੈਫਿਕ ਨਿਯਮਾਂ ਜਿਵੇਂ ਕਿ ਅਧੂਰੇ ਕਾਗਜ਼ਾਤ, ਬਿਨਾਂ ਹੈਲਮੇਟ, ਗਲਤ ਨੰਬਰ ਪਲੇਟਾਂ ਲਿਖੇ ਅਤੇ ਮੋਟਰਸਾਈਕਲ ਕੱਟ ਕੇ ਪਿੱਛੇ ਰੇਹੜੀ ਲਗਾ ਕੇ ਚੱਲਣ ਵਾਲੇ ਵਾਹਨਾਂ ਦੇ ਚਲਾਨ ਕੀਤੇ ਗਏ। ਇਹ ਕਾਰਵਾਈ ਲਗਾਤਾਰ ਜਾਰੀ ਰਹਿਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨਾਂ ਦੇ ਕਾਗਜ਼ਾਤ ਪੂਰੇ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਨਾ ਕਰਨ ਨਹੀਂ ਤਾਂ ਬਿਨਾਂ ਕਿਸੇ ਸਿਫਾਰਿਸ਼ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਮੌਕੇ ਏ. ਐੱਸ. ਆਈ. ਨਸੀਮ ਖਾਨ, ਹਰਜਾਪ ਸਿੰਘ, ਗੁਰਮੀਤ ਸਿੰਘ ਸਮੇਤ ਵੱਡੀ ਗਿਣਤੀ ਪੁਲਸ ਮੁਲਾਜ਼ਮ ਹਾਜ਼ਰ ਸਨ।
ਇਹ ਵੀ ਪੜ੍ਹੋ : ਪੰਜਾਬ ਦੇ ਪਿੰਡਾਂ ਨੂੰ ਲੈ ਕੇ ਅਹਿਮ ਖ਼ਬਰ, ਸਰਪੰਚਾਂ ਤੇ ਪੰਚਾਂ ਲਈ ਸਰਕਾਰ ਵਲੋਂ ਆਇਆ ਇਹ ਸੁਨੇਹਾ
2 ਦਿਨਾਂ ’ਚ ਕੀਤੇ 3 ਦਰਜਨ ਵਾਹਨਾਂ ਦੇ ਚਲਾਨ
ਤਰਨਤਾਰਨ (ਰਮਨ) : ਐੱਸ.ਐੱਸ.ਪੀ. ਅਭਿਮੰਨਿਊ ਰਾਣਾ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਤਹਿਤ ਸਬ ਇੰਸਪੈਕਟਰ ਰਾਣੀ ਕੌਰ ਨੂੰ ਬਤੌਰ ਜ਼ਿਲ੍ਹਾ ਟ੍ਰੈਫਿਕ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਜਿਨ੍ਹਾਂ ਵੱਲੋਂ ਬੀਤੇ ਵੀਰਵਾਰ ਆਪਣਾ ਚਾਰਜ ਸੰਭਾਲਦੇ ਹੋਏ ਸਥਾਨਕ ਸ਼ਹਿਰ ਵਿਚ ਨਿਯਮਾਂ ਦੀਆਂ ਉਲੰਘਣਾ ਕਰਨ ਵਾਲੇ ਕਰੀਬ ਤਿੰਨ ਦਰਜਨ ਵਾਹਨ ਚਾਲਕਾਂ ਦੇ ਚਲਾਨ ਕੀਤੇ ਗਏ ਹਨ। ਓ. ਏ. ਐੱਸ. ਆਈ. ਬਰਾਂਚ ’ਚ ਸੇਵਾ ਨਿਭਾਅ ਚੁੱਕੇ ਸਬ ਇੰਸਪੈਕਟਰ ਰਾਣੀ ਕੌਰ ਵੱਲੋਂ ਆਪਣਾ ਜ਼ਿਲ੍ਹਾ ਟ੍ਰੈਫਿਕ ਇੰਚਾਰਜ ਦਾ ਅਹੁਦਾ ਸੰਭਾਲਦੇ ਹੋਏ ਜਿੱਥੇ ਵੱਖ-ਵੱਖ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਸਬੰਧੀ ਸੈਮੀਨਾਰ ਲਗਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ, ਉਥੇ ਹੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਖ਼ਿਲਾਫ ਸਖ਼ਤੀ ਨਾਲ ਪੇਸ਼ ਆਉਂਦੇ ਹੋਏ ਉਨ੍ਹਾਂ ਦੇ ਚਲਾਨ ਕਰਵਾਏ ਜਾ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਸਿਰਫ ਦੋ ਹਫਤਿਆਂ ਦਾ ਸਮਾਂ
ਗ਼ਲਤ ਢੰਗ ਨਾਲ ਡਰਾਈਵਿੰਗ ਕਰਨ ਤੇ ਬਿਨਾਂ ਦਸਤਾਵੇਜ਼ ਵਾਲੇ ਵਾਹਨਾਂ ਦੇ ਕੱਟੇ ਚਲਾਨ
ਖਮਾਣੋਂ (ਜਟਾਣਾ) : ਥਾਣਾ ਖਮਾਣੋਂ ਦੇ ਮੁੱਖ ਅਫ਼ਸਰ ਸੰਦੀਪ ਸਿੰਘ ਦੀ ਅਗਵਾਈ ’ਚ ਥਾਣੇਦਾਰ ਹਰਬੰਸ ਸਿੰਘ ਨੇ ਗ਼ਲਤ ਢੰਗ ਨਾਲ ਡਰਾਈਵਿੰਗ ਕਰਨ ਤੇ ਬਿਨਾਂ ਦਸਤਾਵੇਜ਼ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੱਟੇ। ਥਾਣੇਦਾਰ ਹਰਬੰਸ ਸਿੰਘ ਨੇ ਦੱਸਿਆ ਕਿ ਤਿੰਨ ਬੁਲਟ ਮੋਟਰਸਾਈਕਲ ਬੰਦ ਕੀਤੇ ਗਏ ਤੇ ਇਸ ਤੋਂ ਇਲਾਵਾ 18 ਦੇ ਕਰੀਬ ਗ਼ਲਤ ਢੰਗ ਨਾਲ ਵਾਹਨ ਚਲਾਉਣ ਵਾਲਿਆਂ ਤੇ ਬਿਨਾਂ ਦਸਤਾਵੇਜ਼ਾਂ ਤੋਂ ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ। ਉਨ੍ਹਾਂ ਨੇ ਮੋਟਰਸਾਈਕਲ ਤੇ ਸਕੂਲ ਆਉਣ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਬਿਨਾਂ ਲਾਇਸੈਂਸ ਤੋਂ ਆਪਣੇ ਬੱਚਿਆਂ ਨੂੰ ਵਾਹਨ ਚਲਾਉਣ ਦੀ ਆਗਿਆ ਨਾ ਦੇਣ। ਇਸ ਮੌਕੇ ਉਨ੍ਹਾਂ ਵਾਹਨ ਚਾਲਕਾਂ ਨੂੰ ਹੈਲਮਟ, ਸੀਟ ਬੈਲਟ ਤੇ ਆਪਣੇ ਵਾਹਨਾਂ ''ਚ ਦਸਤਾਵੇਜ਼ ਰੱਖਣ ਲਈ ਅਤੇ ਨਿਯਮਤ ਤਹਿਤ ਵਾਹਨ ਚਲਾਉਣ ਲਈ ਪ੍ਰੇਰਤ ਵੀ ਕੀਤਾ।
ਇਹ ਵੀ ਪੜ੍ਹੋ : ਆਸਟ੍ਰੇਲੀਆ ਦੀ ਵਿਆਹੁਤਾ ਨੇ ਪੰਜਾਬ 'ਚ ਕਰਤਾ ਪਤੀ ਤੇ ਕੇਸ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e