ਪੰਜਾਬ ਤੋਂ ਵੱਡੀ ਖ਼ਬਰ : ਸਵਾਰੀਆਂ ਨਾਲ ਭਰੀ ਚੱਲਦੀ ਟ੍ਰੇਨ ਨੂੰ ਲੱਗੀ ਅੱਗ, ਮਚੇ ਅੱਗ ਦੇ ਭਾਂਬੜ
Saturday, Oct 18, 2025 - 09:19 AM (IST)

ਅੰਮ੍ਰਿਤਸਰ : ਅੰਮ੍ਰਿਤਸਰ-ਸਹਰਸਾ ਗਰੀਬ ਰਥ ਐਕਸਪ੍ਰੈਸ 'ਤੇ ਅੱਜ ਇੱਕ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਇਸ ਘਟਨਾ ਦੌਰਾਨ ਯਾਤਰੀਆਂ ਨੇ ਭੱਜ ਕੇ ਆਪਣੀ ਜਾਨ ਬਚਾਈ। ਪਤਾ ਲੱਗਾ ਹੈ ਕਿ ਟ੍ਰੇਨ ਅੰਮ੍ਰਿਤਸਰ ਤੋਂ ਬਿਹਾਰ ਦੇ ਸਹਰਸਾ ਜਾ ਰਹੀ ਸੀ। ਰਿਪੋਰਟਾਂ ਅਨੁਸਾਰ ਸਰਹਿੰਦ ਰੇਲਵੇ ਸਟੇਸ਼ਨ ਤੋਂ ਲੰਘਦੇ ਸਮੇਂ ਗਰੀਬ ਰਥ ਐਕਸਪ੍ਰੈਸ ਟ੍ਰੇਨ ਤੋਂ ਅਚਾਨਕ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ, ਜਿਸ ਨੂੰ ਦੇਖ ਕੇ ਯਾਤਰੀਆਂ ਵਿੱਚ ਹਫ਼ੜਾ-ਦਫ਼ੜੀ ਮਚ ਗਈ। ਘਟਨਾ ਦਾ ਪਤਾ ਲੱਗਦੇ ਸਾਰ ਕਈ ਲੋਕਾਂ ਨੇ ਤੁਰੰਤ ਅਲਾਰਮ ਚੇਨ ਖਿੱਚ ਦਿੱਤੀ, ਜਿਸ ਨਾਲ ਟ੍ਰੇਨ ਰੁਕ ਗਈ।
ਪੜ੍ਹੋ ਇਹ ਵੀ : ਖੇਡ ਜਗਤ ਤੋਂ ਬੁਰੀ ਖ਼ਬਰ : 3 ਕ੍ਰਿਕਟਰਾਂ ਦੀ ਮੌਤ, ਸੀਰੀਜ਼ ਹੋਈ ਰੱਦ
ਮਿਲੀ ਜਾਣਕਾਰੀ ਮੁਤਾਬਕ ਸਵਾਰੀਆਂ ਨਾਲ ਭਰੀ ਗਰੀਬ ਰਥ ਐਕਸਪ੍ਰੈਸ ਟ੍ਰੇਨ ਦਾ ਏਅਰ ਕੰਪ੍ਰੈਸਰ ਫਟਣ ਤੋਂ ਬਾਅਦ ਗੈਸ ਲੀਕ ਹੋ ਗਈ। ਕੰਪ੍ਰੈਸਰ ਫਟਣ ਤੋਂ ਬਾਅਦ ਅਸਮਾਨ ਵਿੱਚ ਧੂੰਆਂ ਉੱਠਿਆ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਇਹ ਕੰਪ੍ਰੈਸਰ ਪੰਜਾਬ ਦੇ ਸਰਹਿੰਦ ਨੇੜੇ ਫਟ ਗਿਆ। ਇਸ ਦੌਰਾਨ ਟਰੇਨ ਦੇ ਤਿੰਨ ਡੱਬੇ ਸੜ ਗਏ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਣ 'ਤੇ ਰੇਲਵੇ ਸਟਾਫ ਅਤੇ ਲੋਕੋ ਪਾਇਲਟ ਵੀ ਪਹੁੰਚ ਗਏ, ਜਿਹਨਾਂ ਨੇ ਤੁਰੰਤ ਬਚਾਅ ਕਾਰਜ ਕਰਨੇ ਸ਼ੁਰੂ ਕਰ ਦਿੱਤੇ, ਜਦੋਂ ਕਿ ਹੋਰ ਡੱਬਿਆਂ ਦੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਇਸ ਦੌਰਾਨ ਟਰੇਨ ਨੂੰ ਵਿਚਕਾਰ ਰਾਸਤੇ ਦੇ ਰੋਕ ਦਿੱਤਾ ਗਿਆ।
ਪੜ੍ਹੋ ਇਹ ਵੀ : ਨਹੀਂ ਮਿਲੇਗੀ ਦਾਰੂ! ਹੁਣ ਸ਼ਰਾਬ ਖਰੀਦਣ ਤੋਂ ਪਹਿਲਾਂ ਕਰਨਾ ਪਵੇਗਾ ਇਹ ਕੰਮ