ਪੰਜਾਬ ਦੇ ਟਰਾਂਸਪੋਰਟ ਵਿਭਾਗ ਦੇ ਸਖ਼ਤ ਹੁਕਮ! 25 ਅਪ੍ਰੈਲ ਤਕ...

Thursday, Apr 17, 2025 - 09:56 AM (IST)

ਪੰਜਾਬ ਦੇ ਟਰਾਂਸਪੋਰਟ ਵਿਭਾਗ ਦੇ ਸਖ਼ਤ ਹੁਕਮ! 25 ਅਪ੍ਰੈਲ ਤਕ...

ਚੰਡੀਗੜ੍ਹ (ਅੰਕੁਰ)- ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ ਤੋਂ ਬਾਅਦ ਟਰਾਂਸਪੋਰਟ ਵਿਭਾਗ ਨੂੰ ਵੀ 25 ਅਪ੍ਰੈਲ ਤੱਕ ਨਿਰਧਾਰਤ ਸਮਾਂ-ਸੀਮਾ ਤੋਂ ਪਾਰ ਸਾਰੀਆਂ ਲਟਕੀਆਂ ਹੋਈਆਂ ਨਾਗਰਿਕ-ਕੇਂਦ੍ਰਿਤ ਸੇਵਾਵਾਂ ਦਾ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਭਾਗ ਦੇ ਸਬੰਧਤ ਅਧਿਕਾਰੀਆਂ ਨੂੰ ਵਾਹਨ ਤੇ ਸਾਰਥੀ ਸੇਵਾਵਾਂ ਸਮੇਤ ਹੋਰ ਨਾਗਰਿਕ-ਕੇਂਦ੍ਰਿਤ ਸੇਵਾਵਾਂ ਸਬੰਧੀ ਬਕਾਇਆ ਮਾਮਲਿਆਂ ਦਾ ਨਿਪਟਾਰਾ ਨਿਰਧਾਰਤ ਸਮਾਂ ਸੀਮਾ ਅੰਦਰ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਹ ਖ਼ਬਰ ਵੀ ਪੜ੍ਹੋ - ਮੀਂਹ-ਹਨੇਰੀ ਨੇ ਦੁਆਈ ਗਰਮੀ ਤੋਂ ਰਾਹਤ! ਪੌਣੇ ਘੰਟੇ 'ਚ 8 ਡਿਗਰੀ ਡਿੱਗਿਆ ਪਾਰਾ

ਕਾਲ ਸੈਂਟਰ ਨੰਬਰ 1076 ’ਤੇ ਸੇਵਾ ਕੇਂਦਰਾਂ ਰਾਹੀਂ 20 ਸੇਵਾਵਾਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਤੱਕ (ਡੋਰਸਟੈੱਪ ਡਿਲੀਵਰੀ ਤਹਿਤ) ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਨਾਗਰਿਕਾਂ ਨੂੰ ਆਰ. ਟੀ. ਓ. ਦਫ਼ਤਰਾਂ ਦੇ ਚੱਕਰ ਲਾਉਣ ਦੀ ਜ਼ਰੂਰਤ ਨਹੀਂ ਪੈਂਦੀ। ਸਾਰੀਆਂ ਨਾਗਰਿਕ-ਕੇਂਦ੍ਰਿਤ ਸੇਵਾਵਾਂ ਜਲਦ ਹੀ ਈ-ਸੇਵਾ ਕੇਂਦਰਾਂ (1076) ਰਾਹੀਂ ਪ੍ਰਦਾਨ ਕੀਤੀਆਂ ਜਾਣਗੀਆਂ, ਜਿਸ ਨਾਲ ਆਰ.ਟੀ.ਓ. ਦਫ਼ਤਰਾਂ ’ਚ ਖ਼ੁਦ ਜਾਣ ਦੀ ਜ਼ਰੂਰਤ ਪੂਰੀ ਤਰ੍ਹਾਂ ਖ਼ਤਮ ਹੋ ਜਾਵੇਗੀ। ਨਾਗਰਿਕਾਂ ਦੀ ਸਹੂਲਤ ’ਚ ਵਾਧਾ ਕਰਨ ਲਈ ਫੇਸਲੈੱਸ ਸੇਵਾਵਾਂ ਦੀ ਸਹੂਲਤ ਵਾਸਤੇ ਜਲਦ ਹੀ ਇਕ ਵ੍ਹਟਸਐਪ ਚੈਟਬੋਟ ਪੇਸ਼ ਕੀਤਾ ਜਾਵੇਗਾ, ਜਿਸ ਰਾਹੀਂ ਉਹ ਆਪਣੇ ਫੋਨ ’ਚ ਵ੍ਹਟਸਐਪ ਰਾਹੀਂ ਸੇਵਾਵਾਂ ਹਾਸਲ ਕਰ ਸਕਣਗੇ।

ਇਹ ਖ਼ਬਰ ਵੀ ਪੜ੍ਹੋ - ਲਓ ਜੀ! ਪੰਜਾਬ 'ਚ ਮੰਗਲਵਾਰ ਨੂੰ ਵੀ ਛੁੱਟੀ ਦਾ ਐਲਾਨ

ਸਟੇਟ ਟਰਾਂਸਪੋਰਟ ਕਮਿਸ਼ਨਰ ਸਮੇਤ ਟਰਾਂਸਪੋਰਟ ਵਿਭਾਗ ਦੇ ਸੀਨੀਅਰ ਅਧਿਕਾਰੀ ਬੇਲੋੜੀ ਦੇਰੀ ਨੂੰ ਰੋਕਣ ਲਈ ਨਿਯਮਿਤ ਤੌਰ ’ਤੇ ਸਰਵਿਸ ਡਿਲੀਵਰੀ ਦੀ ਨਿਗਰਾਨੀ ਕਰਨਗੇ। ਕਿਸੇ ਵੀ ਬੇਲੋੜੀ ਦੇਰੀ ਦੀ ਸੂਰਤ ’ਚ ਜ਼ਿੰਮੇਵਾਰ ਸਰਕਾਰੀ ਅਧਿਕਾਰੀਆਂ ਤੇ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News