ਪੰਜਾਬ: ਦੋ ਜਵਾਨ ਸਹੇਲੀਆਂ ਦੀ 'ਕਰਤੂਤ' ਨੇ ਹਰ ਕਿਸੇ ਨੂੰ ਕੀਤਾ ਹੈਰਾਨ!
Sunday, Sep 14, 2025 - 02:42 PM (IST)

ਸਮਰਾਲਾ (ਬਿਪਨ): ਸਮਰਾਲਾ ਪੁਲਸ ਵੱਲੋਂ ਹੈਰੋਇਨ ਸਪਲਾਈ ਕਰਨ ਜਾ ਰਹੇ ਦੋ ਸਹੇਲੀਆਂ ਨੂੰ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ. ਸਮਰਾਲਾ ਪਵਿੱਤਰ ਸਿੰਘ ਨੇ ਦੱਸਿਆ ਕਿ ਸਮਰਾਲਾ ਪੁਲਸ ਐੱਸ.ਐੱਸ.ਪੀ. ਖੰਨਾ ਡਾ. ਜੋਤੀ ਯਾਦਵ ਬੈਂਸ ਅਤੇ ਡੀ.ਐੱਸ.ਪੀ. ਸਮਰਾਲਾ ਤਰਲੋਚਨ ਸਿੰਘ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਵਿਰੁੱਧ ਆਪਣੀ ਮੁਹਿੰਮ ਲਗਾਤਾਰ ਚਲਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਹੋਏ ਧਮਾਕੇ ਦੇ ਮਾਮਲੇ 'ਚ ਸਨਸਨੀਖੇਜ਼ ਖ਼ੁਲਾਸੇ! ਕੇਂਦਰੀ ਏਜੰਸੀਆਂ ਦੇ ਵੀ ਉੱਡੇ ਹੋਸ਼
ਉਨ੍ਹਾਂ ਦੱਸਿਆ ਕਿ ਸਬ-ਇੰਸਪੈਕਟਰ ਨਿਤੀਸ਼ ਚੌਧਰੀ ਪੁਲਸ ਪਾਰਟੀ ਦੇ ਨਾਲ ਹੇਡੋਂ ਚੌਂਕੀ ਦੇ ਸਾਹਮਣੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਜਾਂਚ ਕਰ ਰਹੇ ਸਨ। ਇਸ ਦੌਰਾਨ ਦੋ ਲੜਕੀਆਂ ਲੁਧਿਆਣਾ ਵੱਲ ਆ ਰਹੀ ਇਕ ਬੱਸ ਤੋਂ ਹੇਠਾਂ ਉਤਰੀਆਂ ਅਤੇ ਤੇਜ਼ ਤੁਰਨ ਲੱਗੀਆਂ। ਸ਼ੱਕ ਪੈਣ 'ਤੇ ਉਨ੍ਹਾਂ ਨੂੰ ਰੋਕਿਆ ਗਿਆ ਅਤੇ ਮਹਿਲਾ ਸਟਾਫ ਦੀ ਮਦਦ ਨਾਲ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 60 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ 'ਤੇ ਪੁਲਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ, ਜਿਨ੍ਹਾਂ ਦੀ ਪਛਾਣ ਇਕਬਾਲ ਕੌਰ (20) ਹਾਕਮ ਸਿੰਘ ਵਾਲਾ ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ, ਜੋ ਇਸ ਸਮੇਂ ਬਲੌਂਗੀ ਮੋਹਾਲੀ ਵਿਚ ਰਹਿੰਦੀ ਹੈ ਅਤੇ ਅਮਰਪ੍ਰੀਤ ਕੌਰ ਬਰਨਾਲਾ, ਜੋ ਇਸ ਸਮੇਂ ਲਾਂਡਰਾ ਮੋਹਾਲੀ ਵਿਚ ਰਹਿੰਦੀ ਹੈ। ਪਵਿੱਤਰ ਸਿੰਘ ਨੇ ਦੱਸਿਆ ਕਿ ਇਹ ਦੋਵੇਂ ਕੁੜੀਆਂ ਸਹੇਲੀਆਂ ਹਨ, ਦੋਵੇਂ ਵਿਆਹੀਆਂ ਹੋਈਆਂ ਹਨ ਅਤੇ ਦੋਵਾਂ ਦਾ ਤਲਾਕ ਹੋ ਚੁੱਕਾ ਹੈ। ਦੋਵੇਂ ਆਪਣੀਆਂ ਇੱਛਾਵਾਂ ਪੂਰੀਆਂ ਕਰਨ ਲਈ ਇਸ ਗਲਤ ਕੰਮ ਵਿਚ ਸ਼ਾਮਲ ਹੋ ਗਈਆਂ
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਲਗਾਤਾਰ ਤਿੰਨ ਛੁੱਟੀਆਂ! ਲੱਗ ਗਈਆਂ ਮੌਜਾਂ
ਉਨ੍ਹਾਂ ਕਿਹਾ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਦੋਵੇਂ ਫਿਰੋਜ਼ਪੁਰ ਤੋਂ ਚੰਡੀਗੜ੍ਹ ਵਿਚ ਹੈਰੋਇਨ ਸਪਲਾਈ ਕਰਨ ਜਾ ਰਹੀਆਂ ਸਨ। ਉਨ੍ਹਾਂ ਕਿਹਾ ਕਿ ਪੁਲਸ ਨੇ ਦੋਵਾਂ ਸਹੇਲੀਆਂ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕਰਕੇ ਦੋ ਦਿਨ ਦਾ ਰਿਮਾਂਡ ਹਾਸਲ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8