ਪੰਜਾਬ ''ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 ਸੀਨੀਅਰ ਅਫ਼ਸਰਾਂ ਦੇ ਤਬਾਦਲੇ

Wednesday, May 28, 2025 - 11:31 AM (IST)

ਪੰਜਾਬ ''ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 ਸੀਨੀਅਰ ਅਫ਼ਸਰਾਂ ਦੇ ਤਬਾਦਲੇ

ਚੰਡੀਗੜ੍ਹ (ਅੰਕੁਰ) : ਪੰਜਾਬ ’ਚ ਤਕਰੀਬਨ 20 ਪ੍ਰਸ਼ਾਸਨਿਕ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ਭਾਵਨਾ ਗਰਗ ਨੂੰ ਪ੍ਰਮੁੱਖ ਸਕਤਰ, ਜੇਲ੍ਹਾਂ ਲਾਇਆ ਗਿਆ ਹੈ। ਸੇਨੂੰ ਦੁੱਗਲ ਨੂੰ ਪੰਜਾਬ ਵਿੱਤ ਨਿਗਮ ਦੇ ਮੈਨੇਜਿੰਗ ਡਾਇਰੈਕਟਰ ਦੇ ਨਾਲ ਹੀ ਸ਼ੂਗਰਫੈੱਡ ਦੇ ਮੈਨੇਜਿੰਗ ਡਾਇਰੈਕਟਰ ਵਜੋਂ ਵਾਧੂ ਚਾਰਜ ਦਿੱਤਾ ਗਿਆ ਹੈ। ਰਵਿੰਦਰ ਸਿੰਘ ਨੂੰ ਵਧੀਕ ਸਕੱਤਰ, ਕਿਰਤ ਵਿਭਾਗ ਤੋਂ ਇਲਾਵਾ ਵਧੀਕ ਸਕੱਤਰ ਸਮਾਜਿਕ ਨਿਆ ਅਧਿਕਾਰਤਾ ਤੇ ਘੱਟਗਿਣਤੀ ਵਿਭਾਗ ਦਾ ਵਾਧੂ ਚਾਰਜ ਦਿੱਤਾ ਗਿਆ ਹੈ।

ਨਵਜੋਤ ਕੌਰ ਨੂੰ ਵਧੀਕ ਸਕੱਤਰ, ਪ੍ਰਸੋਨਲ ਵਿਭਾਗ ਅਤੇ ਡਾਇਰੈਕਟਰ ਆਬਾਦਕਾਰੀ ਵਜੋਂ ਵਾਧੂ ਚਾਰਜ ਦਿੱਤਾ ਹੈ। ਐੱਸ. ਪੀ. ਆਨੰਦ ਕੁਮਾਰ ਨੂੰ ਵਿਸ਼ੇਸ਼ ਸਕੱਤਰ, ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਤੋਂ ਇਲਾਵਾ ਵਣ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਵਿਸ਼ੇਸ਼ ਸਕੱਤਰ ਵਜੋਂ ਵਾਧੂ ਚਾਰਜ ਦਿੱਤਾ ਗਿਆ ਹੈ। ਸੰਜੀਵ ਕੁਮਾਰ ਤਿਵਾੜੀ ਨੂੰ ਚੀਫ ਕਨਜ਼ਰਵੇਟਰ ਆਫ ਫਾਰੈਸਟ (ਪਹਾੜੀਆਂ) ਦੇ ਨਾਲ-ਨਾਲ ਵਿਸ਼ੇਸ਼ ਸਕੱਤਰ, ਯਾਤਰਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਤੇ ਵਾਧੂ ਚਾਰਜ, ਡਾਇਰੈਕਟਰ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਮੁੱਖ ਕਾਰਜਕਾਰੀ ਅਫ਼ਸਰ ਪੰਜਾਬ ਵਿਰਾਸਤ ਤੇ ਸੈਰ-ਸਪਾਟਾ ਪ੍ਰੋਤਸਾਹਨ ਬੋਰਡ, ਮੁੱਖ ਕਾਰਜਕਾਰੀ ਅਫ਼ਸਰ, ਜਨਰਲ ਮੈਨੇਜਰ ਵਿਰਾਸਤ-ਏ-ਖ਼ਾਲਸਾ ਸ੍ਰੀ ਅਨੰਦਪੁਰ ਸਾਹਿਬ ਫਾਊਂਡੇਸ਼ਨ, ਮੈਨੇਜਿੰਗ ਡਾਇਰੈਕਟਰ ਪੰਜਾਬ ਸੈਰ-ਸਪਾਟਾ ਵਿਕਾਸ ਨਿਗਮ ਲਿਮਟਿਡ ਵਰਗੇ ਵਾਧੂ ਚਾਰਜ ਦਿੱਤੇ ਗਏ ਹਨ। ਜਗਜੀਤ ਸਿੰਘ ਨੂੰ ਵਧੀਕ ਡਾਇਰੈਕਟਰ, ਉਦਯੋਗ ਤੇ ਵਣਜ ਤੋਂ ਇਲਾਵਾ ਵਧੀਕ ਸਕੱਤਰ, ਯੋਜਨਾ ਵਿਭਾਗ ਵਜੋਂ ਵਾਧੂ ਚਾਰਜ ਸੌਂਪਿਆ ਗਿਆ ਹੈ। ਅਮਨਿੰਦਰ ਕੌਰ ਨੂੰ ਏ. ਡੀ. ਸੀ. (ਜਨਰਲ) ਜਲੰਧਰ ਤੇ ਅਮਰਬੀਰ ਕੌਰ ਭੁੱਲਰ ਨੂੰ ਏ. ਡੀ. ਸੀ. (ਜਨਰਲ) ਹੁਸ਼ਿਆਰਪੁਰ ਲਾਇਆ ਗਿਆ ਹੈ।

ਅਨਮੋਲ ਸਿੰਘ ਧਾਲੀਵਾਲ ਨੂੰ ਏ. ਡੀ. ਸੀ. (ਸ਼ਹਿਰੀ ਵਿਕਾਸ), ਮੋਹਾਲੀ ਤੋਂ ਇਲਾਵਾ ਵਧੀਕ ਮੁੱਖ ਪ੍ਰਸ਼ਾਸਕ -2 ਗ੍ਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਟੀ ਦਾ ਵਾਧੂ ਚਾਰਜ ਦਿੱਤਾ ਹੈ। ਸ਼ਿਖਾ ਭਗਤ ਨੂੰ ਏ. ਡੀ. ਸੀ. ਖੰਨਾ ਤੇ ਵਧੀਕ ਮੁੱਖ ਪ੍ਰਸ਼ਾਸਕ-2 ਗ੍ਰੇਟਰ ਲੁਧਿਆਣਾ ਏਰੀਆ ਵਿਕਾਸ ਅਥਾਰਟੀ ਲੁਧਿਆਣਾ ਵਜੋਂ ਵਾਧੂ ਚਾਰਜ, ਰਾਜਪਾਲ ਸਿੰਘ ਨੂੰ ਸੁਤੰਤਰਤਾ ਸੰਗਰਾਮੀ ਵਿਭਾਗ ਦਾ ਸੰਯੁਕਤ ਸਕੱਤਰ ਲਾਇਆ ਗਿਆ ਹੈ। ਦੀਪਾਂਕਰ ਗਰਗ ਨੂੰ ਉਪ ਸਕੱਤਰ, ਆਮ ਰਾਜ ਪ੍ਰਬੰਧ ਤੇ ਤਾਲਮੇਲ ਵਿਭਾਗ ਲਾਇਆ ਗਿਆ ਹੈ। ਕਿਰਨ ਸ਼ਰਮਾ ਸਕੱਤਰ, ਪੰਜਾਬ ਅਧੀਨ ਸੇਵਾ ਚੋਣ ਬੋਰਡ ਤੇ ਡਾਇਰੈਕਟਰ ਰਾਜ ਵਿੱਦਿਅਕ ਖੋਜ ਤੇ ਸਿਖਲਾਈ ਪ੍ਰੀਸ਼ਦ ਵਜੋਂ ਵਾਧੂ ਚਾਰਜ ਦਿੱਤਾ ਗਿਆ ਹੈ। ਸੁਖਪਿੰਦਰ ਕੌਰ ਨੂੰ ਉਪ ਸਕੱਤਰ, ਚੌਕਸੀ ਵਿਭਾਗ ਅਤੇ ਉਪ ਸਕੱਤਰ, ਛਪਾਈ ਤੇ ਲਿਖਣ ਸਮੱਗਰੀ ਵਿਭਾਗ ਤੇ ਕੰਟਰੋਲਰ ਛਪਾਈ ਤੇ ਲੇਖਣ ਸਮੱਗਰੀ ਵਜੋਂ ਵਾਧੂ ਚਾਰਜ ਦਿੱਤਾ ਗਿਆ ਹੈ।

ਆਈ.ਏ.ਐੱਸ. ਅਧਿਕਾਰੀ ਅਪਰਨਾ ਐੱਮ. ਬੀ. ਦੀ ਤਾਇਨਾਤੀ ਦੇ ਹੁਕਮ ਬਾਅਦ ’ਚ ਜਾਰੀ ਕੀਤੇ ਜਾਣਗੇ । ਬਾਗਬਾਨੀ ਵਿਭਾਗ ਤੇ ਮਿੱਟੀ ਤੇ ਜਲ ਵਿਭਾਗ ਦੇ ਪ੍ਰਮੁੱਖ ਸਕੱਤਰ , ਡਾਇਰੈਕਟਰ ਖ਼ਜ਼ਾਨਾ ਤੇ ਲੇਖਾ ਮੁਹੰਮਦ ਤਈਅਬ ਨੂੰ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ ਦੇ ਮੈਨੇਜਿੰਗ ਡਾਇਰੈਕਟਰ ਵਜੋਂ ਵਾਧੂ ਚਾਰਜ ਦਿੱਤਾ ਗਿਆ ਹੈ। ਮਨੀਸ਼ ਕੁਮਾਰ ਨੂੰ ਡਾਇਰੈਕਟਰ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਦੇ ਨਾਲ-ਨਾਲ ਵਿਸ਼ੇਸ਼ ਸਕੱਤਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵਜੋਂ ਵਾਧੂ ਚਾਰਜ ਦਿੱਤਾ ਗਿਆ ਹੈ। ਮਨੀਸ਼ ਕੁਮਾਰ ਨੂੰ ਡਾਇਰੈਕਟਰ ਵਾਤਾਵਰਣ ਤੇ ਜਲਵਾਯੂ ਪਰਿਵਰਤਨ ਤੋਂ ਇਲਾਵਾ ਵਿਸ਼ੇਸ਼ ਸਕੱਤਰ ਵਿਗਿਆਨ, ਤਕਨੀਕ ਤੇ ਵਾਤਾਵਰਨ ਵਿਭਾਗ ਦਾ ਵਾਧੂ ਚਰਜ ਸੌਂਪਿਆ ਗਿਆ ਹੈ।

ਸੰਜੀਵ ਸ਼ਰਮਾ ਨੂੰ ਸੰਯੁਕਤ ਸਕੱਤਰ, ਸਕੂਲ ਸਿੱਖਿਆ ਵਿਭਾਗ ਦੇ ਨਾਲ-ਨਾਲ ਸੰਯੁਕਤ ਸਕੱਤਰ, ਉਚੇਰੀ ਸਿੱਖਿਆ ਤੇ ਭਾਸ਼ਾ ਵਿਭਾਗ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ। ਗੁਰਿੰਦਰ ਸਿੰਘ ਸੋਢੀ ਨੂੰ ਡਾਇਰੈਕਟਰ ਸਕੂਲ ਸਿੱਖਿਆ ਦੇ ਨਾਲ-ਨਾਲ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਕੱਤਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਰਾਜਦੀਪ ਕੌਰ ਨੂੰ ਸਟਾਫ਼ ਅਫ਼ਸਰ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੇ ਚਾਰਜ ਤੋਂ ਮੁਕਤ ਕਰ ਦਿੱਤਾ ਗਿਆ ਹੈ। ਮਨਜੀਤ ਸਿੰਘ ਚੀਮਾ ਨੂੰ ਆਰ. ਟੀ. ਏ. ਪਟਿਆਲਾ ਤੇ ਨਮਨ ਮਾਰਕਨ ਨੂੰ ਆਰ.ਟੀ.ਏ. ਸੰਗਰੂਰ ਦਾ ਚਾਰਜ ਦਿੱਤਾ ਗਿਆ ਹੈ।
 


author

Babita

Content Editor

Related News