ਪੰਜਾਬ : ਪ੍ਰਾਈਵੇਟ ਬੱਸਾਂ 'ਤੇ ਟਰਾਂਸਪੋਰਟ ਵਿਭਾਗ ਦਾ ਵੱਡਾ ਐਕਸ਼ਨ, ਚਾਲਕਾਂ ਲਈ ਸਖ਼ਤ ਹਦਾਇਤਾਂ ਜਾਰੀ

Tuesday, Sep 08, 2026 - 11:33 AM (IST)

ਪੰਜਾਬ : ਪ੍ਰਾਈਵੇਟ ਬੱਸਾਂ 'ਤੇ ਟਰਾਂਸਪੋਰਟ ਵਿਭਾਗ ਦਾ ਵੱਡਾ ਐਕਸ਼ਨ, ਚਾਲਕਾਂ ਲਈ ਸਖ਼ਤ ਹਦਾਇਤਾਂ ਜਾਰੀ

ਜ਼ੀਰਕਪੁਰ (ਧੀਮਾਨ) : ਜ਼ੀਰਕਪੁਰ ਦੀਆਂ ਸੜਕਾਂ ’ਤੇ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਕੇ ਚੱਲ ਰਹੀਆਂ ਨਿੱਜੀ ਬੱਸਾਂ ਖ਼ਿਲਾਫ਼ ਆਰ. ਟੀ. ਓ. ਵਿਭਾਗ ਨੇ ਕਾਰਵਾਈ ਤੇਜ਼ ਕਰ ਦਿੱਤੀ ਹੈ। ਆਰ. ਟੀ. ਓ. ਹਰਪ੍ਰੀਤ ਸਿੰਘ ਅਟਵਾਲ ਦੀ ਅਗਵਾਈ ਹੇਠ ਸਹਾਇਕ ਆਰ. ਟੀ. ਓ. ਗਗਨਦੀਪ ਸਿੰਘ ਵੱਲੋਂ ਕੀਤੀ ਗਈ ਚੈਕਿੰਗ ਦੌਰਾਨ ਵੱਖ-ਵੱਖ ਬੱਸਾਂ ਦੇ ਟੈਕਸ, ਦਸਤਾਵੇਜ਼ ਅਤੇ ਹੋਰ ਕਾਗਜ਼ਾਤ ਦੀ ਜਾਂਚ ਕੀਤੀ ਗਈ। ਇਸ ਦੌਰਾਨ ਕਰੀਬ 60 ਹਜ਼ਾਰ ਰੁਪਏ ਦੇ ਚਲਾਨ ਕੀਤੇ ਗਏ। ਜਾਂਚ ਦੌਰਾਨ ਕੁੱਝ ਬੱਸਾਂ ਦਾ ਨਿਰਧਾਰਤ ਟੈਕਸ ਪੂਰਾ ਜਮ੍ਹਾਂ ਨਾ ਹੋਣ ਦਾ ਮਾਮਲਾ ਸਾਹਮਣੇ ਆਇਆ, ਜਿਸ ’ਤੇ ਵਿਭਾਗ ਵੱਲੋਂ ਚਲਾਨ ਕੀਤੇ ਗਏ। ਅਧਿਕਾਰੀਆਂ ਨੇ ਬੱਸਾਂ ਦੇ ਦਸਤਾਵੇਜ਼ਾਂ ਦੇ ਨਾਲ ਇਹ ਵੀ ਜਾਂਚਿਆ ਕਿ ਵਾਹਨ ਨਿਰਧਾਰਤ ਨਿਯਮਾਂ ਅਨੁਸਾਰ ਚਲਾਏ ਜਾ ਰਹੇ ਹਨ ਜਾਂ ਨਹੀਂ।

ਇਹ ਵੀ ਪੜ੍ਹੋ : ਪੰਜਾਬ ਆਉਣਗੇ PM ਮੋਦੀ! ਪੰਜਾਬੀਆਂ ਲਈ ਕਰ ਸਕਦੇ ਨੇ ਵੱਡੇ ਐਲਾਨ, ਤਿਆਰ ਕੀਤਾ ਜਾ ਰਿਹਾ ਸ਼ਡਿਊਲ

ਵਿਭਾਗ ਦੀ ਅਚਾਨਕ ਕਾਰਵਾਈ ਕਾਰਨ ਬੱਸ ਚਾਲਕਾਂ ਅਤੇ ਸੰਚਾਲਕਾਂ 'ਚ ਹੜਕੰਪ ਮਚਿਆ ਰਿਹਾ। ਸਹਾਇਕ ਆਰ. ਟੀ. ਓ. ਗਗਨਦੀਪ ਸਿੰਘ ਨੇ ਬੱਸ ਚਾਲਕਾਂ ਨੂੰ ਹਦਾਇਤ ਕੀਤੀ ਕਿ ਸੜਕ ’ਤੇ ਬੱਸਾਂ ਖੜ੍ਹੀਆਂ ਕਰਕੇ ਸਵਾਰੀਆਂ ਨਾ ਭਰੀਆਂ ਜਾਣ। ਉਨ੍ਹਾਂ ਕਿਹਾ ਕਿ ਇਸ ਨਾਲ ਆਵਾਜਾਈ ਪ੍ਰਭਾਵਿਤ ਹੋਣ ਦੇ ਨਾਲ ਜਾਮ ਦੀ ਸਥਿਤੀ ਬਣਦੀ ਹੈ ਅਤੇ ਹੋਰ ਵਾਹਨ ਚਾਲਕਾਂ ਤੇ ਰਾਹਗੀਰਾਂ ਨੂੰ ਪਰੇਸ਼ਾਨੀ ਹੁੰਦੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਸਰਕਾਰੀ ਮੁਲਾਜ਼ਮ ਅੱਜ ਨਹੀਂ ਕਰਨਗੇ ਕੰਮ! ਦਫ਼ਤਰਾਂ 'ਚ ਜਾਣ ਤੋਂ ਪਹਿਲਾਂ ਪੜ੍ਹੋ ਜ਼ਰੂਰੀ ਖ਼ਬਰ

ਉਨ੍ਹਾਂ ਬੱਸਾਂ ਨੂੰ ਨਿਰਧਾਰਿਤ ਥਾਵਾਂ ’ਤੇ ਹੀ ਰੋਕਣ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ। ਚੈਕਿੰਗ ਦੌਰਾਨ ਇਕ ਬੱਸ ਚਾਲਕ ਵੱਲੋਂ ਮੌਕੇ ’ਤੇ ਜੁਰਮਾਨੇ ਦੀ ਰਕਮ ਜਮ੍ਹਾਂ ਕਰਵਾਉਣ ਉਪਰੰਤ ਰਸੀਦ ਦੇ ਕੇ ਬੱਸ ਨੂੰ ਛੱਡ ਦਿੱਤਾ ਗਿਆ। ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਨਿਰਧਾਰਿਤ ਸਮੇਂ ਅੰਦਰ ਜੁਰਮਾਨਾ ਜਮ੍ਹਾਂ ਨਾ ਕਰਵਾਉਣ ਦੀ ਸੂਰਤ 'ਚ ਸਬੰਧਿਤ ਬੱਸ ਨੂੰ ਜ਼ਬਤ ਕੀਤਾ ਜਾ ਸਕਦਾ ਹੈ। ਵਿਭਾਗ ਨੇ ਕਿਹਾ ਕਿ ਨਿੱਜੀ ਬੱਸਾਂ ਦੀ ਚੈਕਿੰਗ ਮੁਹਿੰਮ ਅੱਗੇ ਵੀ ਜਾਰੀ ਰਹੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e

 


author

Babita

Content Editor

Related News